ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ! ਹੁਣ LoC ‘ਤੇ ਚਲਾਈਆਂ ਗੋਲੀਆਂ; ਭਾਰਤ ਵੱਲੋਂ ਮੂੰਹ ਤੋੜਵਾਂ ਜਵਾਬ
ਜੰਮੂ ਤੇ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਸਰਹੱਦ 'ਤੇ ਤਣਾਅ ਵਧ ਗਿਆ ਹੈ। ਖ਼ਬਰ ਹੈ ਕਿ ਸ਼ੁੱਕਰਵਾਰ ਨੂੰ LoC, ਅਰਥਾਤ ਨਿਯੰਤਰਣ ਰੇਖਾ 'ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ।

Pakistan Fires at LoC: ਜੰਮੂ ਤੇ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਸਰਹੱਦ 'ਤੇ ਤਣਾਅ ਵਧ ਗਿਆ ਹੈ। ਖ਼ਬਰ ਹੈ ਕਿ ਸ਼ੁੱਕਰਵਾਰ ਨੂੰ LoC, ਅਰਥਾਤ ਨਿਯੰਤਰਣ ਰੇਖਾ 'ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ। ਹਾਲਾਂਕਿ ਇਸ ਸਬੰਧੀ ਭਾਰਤੀ ਫੌਜ ਵੱਲੋਂ ਹਾਲੇ ਤੱਕ ਕੋਈ ਅਧਿਕਾਰਿਕ ਬਿਆਨ ਨਹੀਂ ਆਇਆ। ਇਸ ਗੋਲੀਬਾਰੀ ਤੋਂ ਬਾਅਦ ਭਾਰਤੀ ਪੱਖ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਹੈ।
ਇੰਡੀਆ ਟੁਡੇ ਨਾਲ ਗੱਲਬਾਤ ਦੌਰਾਨ ਇੱਕ ਅਧਿਕਾਰੀ ਨੇ ਕਿਹਾ, "ਪਾਕਿਸਤਾਨੀ ਫੌਜ ਨੇ ਸਰਹੱਦ 'ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਹੈ। ਸਾਡੇ ਜਵਾਨਾਂ ਨੇ ਇਸਦਾ ਜਵਾਬ ਦਿੱਤਾ ਹੈ। ਹੋਰ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।"
ਖ਼ਾਸ ਗੱਲ ਇਹ ਹੈ ਕਿ ਸਰਹੱਦ 'ਤੇ ਗੋਲੀਬਾਰੀ ਦੀ ਇਹ ਘਟਨਾ ਉਸ ਸਮੇਂ ਵਾਪਰੀ ਹੈ, ਜਦੋਂ ਇਹ ਅਟਕਲਾਂ ਲੱਗ ਰਹੀਆਂ ਹਨ ਕਿ ਭਾਰਤ ਵੱਲੋਂ ਸਰਹੱਦ 'ਤੇ ਲਾਗੂ ਸੀਜ਼ਫਾਇਰ ਸਮਝੌਤਾ ਖਤਮ ਕੀਤਾ ਜਾ ਸਕਦਾ ਹੈ। ਖ਼ਬਰਾਂ ਮੁਤਾਬਕ ਸਰਕਾਰ ਇਸ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਇਸ ਸਬੰਧੀ ਹਜੇ ਤੱਕ ਅਧਿਕਾਰਿਕ ਤੌਰ 'ਤੇ ਕੁਝ ਵੀ ਨਹੀਂ ਆਖਿਆ ਗਿਆ। ਇਹ ਪਹਿਲੀ ਵਾਰ ਨਹੀਂ ਹੈ ਕਿ ਪਾਕਿਸਤਾਨ ਵੱਲੋਂ ਸੰਘਰਸ਼ ਵਿਰਾਮ ਦਾ ਉਲੰਘਣ ਕੀਤਾ ਗਿਆ ਹੋਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















