ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿੰਮੇਵਾਰ ਅਧਿਕਾਰੀਆਂ ਮੁਤਾਬਕ ਇਸ ਹਾਦਸੇ 'ਚ 27 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 107 ਨੂੰ ਪਾਰ ਕਰ ਗਈ ਹੈ।



ਅਲੀਗੜ੍ਹ ਦੇ ਕਮਿਸ਼ਨਰ ਚੈਤਰਾ ਵੀ ਦਾ ਦਾਅਵਾ ਹੈ ਕਿ ਇਸ ਹਾਦਸੇ ਵਿੱਚ 107 ਲੋਕਾਂ ਦੀ ਮੌਤ ਹੋ ਗਈ ਹੈ।  ਕਮਿਸ਼ਨਰ ਅਲੀਗੜ੍ਹ ਨੇ ਦੱਸਿਆ ਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 18 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।


ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸਾਂਸਦ ਰਾਹੁਲ ਗਾਂਧੀ, ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾਵਾਂ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕਰਦੇ ਹੋਏ ਸੀਐਮ ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਪੀਐਮ ਮੋਦੀ ਨੇ ਪੀਐਮਐਨਆਰਐਫ ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।