ਸੁਖਦੇਵ ਢੀਂਡਸਾ ਤੇ ਬਲਦੇਵ ਢਿੱਲੋਂ ਦਾ ਪਦਮ ਭੂਸ਼ਣ ਨਾਲ ਸਨਮਾਨ

ਦੇਸ਼ ਦੇ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹਾਸਲ ਕਰਨ 'ਤੇ ਢੀਂਡਸਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਹੋਇਆਂ ਇਹ ਐਵਾਰਡ ਦਿੱਤਾ ਹੈ ਤੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਥ ਤੋਂ ਬਗ਼ੈਰ ਅਜਿਹੇ ਸਨਮਾਨ ਦੇ ਕਾਬਲ ਬਣਨਾ ਮੁਮਕਿਨ ਨਹੀਂ।ਰਾਸ਼ਟਰਪਤੀ ਕੋਵਿੰਦ ਵੱਲੋਂ ਵਿਗਿਆਨ ਅਤੇ ਇੰਜਨੀਅਰਿੰਗ ਦੇ ਖੇਤਰ ਵਿਚ ਯੋਗਦਾਨ ਲਈ ਡਾ. ਬਲਦੇਵ ਸਿੰਘ ਢਿੱਲੋਂ ਨੂੰ ਪਦਮ ਭੂਸ਼ਨ ਪ੍ਰਦਾਨ ਕੀਤਾ ਗਿਆ। ਪੀ.ਏ.ਯੂ ਲੁਧਿਆਣਾ ਦੇ ਉਪ-ਕੁਲਪਤੀ ਡਾ. ਢਿੱਲੋਂ ਉੱਘੇ ਵਿਗਿਆਨੀ ਹਨ ਜਿਨ੍ਹਾਂ ਨੇ ਖੇਤੀਬਾੜ੍ਹੀ ਖੇਤਰ ਦੇ ਵਿਕਾਸ ਲਈ ਨਵੀਆਂ ਤਕਨੀਕਾਂ ਵਿਕਸਿਤ ਕਰਨ ਵਿਚ ਅਗਵਾਈ ਵਾਲੀ ਭੂਮਿਕਾ ਨਿਭਾਈ ਹੈ। pic.twitter.com/wiE8AHOLK5
— President of India (@rashtrapatibhvn) March 11, 2019
ਹਾਲਾਂਕਿ, ਸਿੱਖ ਕਤਲੇਆਮ ਦੇ ਮਾਮਲਿਆਂ ਵਿੱਚ ਨਿਆਂ ਪ੍ਰਾਪਤੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਵਕੀਲ ਐਚ.ਐਸ. ਫੂਲਕਾ ਨੂੰ ਵੀ ਪਦਮ ਸ਼੍ਰੀ ਦੇਣ ਦਾ ਐਲਾਨ ਸੀ, ਪਰ ਰਾਸ਼ਟਰਪਤੀ ਨੇ ਅੱਜ 112 ਪਦਮ ਪੁਰਸਕਾਰਾਂ ਵਿੱਚ ਸਿਰਫ 56 ਨੂੰ ਹੀ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਦੇਸ਼ ਦੇ ਕਈ ਖਿਡਾਰੀਆਂ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ ਗਿਆ। ਇਨ੍ਹਾਂ ਪੁਰਸਕਾਰਾਂ ਦਾ ਐਲਾਨ ਇਸ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਗਿਆ ਸੀ ਤੇ ਅੱਜ ਯਾਨੀ 11 ਮਾਰਚ ਨੂੰ ਇਹ ਭੇਟ ਕੀਤੇ ਗਏ ਹਨ।ਰਾਸ਼ਟਰਪਤੀ ਕੋਵਿੰਦ ਵੱਲੋਂ ਜਨਤਕ ਮਾਮਲਿਆਂ ਵਿਚ ਉਸਾਰੂ ਯੋਗਦਾਨ ਪਾਉਣ ਲਈ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਨ ਪ੍ਰਦਾਨ ਕੀਤਾ ਗਿਆ। ਸ੍ਰੀ ਢੀਂਡਸਾ ਰਾਜਨੀਤਕ ਆਗੂ ਹਨ ਜਿਨ੍ਹਾਂ ਵੱਲੋਂ ਵੱਖ-ਵੱਖ ਰੂਪ ਵਿਚ ਕੌਮੀ ਹਿੱਤਾਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਭੂਮਿਕਾ ਨਿਭਾਈ ਗਈ ਹੈ । ਉਹ ਮੌਜੂਦਾ ਸਮੇਂ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ। pic.twitter.com/cCGSjAavHs
— President of India (@rashtrapatibhvn) March 11, 2019






















