ਨਿਊਯਾਰਕ: ਐਮੇਜ਼ਨ ’ਤੇ ਕੁਝ ਗਲੀਚੇ, ਡੋਰਮੈਟ ਤੇ ਟੌਇਲਟ ਸੀਟ ਕਵਰ ਵੇਚੇ ਜਾ ਰਹੇ ਹਨ ਜਿਨ੍ਹਾਂ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪੀ ਹੋਈ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮੇਜ਼ਨ ਨੂੰ ਲੀਗਲ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਉਹ ਕੰਪਨੀ ’ਤੇ ਸਿਵਲ ਤੇ ਫੌਜਦਾਰੀ ਮੁਕੱਦਮਾ ਦਾਇਰ ਕਰੇਗੀ। ਇਸ ਦੇ ਨਾਲ ਹੀ ਸੰਸਥਾ ਨੇ ਕਿਹਾ ਕਿ ਜੇ ਕੰਪਨੀ ਨੇ ਤੁਰੰਤ ਟੌਇਲਟ ਸੀਟ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਫੋਟੋ ਨਾ ਹਟਾਈ ਤਾਂ ਕੰਪਨੀ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਮੰਗਲਵਾਰ ਨੂੰ ਜਾਰੀ ਬਿਆਨ ਮੁਤਾਬਕ ਕੰਪਨੀ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਐਮੇਜ਼ਨ ਦੇ ਕੁਝ ਰਿਟੇਲਰ ਡੋਰਮੈਟ, ਗਲੀਚੇ ਤੇ ਟੌਇਲਟ ਸੀਟ ਕਵਰ ਵੇਚ ਰਹੇ ਹਨ ਜਿਨ੍ਹਾਂ ਉੱਤੇ ਸਿੱਖਾਂ ਦੇ ਸਿਰਮੌਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਫੋਟੋ ਛਾਪੀ ਗਈ ਹੈ। ਹਾਲਾਂਕਿ ਮਾਮਲਾ ਸਾਹਮਣੇ ਆਉਣ ਬਾਅਦ ਕੰਪਨੀ ਦੀ ਵੈੱਬਸਾਈਟ ਤੋਂ ਕੁਝ ਪੇਜ ਤੇ ਸਬੰਧਤ ਉਤਪਾਦ ਹਟਾ ਦਿੱਤੇ ਗਏ ਹਨ।