Saifullah Kasuri Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਦੱਸੇ ਜਾ ਰਹੇ  ਲਸ਼ਕਰ-ਏ-ਤੋਇਬਾ ਦੇ ਡਿਪਟੀ ਕਮਾਂਡਰ ਸੈਫੁੱਲਾ ਕਸੂਰੀ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ। ਕਸੂਰੀ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਇਸ ਵਿੱਚ ਉਸ ਨੇ ਹਮਲੇ ਦੀ ਨਿੰਦਾ ਕੀਤੀ ਹੈ ਤੇ ਕਿਹਾ ਹੈ ਕਿ ਉਹ ਇਸ ਹਮਲੇ ਲਈ ਜ਼ਿੰਮੇਵਾਰ ਨਹੀਂ ਹੈ। ਸੈਫੁੱਲਾ ਕਸੂਰੀ ਨੇ ਕਿਹਾ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ। ਇਹ ਭਾਰਤ ਦੀ ਹੀ ਸਾਜ਼ਿਸ਼ ਹੈ।

Continues below advertisement

ਕਸੂਰੀ ਨੇ ਵੀਡੀਓ ਵਿੱਚ ਕਿਹਾ, "ਅਸੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹਾਂ। ਇਸ ਹਮਲੇ ਦੇ ਬਹਾਨੇ ਭਾਰਤੀ ਮੀਡੀਆ ਨੇ ਮੈਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਕਿਸਤਾਨ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ। ਇਹ ਇੱਕ ਦੁਖਦਾਈ ਗੱਲ ਹੈ। ਭਾਰਤ ਪਾਕਿਸਤਾਨ ਨੂੰ ਤਬਾਹ ਕਰਨਾ ਚਾਹੁੰਦਾ ਹੈ। ਇਹ ਇੱਕ ਜੰਗੀ ਦੁਸ਼ਮਣ ਹੈ। ਇਸ ਨੇ ਕਸ਼ਮੀਰ ਵਿੱਚ 10 ਲੱਖ ਦੀ ਫੌਜ ਭੇਜ ਕੇ ਜੰਗ ਵਰਗਾ ਮਾਹੌਲ ਬਣਾਇਆ ਹੈ।"

Continues below advertisement

ਕਸੂਰੀ ਦਾ ਕਹਿਣਾ ਹੈ ਕਿ ਭਾਰਤ ਨੇ ਖੁਦ ਪਹਿਲਗਾਮ ਵਿੱਚ ਹਮਲਾ ਕੀਤਾ ਹੈ ਤੇ ਉਹ ਇਸ ਲਈ ਜ਼ਿੰਮੇਵਾਰ ਹੈ। ਇਹ ਉਸ ਦੀ ਸਾਜ਼ਿਸ਼ ਹੈ। ਪਾਕਿਸਤਾਨ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕਾਂ ਨੇ ਜਾਨਾਂ ਗੁਆਈਆਂ ਹਨ। ਇਸ ਪਿੱਛੇ ਲਸ਼ਕਰ-ਏ-ਤੋਇਬਾ ਦਾ ਡਿਪਟੀ ਕਮਾਂਡਰ ਸੈਫੁੱਲਾ ਕਸੂਰੀ ਦੱਸਿਆ ਜਾ ਰਿਹਾ ਹੈ। 

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿਰੁੱਧ ਕਈ ਸਖ਼ਤ ਕਦਮ ਚੁੱਕੇ ਹਨ। ਭਾਰਤ ਨੇ ਬੁੱਧਵਾਰ ਸ਼ਾਮ ਨੂੰ ਪਾਕਿਸਤਾਨ ਵਿਰੁੱਧ ਪੰਜ ਵੱਡੇ ਫੈਸਲੇ ਲਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਸੀਐਸ ਮੀਟਿੰਗ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਅਟਾਰੀ ਸਰਹੱਦ ਬੰਦ ਕਰਨ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਭਾਰਤ ਨੇ ਸਿੰਧੂ ਜਲ ਸੰਧੀ 'ਤੇ ਰੋਕ ਲਗਾ ਦਿੱਤੀ ਹੈ।