ਪਹਿਲਗਾਮ ਹਮਲੇ ਨੂੰ ਲੈ ਕੇ CM ਉਮਰ ਅਬਦੁੱਲਾ ਵੱਲੋਂ ਮੁਆਵਜੇ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਏਗੀ 10 ਲੱਖ ਰੁਪਏ ਦੀ ਵਿੱਤੀ ਸਹਾਇਤਾ
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੀਐਮਓ ਵੱਲੋਂ ਜਾਰੀ ਬਿਆਨ ਮੁਤਾਬਕ, ਇਸ ਹਮਲੇ ਵਿੱਚ ਗੰਭੀਰ ਜ਼ਖਮੀ ਹੋਏ...

Jammu Kashmir Terror Attack: ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੀਐਮਓ ਵੱਲੋਂ ਜਾਰੀ ਬਿਆਨ ਮੁਤਾਬਕ, ਇਸ ਹਮਲੇ ਵਿੱਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ 2-2 ਲੱਖ ਰੁਪਏ ਮਿਲਣਗੇ, ਜਦਕਿ ਹਲਕਾ ਜ਼ਖਮ ਲਗੇ ਲੋਕਾਂ ਨੂੰ 1 ਲੱਖ ਰੁਪਏ ਦੀ grace amount ਦਿੱਤੀ ਜਾਵੇਗੀ।
ਕੇਂਦਰਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪਹਿਲਗਾਮ ਹਮਲੇ ਨੂੰ ਇੱਕ ਕਾਇਰਾਨਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੇਗੁਨਾਹ ਨਾਗਰਿਕਾਂ ਖਿਲਾਫ ਹੋਏ ਇਸ ਨਿਰਦਈ ਅਤੇ ਮੂਰਖਤਾਪੂਰਨ ਹਮਲੇ ਨੇ ਉਨ੍ਹਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ।
ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ, "ਪਹਿਲਗਾਮ ਵਿੱਚ ਹੋਏ ਘਿਣਾਉਣੀ ਅੱਤਵਾਦੀ ਹਮਲੇ ਤੋਂ ਬਹੁਤ ਦੁਖੀ ਹਾਂ। ਬੇਗੁਨਾਹ ਨਾਗਰਿਕਾਂ ਖਿਲਾਫ ਕ੍ਰੂਰਤਾ ਭਰਿਆ ਇਹ ਨਿਰਦਈ ਅਤੇ ਮੂਰਖਤਾਪੂਰਨ ਕਾਰਾ ਸਾਡੇ ਸਮਾਜ ਵਿੱਚ ਕਿਸੇ ਵੀ ਤਰੀਕੇ ਨਾਲ ਕਬੂਲ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਘਟਨਾ ਦੀ ਕੜੀ ਨਿੰਦਾ ਕਰਦੇ ਹਾਂ।"
ਮੌਤ ਦੀ ਹਾਨੀ ਦੀ ਭਰਪਾਈ ਨਹੀਂ ਹੋ ਸਕਦੀ – ਸੀਐਮਓ
ਸੀਐਮ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਮੌਤ ਨਾਲ ਹੋਈ ਹਾਨੀ ਦੀ ਕੋਈ ਭਰਪਾਈ ਨਹੀਂ ਹੋ ਸਕਦੀ, ਪਰ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।
ਜੰਮੂ ਕਸ਼ਮੀਰ ਦੇ ਸੀਐਮਓ ਦਫ਼ਤਰ ਵੱਲੋਂ ਇਸ ਬਾਰੇ ਕਿਹਾ ਗਿਆ ਕਿ ਅਸੀਂ ਖੋਏ ਹੋਏ ਅਨਮੋਲ ਜੀਵਨਾਂ 'ਤੇ ਗਹਿਰੀ ਸ਼ੋਕ ਸੰਵੇਦਨਾ ਪ੍ਰਗਟ ਕਰਦੇ ਹਾਂ। ਅੱਤਵਾਦੀ ਹਮਲੇ ਵਿੱਚ ਨਿਰਦੋਸ਼ ਨਾਗਰਿਕਾਂ ਦੀ ਮੌਤ ਨਾਲ ਹੋਈ ਹਾਨੀ ਦੀ ਭਰਪਾਈ ਕੋਈ ਵੀ ਧਨਰਾਸ਼ੀ ਨਹੀਂ ਕਰ ਸਕਦੀ। ਇਸਦੇ ਬਾਵਜੂਦ, ਜੰਮੂ ਕਸ਼ਮੀਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੀ ਮਦਦ ਲਈ 10-10 ਲੱਖ ਰੁਪਏ, ਗੰਭੀਰ ਜ਼ਖਮੀਆਂ ਲਈ 2 ਲੱਖ ਰੁਪਏ ਅਤੇ ਘੱਟ ਸੱਟਾਂ ਵਾਲਿਆਂ ਲਈ 1 ਲੱਖ ਰੁਪਏ ਦੀ ਵਿੱਤੀ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ।
J&K CMO announces an ex-gratia of Rs 10 lakh each for the families of the deceased, Rs 2 lakh for those seriously injured, and Rs 1 lakh for those with minor injuries.
— ANI (@ANI) April 23, 2025
"Deeply shocked and anguished by the despicable terrorist attack in Pahalgam yesterday. This barbaric and… pic.twitter.com/hIA2PESe9E
ਸੀਐਮਓ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੀੜਤਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਵਾਪਸ ਲੈ ਜਾਣ ਲਈ ਸਾਰੀਆਂ ਵਿਵਸਥਾਵਾਂ ਕੀਤੀਆਂ ਗਈਆਂ ਹਨ। ਜ਼ਖਮੀਆਂ ਨੂੰ ਸਭ ਤੋਂ ਵਧੀਆ ਚਿਕਿਤਸਾ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਅਸੀਂ ਦੁੱਖੀ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ। ਜੰਮੂ ਕਸ਼ਮੀਰ ਸਰਕਾਰ ਦੁੱਖ ਦੇ ਇਸ ਔਖੇ ਵੇਲੇ ਵਿੱਚ ਤੁਹਾਡੇ ਨਾਲ ਖੜੀ ਹੈ। ਅੱਤਵਾਦ ਸਾਡੀ ਹੌਂਸਲੇ ਨੂੰ ਕਦੇ ਵੀ ਨਹੀਂ ਤੋੜ ਸਕਦਾ। ਅਸੀਂ ਤਦ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦ ਤੱਕ ਕਿ ਇਸ ਬਰਬਰਤਾ ਦੇ ਜ਼ਿੰਮੇਵਾਰਾਂ ਨੂੰ ਕਾਨੂੰਨੀ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ।
ਦੱਸ ਦਈਏ ਕਿ ਮੰਗਲਵਾਰ (22 ਅਪਰੈਲ) ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਸੈਲਾਨੀਆਂ ਦੀ ਮੌਤ ਹੋਣ ਕਾਰਨ ਪੂਰਾ ਦੇਸ਼ ਸਦਮੇ ਵਿੱਚ ਹੈ।





















