Covid-19 Vaccine: ਸਿੱਕਮ, ਦਾਦਰਾ ਅਤੇ ਨਗਰ ਹਵੇਲੀ, ਹਿਮਾਚਲ ਪ੍ਰਦੇਸ਼, ਗੋਆ, ਲੱਦਾਖ ਅਤੇ ਲਕਸ਼ਦੀਪ ਦੇ ਸਾਰੇ ਬਾਲਗਾਂ ਨੂੰ ਕੋਵਿਡ-19 ਰੋਕੂ ਟੀਕਿਆਂ ਦੀ ਘੱਟੋ ਘੱਟ ਇੱਕ ਖੁਰਾਕ ਅਤੇ ਦੇਸ਼ 'ਚ ਐਤਵਾਰ ਤੱਕ ਲੋਕਾਂ ਨੂੰ ਦਿੱਤੀ ਗਈ ਖੁਰਾਕਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਜਾਣਕਾਰੀ ਮੁਤਾਬਕ  ਇਹ ਗਿਣਤੀ 74 ਕਰੋੜ ਤੋਂ ਪਾਰ ਹੈ। ਕੋਵਿਨ ਪੋਰਟਲ ਤੋਂ ਹਾਸਲ ਅੰਕੜਿਆਂ ਮੁਤਾਬਕ ਐਤਵਾਰ ਰਾਤ 8 ਵਜੇ ਤੱਕ ਟੀਕਿਆਂ ਦੀਆਂ ਲਗਪਗ 50,25,159 ਖੁਰਾਕਾਂ ਦਿੱਤੀਆਂ ਗਈਆਂ।


ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਦੇ ਦਫਤਰ ਨੇ ਟਵੀਟ ਕੀਤਾ, '100 ਪ੍ਰਤੀਸ਼ਤ ਬਾਲਗ ਅਬਾਦੀ ਨੂੰ ਕੋਵਿਡ -19 ਰੋਕੂ ਟੀਕੇ ਦੀ ਪਹਿਲੀ ਖੁਰਾਕ ਦੇਣ ਲਈ ਇਨ੍ਹਾਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਧਾਈ। ਇਨ੍ਹਾਂ ਖੇਤਰਾਂ ਦੇ ਸਿਹਤ ਕਰਮਚਾਰੀਆਂ ਦਾ ਸਮਰਪਣ ਅਤੇ ਵਚਨਬੱਧਤਾ ਵਿਸ਼ੇਸ਼ ਤੌਰ 'ਤੇ ਸ਼ਲਾਘਾਯੋਗ ਹੈ।' ਇਸ ਟਵੀਟ ਦੇ ਨਾਲ ਕੇਂਦਰੀ ਸਿਹਤ ਮੰਤਰਾਲੇ ਦੇ ਦਫਤਰ ਨੇ ਇੱਕ ਚਾਰਟ ਵੀ ਸਾਂਝਾ ਕੀਤਾ। ਜਿਸ 'ਚ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਵ (6.26 ਲੱਖ ਖੁਰਾਕਾਂ), ਗੋਆ (11.83 ਲੱਖ), ਲੱਦਾਖ (1.97 ਲੱਖ ਖੁਰਾਕਾਂ) ਅਤੇ ਸਿੱਕਮ (5.10 ਲੱਖ ਖੁਰਾਕਾਂ) ਦੇਣ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਟੀਕੇ ਦੀ ਪਹਿਲੀ ਖੁਰਾਕ 100% ਯੋਗ ਆਬਾਦੀ ਨੂੰ ਦਿੱਤੀ ਗਈ ਹੈ।


ਦੇਸ਼ ਵਿਆਪੀ ਟੀਕਾਕਰਨ ਮੁਹਿੰਮ 16 ਜਨਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਪਹਿਲੇ ਪੜਾਅ 'ਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਫਰੰਟਲਾਈਨ ਕਰਮਚਾਰੀਆਂ ਦਾ ਟੀਕਾਕਰਨ 2 ਫਰਵਰੀ ਤੋਂ ਸ਼ੁਰੂ ਹੋਇਆ। ਕੋਵਿਡ-19 ਟੀਕਾਕਰਨ ਮੁਹਿੰਮ ਦਾ ਅਗਲਾ ਪੜਾਅ 1 ਮਾਰਚ ਤੋਂ ਸ਼ੁਰੂ ਹੋਇਆ। ਜਿਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ 45 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਗੰਭੀਰ ਬਿਮਾਰੀ ਨਾਲ ਟੀਕਾਕਰਨ ਸ਼ੁਰੂ ਕੀਤਾ ਗਿਆ।


ਦੇਸ਼ ਨੇ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਟੀਕਾਕਰਣ ਸ਼ੁਰੂ ਕੀਤਾ। ਫਿਰ ਸਰਕਾਰ ਨੇ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਹਰ ਕਿਸੇ ਨੂੰ ਟੀਕਾਕਰਨ ਦੀ ਇਜਾਜ਼ਤ ਦੇ ਕੇ ਆਪਣੀ ਟੀਕਾਕਰਨ ਮੁਹਿੰਮ ਨੂੰ ਵਧਾਉਣ ਦਾ ਫੈਸਲਾ ਕੀਤਾ। ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਉੱਚ ਪੱਧਰੀ ਟੀਕਾਕਰਨ ਮੁਹਿੰਮ ਦੀ ਨਿਯਮਤ ਤੌਰ 'ਤੇ ਸਮੀਖਿਆ ਅਤੇ ਨਿਗਰਾਨੀ ਕੀਤੀ ਜਾਂਦੀ ਹੈ।


ਇਹ ਵੀ ਪੜ੍ਹੋ: Sidhu's Letter to Captain: ਹੁਣ ਸਿੱਧੂ ਨੇ ਲਿੱਖੀ ਸੀਐਮ ਕੈਪਟਨ ਨੂੰ ਚਿੱਠੀ, ਕੀਤੀ ਇਹ ਖਾਸ ਅਪੀਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904