ਪੜਚੋਲ ਕਰੋ
Advertisement
CBI-ED ਲੱਭਦੇ ਰਹਿ ਗਏ ਤੇ ਚਿਦੰਬਰਮ ਪ੍ਰੈਸ ਕਾਨਫਰੰਸ ਕਰ ਚੱਲਦੇ ਬਣੇ
ਚਿਦੰਬਰਮ ਨੇ ਅੱਜ ਦੇਰ ਸ਼ਾਮ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰ ਆਪਣੀ ਸਫਾਈ ਪੇਸ਼ ਕੀਤੀ। ਕੁਝ ਮਿੰਟਾਂ ਦੀ ਪ੍ਰੈਸ ਕਾਨਫਰੰਸ ਵਿੱਚ ਚਿਦੰਬਰਮ ਨੇ ਕਿਹਾ ਕਿ ਉਨ੍ਹਾਂ ਦਾ ਨਾਂਅ ਕਿਸੇ ਵੀ ਐਫਆਈਆਰ ਵਿੱਚ ਦਰਜ ਨਹੀਂ ਹੈ ਅਤੇ ਨਾ ਹੀ ਉਹ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕਾਫੀ ਕੁਝ ਵਾਪਰਿਆ ਹੈ।
ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਖ਼ਿਲਾਫ਼ ਬੇਸ਼ੱਕ ਲੁਕਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ, ਪਰ ਉਹ ਮੀਡੀਆ ਸਾਹਮਣੇ ਆ ਕੇ ਆਪਣੀ ਸਫਾਈ ਵੀ ਦੇ ਗਏ। ਇਸ ਦੌਰਾਨ ਸੀਬੀਆਈ ਦੀ ਟੀਮ ਵੀ ਆਈ ਪਰ ਉਦੋਂ ਤਕ ਚਿਦੰਬਰਮ ਜਾ ਚੁੱਕੇ ਸੀ। ਚਿਦੰਬਰਮ ਦੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ, ਮਨੂ ਸਿੰਘਵੀ ਤੇ ਸਲਮਾਨ ਖੁਰਸ਼ੀਦ ਵੀ ਸ਼ਾਮਲ ਸਨ।
ਚਿਦੰਬਰਮ ਨੇ ਅੱਜ ਦੇਰ ਸ਼ਾਮ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰ ਆਪਣੀ ਸਫਾਈ ਪੇਸ਼ ਕੀਤੀ। ਕੁਝ ਮਿੰਟਾਂ ਦੀ ਪ੍ਰੈਸ ਕਾਨਫਰੰਸ ਵਿੱਚ ਚਿਦੰਬਰਮ ਨੇ ਕਿਹਾ ਕਿ ਉਨ੍ਹਾਂ ਦਾ ਨਾਂਅ ਕਿਸੇ ਵੀ ਐਫਆਈਆਰ ਵਿੱਚ ਦਰਜ ਨਹੀਂ ਹੈ ਅਤੇ ਨਾ ਹੀ ਉਹ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕਾਫੀ ਕੁਝ ਵਾਪਰਿਆ ਹੈ।
ਕਾਂਗਰਸ ਦੇ ਸੀਨੀਅਰ ਨੇਤਾ ਨੇ ਕਿਹਾ ਕਿ ਉਹ ਨਿਆਂ ਪਾਉਣ ਲਈ ਕੋਸ਼ਿਸ਼ ਕਰ ਰਹੇ ਸਨ ਜਦਕਿ ਉਨ੍ਹਾਂ ਨੂੰ ਭੱਜਿਆ ਹੋਇਆ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਾਈਕੋਰਟ ਤੋਂ ਬਾਅਦ ਉਨ੍ਹਾਂ ਦੇ ਵਕੀਲ ਹੁਣ ਸੁਪਰੀਮ ਕੋਰਟ ਤੋਂ ਰਾਹਤ ਲੈਣ ਲਈ ਚਾਰਾਜੋਈ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਆਈਐਨਐਕਸ ਮੀਡੀਆ ਘਪਲਾ ਮਾਮਲੇ ਵਿੱਚ ਘਿਰੇ ਪੀ ਚਿਦੰਬਰਮ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਸੀ। ਚਿਦੰਬਰਮ ਕਾਂਗਰਸ ਦੇ ਦਫ਼ਤਰ ਵਿੱਚ ਲਗਪਗ 10 ਮਿੰਟ ਰੁਕੇ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਬੀਆਈ ਦੀ ਟੀਮ ਵੀ ਪਹੁੰਚੀ ਸੀ, ਪਰ ਇਸ ਤੋਂ ਪਹਿਲਾਂ ਉਹ ਉੱਥੋਂ ਚਲੇ ਗਏ ਸਨ।#WATCH Congress leader #PChidambaram arrives at AICC headquarters in Delhi. pic.twitter.com/YJMnystDqf
— ANI (@ANI) August 21, 2019
#WATCH Congress leader P Chidambaram at AICC HQ says, "In INX Media case, I've not been accused of any offence nor any one else incl any member of my family. There is no charge sheet filed by either ED or CBI before a competent court." pic.twitter.com/sIVltpVDIT
— ANI (@ANI) August 21, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਜਲੰਧਰ
ਪੰਜਾਬ
Advertisement