ਯੂਕਰੇਨ (Ukraine) ਵਿੱਚ ਫਸੇ ਭਾਰਤੀ ਨਾਗਰਿਕਾਂ (Indian Citizens) ਦੀ ਵਾਪਸੀ ਲਈ ਭਾਰਤ ਸਰਕਾਰ ਵੱਲੋਂ 'ਆਪ੍ਰੇਸ਼ਨ ਗੰਗਾ' ਚਲਾਇਆ ਗਿਆ ਹੈ। ਯੂਕਰੇਨ ਵਿੱਚ ਵਿਗੜਦੀ ਸਥਿਤੀ ਦੇ ਵਿੱਚ ਵਿਦੇਸ਼ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਪਿਛਲੇ ਕਈ ਦਿਨਾਂ ਤੋਂ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਦੀ ਨਿਕਾਸੀ ਵਿੱਚ ਤੇਜ਼ੀ ਲਿਆਉਣ ਲਈ ਯਤਨ ਕਰ ਰਿਹਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ 21 ਫਰਵਰੀ ਤੋਂ ਸ਼ੁਰੂ ਹੋਏ ਵਿਸ਼ੇਸ਼ ਆਪ੍ਰੇਸ਼ਨ ਤਹਿਤ ਹੁਣ ਤੱਕ 6200 ਵਿਦਿਆਰਥੀਆਂ ਨੂੰ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਵਿੱਚੋਂ 2185 ਵਿਦਿਆਰਥੀਆਂ ਨੂੰ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਿਆਂਦਾ ਗਿਆ ਹੈ। ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਅਗਲੇ ਦੋ ਦਿਨਾਂ ਵਿੱਚ ਯੂਕਰੇਨ ਦੇ ਗੁਆਂਢੀ ਮੁਲਕਾਂ ਤੋਂ ਵਿਸ਼ੇਸ਼ ਉਡਾਣਾਂ ਰਾਹੀਂ 7,400 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ।

 

ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਏਅਰਲਾਈਨਜ਼ ਏਅਰ ਇੰਡੀਆ ਐਕਸਪ੍ਰੈਸ, ਏਅਰ ਇੰਡੀਆ, ਸਪਾਈਸ ਜੈੱਟ, ਇੰਡੀਗੋ, ਵਿਸਤਾਰਾ ਅਤੇ ਗੋਫਰਸਟ ਵੱਲੋਂ ਸ਼ੁੱਕਰਵਾਰ ਨੂੰ ਕੁੱਲ 17 ਉਡਾਣਾਂ ਚਲਾਉਣ ਦੀ ਉਮੀਦ ਹੈ। ਰੂਸ ਦੁਆਰਾ ਕੀਤੇ ਗਏ ਫੌਜੀ ਹਮਲੇ ਕਾਰਨ 24 ਫਰਵਰੀ ਤੋਂ ਯੂਕਰੇਨ ਵਿੱਚ ਆਪਣਾ ਹਵਾਈ ਖੇਤਰ ਬੰਦ ਹੋਣ ਕਾਰਨ ਭਾਰਤ ਆਪਣੇ ਨਾਗਰਿਕਾਂ ਨੂੰ ਜੰਗ ਪ੍ਰਭਾਵਿਤ ਗੁਆਂਢੀ ਦੇਸ਼ਾਂ ਰੋਮਾਨੀਆ, ਹੰਗਰੀ ਅਤੇ ਪੋਲੈਂਡ ਤੋਂ ਵਿਸ਼ੇਸ਼ ਜਹਾਜ਼ਾਂ ਰਾਹੀਂ ਕੱਢ ਰਿਹਾ ਹੈ।

 

ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਾਗਰਿਕਾਂ ਨੂੰ ਲਿਆਉਣ ਵਾਲੀਆਂ ਉਡਾਣਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਵਿਸ਼ੇਸ਼ ਉਡਾਣਾਂ ਰਾਹੀਂ 7,400 ਤੋਂ ਵੱਧ ਲੋਕਾਂ ਦੇ ਆਉਣ ਦੀ ਉਮੀਦ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ 3,500 ਅਤੇ ਸ਼ਨੀਵਾਰ ਨੂੰ 3,900 ਤੋਂ ਵੱਧ ਲੋਕਾਂ ਨੂੰ ਭਾਰਤ ਵਾਪਸ ਲਿਆਉਣ ਦੀ ਉਮੀਦ ਹੈ।  ਦੱਸ ਦੇਈਏ ਕਿ 'ਆਪ੍ਰੇਸ਼ਨ ਗੰਗਾ' ਤਹਿਤ ਚਾਰ ਕੇਂਦਰੀ ਮੰਤਰੀਆਂ- ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ (ਸੇਵਾਮੁਕਤ) ਵੀ.ਕੇ. ਸਿੰਘ ਭਾਰਤੀ ਵਿਦਿਆਰਥੀਆਂ ਨੂੰ ਲਿਆਉਣ ਲਈ ਯੂਕਰੇਨ ਦੇ ਨਾਲ ਲੱਗਦੇ ਦੇਸ਼ਾਂ ਵਿੱਚ ਗਏ ਹਨ।

 

2185 ਭਾਰਤੀਆਂ ਨੂੰ ਅੱਜ ਹੀ 10 ਵਿਸ਼ੇਸ਼ ਜਹਾਜ਼ਾਂ ਰਾਹੀਂ ਲਿਆਂਦਾ ਗਿਆ 


ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ 22 ਫਰਵਰੀ ਤੋਂ ਸ਼ੁਰੂ ਹੋਏ ਆਪਰੇਸ਼ਨ ਗੰਗਾ ਤਹਿਤ 6200 ਤੋਂ ਵੱਧ ਲੋਕਾਂ ਨੂੰ ਵਾਪਸ ਲਿਆਂਦਾ ਗਿਆ ਹੈ, ਜਿਸ ਵਿੱਚ ਅੱਜ 10 ਵਿਸ਼ੇਸ਼ ਜਹਾਜ਼ਾਂ ਰਾਹੀਂ 2185 ਭਾਰਤੀਆਂ ਨੂੰ ਭਾਰਤ ਲਿਆਂਦਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਨਾਗਰਿਕ ਉਡਾਣਾਂ ਦੀ ਗਿਣਤੀ ਵਧਾਈ ਜਾਵੇਗੀ ਅਤੇ ਅਗਲੇ ਦੋ ਦਿਨਾਂ ਵਿੱਚ ਵਿਸ਼ੇਸ਼ ਉਡਾਣਾਂ ਰਾਹੀਂ 7400 ਤੋਂ ਵੱਧ ਭਾਰਤੀਆਂ ਨੂੰ ਭਾਰਤ ਲਿਆਉਣ ਦੀ ਉਮੀਦ ਹੈ। ਸ਼ੁੱਕਰਵਾਰ ਨੂੰ 3500 ਤੋਂ ਵੱਧ ਅਤੇ ਸ਼ਨੀਵਾਰ ਨੂੰ 3900 ਤੋਂ ਵੱਧ ਲੋਕਾਂ ਨੂੰ ਵਾਪਸ ਲਿਆਉਣ ਦੀ ਉਮੀਦ ਹੈ।