ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਬੀਜੇਪੀ ਤੇ ਆਮ ਆਦਮੀ ਪਾਰਟੀ ‘ਚ ਤਲਖੀ ਦੇਖੀ ਜਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਪੀਐਮ ਨੂੰ ਮਿਲ ਜਿੱਤ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਹੱਲਾ ਕਲੀਨਕ ਤੇ ਦਿੱਲੀ ਦੇ ਕੁਝ ਸਕੂਲਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ।
ਆਮ ਆਦਮੀ ਪਾਰਟੀ ਮੁਖੀ ਕੇਜਰੀਵਾਲ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ‘ਚ ਜਿੱਤ ਦੀ ਵਧਾਈ ਦਿੱਤੀ। ਦਿੱਲੀ ਸਰਕਾਰ ਦੀ ਯੋਜਨਾ ਹੈ ਕਿ ਬਾਰਸ਼ ਦੌਰਾਨ ਯਮੁਨਾ ਦਾ ਪਾਣੀ ਇਕੱਠਾ ਕੀਤਾ ਜਾਵੇ। ਇੱਕ ਸੀਜਨ ਦਾ ਪਾਣੀ ਦਿੱਲੀ ਦੀ ਲੋੜ ਪੂਰੀ ਕਰਨ ਲਈ ਕਾਫੀ ਹੈ। ਅਸੀਂ ਮਦਦ ਦੀ ਅਪੀਲ ਕੀਤੀ ਹੈ। ਮੈਂ ਮੁਹੱਲਾ ਕਲੀਨਕ ਤੇ ਦਿੱਲੀ ਦੇ ਕਈ ਸਕੂਲਾਂ ਦਾ ਦੌਰਾ ਕਰਨ ਲਈ ਵੀ ਸੱਦਾ ਦਿੱਤਾ ਹੈ।”
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਜਨਤਾ ਲਈ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਮਿਲ ਕੇ ਕੰਮ ਕਰੇ। ਅਸੀਂ ਭਰੋਸਾ ਦਿੱਤਾ ਹੈ ਕਿ ਦਿੱਲੀ ਸਕਰਾਰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, “ਪੀਐਮ ਨੂੰ ਅਪੀਲ ਕੀਤੀ ਗਈ ਹੈ ਕਿ ਯਮੁਨਾ ਦੇ ਦੋਵੇਂ ਪਾਸੇ ਬੋਰਵੈੱਲ ਕਰ ਛੋਟੀਆਂ ਨਹਿਰਾਂ ਬਣਾਈਆਂ ਜਾਣ ਤਾਂ ਜੋ ਦਿੱਲੀ ਲਈ ਪਾਣੀ ਜਮ੍ਹਾਂ ਹੋ ਸਕੇ।”
ਮੋਦੀ ਕੋਲ ਪਹੁੰਚੇ ਕੇਜਰੀਵਾਲ, ਸਕੂਲ ਤੇ ਕਲੀਨਕ ਵੇਖਣ ਦਾ ਸੱਦਾ
ਏਬੀਪੀ ਸਾਂਝਾ
Updated at:
21 Jun 2019 01:35 PM (IST)
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਬੀਜੇਪੀ ਤੇ ਆਮ ਆਦਮੀ ਪਾਰਟੀ ‘ਚ ਤਲਖੀ ਦੇਖੀ ਜਾ ਰਹੀ ਹੈ।
- - - - - - - - - Advertisement - - - - - - - - -