ਪੜਚੋਲ ਕਰੋ

Pahalgam Terror Attack: ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨ ਦਾ ਵੱਡਾ ਦਾਅਵਾ, ਆਖਰ ਕੌਣ ਸੀ ਹਮਲਾਵਰ!

ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨ ਨੇ ਅੱਖਾਂ ਵਿਖਾਈਆਂ ਹਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਆਪਣੀ ਅਸਫਲਤਾ ਤੇ ਆਪਣੀ ਘਰੇਲੂ ਰਾਜਨੀਤੀ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।

Pahalgam Terror Attack: ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨ ਨੇ ਅੱਖਾਂ ਵਿਖਾਈਆਂ ਹਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਆਪਣੀ ਅਸਫਲਤਾ ਤੇ ਆਪਣੀ ਘਰੇਲੂ ਰਾਜਨੀਤੀ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਪਾਕਿਸਤਾਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਾਡੇ ਇੱਕ ਵੀ ਨਾਗਰਿਕ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਭਾਰਤ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਫਿਰ ਭਾਰਤ ਨੂੰ ਵੀ ਪਤਾ ਲੱਗ ਜਾਏਗਾ ਕਿ ਅਸੀਂ ਕਿਵੇਂ ਜਵਾਬ ਦਿੰਦੇ ਹਾਂ।

ਇਸ ਦੇ ਨਾਲ ਹੀ ਇਸਹਾਕ ਡਾਰ ਨੇ ਪਹਿਲਗਾਮ ਹਮਲੇ ਦੇ ਅੱਤਵਾਦੀਆਂ ਨੂੰ 'ਆਜ਼ਾਦੀ ਘੁਲਾਟੀਏ' ਕਿਹਾ ਹੈ। ਡਾਰ ਨੇ ਕਿਹਾ ਕਿ ਸਾਨੂੰ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿ ਉਹ ਆਜ਼ਾਦੀ ਘੁਲਾਟੀਏ ਵੀ ਹੋ ਸਕਦੇ ਹਨ। ਹਾਲਾਂਕਿ, ਸਾਨੂੰ ਨਹੀਂ ਪਤਾ ਕਿ ਉਹ ਕੌਣ ਸਨ। ਮੈਨੂੰ ਲੱਗਦਾ ਹੈ ਕਿ ਉਹ ਆਪਣੀ ਅਸਫਲਤਾ ਤੇ ਆਪਣੀ ਘਰੇਲੂ ਰਾਜਨੀਤੀ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸਹਾਕ ਡਾਰ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਵੀ ਹਨ। 

ਉਨ੍ਹਾਂ ਕਿਹਾ ਕਿ ਜੇਕਰ ਭਾਰਤ ਕੋਲ ਇਸ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਦਾ ਕੋਈ ਸਬੂਤ ਹੈ, ਤਾਂ ਉਸ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਨਾ ਚਾਹੀਦਾ ਹੈ। ਡਾਰ ਨੇ ਕਿਹਾ ਕਿ ਭਾਰਤ ਵਾਰ-ਵਾਰ ਅਜਿਹੀਆਂ ਘਟਨਾਵਾਂ ਲਈ ਪਾਕਿਸਤਾਨ ਨੂੰ ਦੋਸ਼ੀ ਠਹਿਰਾ ਰਿਹਾ ਹੈ। ਇਸ ਵਾਰ ਵੀ ਭਾਰਤ ਨੇ ਇਹੀ ਖੇਡ ਖੇਡੀ ਹੈ। ਡਾਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਮੈਂ ਬੰਗਲਾਦੇਸ਼ ਤੇ ਅਫਗਾਨਿਸਤਾਨ ਦੇ ਆਪਣੇ ਦੌਰੇ ਰੱਦ ਕਰ ਦਿੱਤੇ ਹਨ ਤਾਂ ਜੋ ਅਸੀਂ ਕੂਟਨੀਤਕ ਜਵਾਬ ਤਿਆਰ ਕਰ ਸਕੀਏ। ਭਾਰਤ ਦੇ ਤਿੱਖੇ ਤੇਵਰਾਂ ਬਾਰੇ ਵਿਦੇਸ਼ ਮੰਤਰੀ ਡਾਰ ਨੇ ਕਿਹਾ ਕਿ ਪਾਕਿਸਤਾਨ ਵੀ ਭਾਰਤ ਵਾਂਗ ਕਦਮ ਚੁੱਕੇਗਾ।

ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਹਿੰਮਤ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਾਕਿਸਤਾਨ ਦੀ ਫੌਜ ਅਜਿਹੀ ਚੁਣੌਤੀ ਦਾ ਜਵਾਬ ਦੇਣ ਲਈ ਤਿਆਰ ਹੈ। ਡਾਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਕੋਸ਼ਿਸ਼ ਕੀਤੀ ਹੈ ਤੇ ਅਸਫਲ ਰਹੇ ਹਨ। ਇਸ ਲਈ ਇਸ ਵਾਰ ਇਹ ਉਨ੍ਹਾਂ ਲਈ ਹੋਰ ਵੀ ਮਾੜਾ ਹੋਵੇਗਾ। ਡਾਰ ਨੇ ਸਿੰਧੂ ਜਲ ਸੰਧੀ ਰੱਦ ਕਰਨ 'ਤੇ ਭਾਰਤ ਨੂੰ ਵੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜੰਗ ਵਾਂਗ ਹੈ। ਉਨ੍ਹਾਂ ਕਿਹਾ ਪਾਕਿਸਤਾਨ ਦੇ 24 ਕਰੋੜ ਲੋਕਾਂ ਨੂੰ ਪਾਣੀ ਦੀ ਲੋੜ ਹੈ। ਤੁਸੀਂ ਇਸ ਨੂੰ ਰੋਕ ਨਹੀਂ ਸਕਦੇ। ਜੇਕਰ ਭਾਰਤ ਪਾਣੀ ਰੋਕਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਇਸ ਨੂੰ ਜੰਗ ਵਾਂਗ ਮੰਨਿਆ ਜਾਵੇਗਾ।

ਇਸ ਮੌਕੇ 'ਤੇ ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਨਾਲ ਰੱਖਿਆ ਮੰਤਰੀ ਖਵਾਜਾ ਆਸਿਫ ਵੀ ਮੌਜੂਦ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਭਾਰਤ ਸਰਕਾਰ ਨੇ ਪਹਿਲਗਾਮ ਘਟਨਾ ਲਈ ਸਿੱਧੇ ਤੌਰ 'ਤੇ ਪਾਕਿਸਤਾਨ ਦਾ ਨਾਮ ਨਹੀਂ ਲਿਆ ਪਰ ਭਾਰਤੀ ਮੀਡੀਆ ਤੇ ਹੋਰ ਅਜਿਹਾ ਕਰ ਰਹੇ ਹਨ। ਆਸਿਫ ਨੇ ਕਿਹਾ ਕਿ ਜੇਕਰ ਭਾਰਤ ਇਸ ਘਟਨਾ ਵਿੱਚ ਅਧਿਕਾਰਤ ਤੌਰ 'ਤੇ ਪਾਕਿਸਤਾਨ ਦਾ ਨਾਮ ਲੈਂਦਾ ਹੈ, ਤਾਂ ਦੇਸ਼ ਢੁਕਵਾਂ ਜਵਾਬ ਦੇਵੇਗਾ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਭਾਰਤ ਤੇ ਨਾ ਹੀ ਦੁਨੀਆ ਨੂੰ ਇਸ ਬਾਰੇ ਕੋਈ ਸ਼ੱਕ ਹੋਣਾ ਚਾਹੀਦਾ ਹੈ। ਪਾਕਿਸਤਾਨ ਨੂੰ ਆਪਣੀ ਰੱਖਿਆ ਕਰਨ ਦਾ ਪੂਰਾ ਅਧਿਕਾਰ ਹੈ। ਜਦੋਂ ਸਾਡੀ ਜ਼ਮੀਨ ਦੀ ਗੱਲ ਆਉਂਦੀ ਹੈ, ਤਾਂ ਅਸੀਂ ਕਿਸੇ ਅੱਗੇ ਨਹੀਂ ਝੁਕਾਂਗੇ।

ਖਵਾਜਾ ਆਸਿਫ ਨੇ ਦੋਸ਼ ਲਗਾਇਆ ਕਿ ਭਾਰਤ ਪਾਕਿਸਤਾਨੀ ਸ਼ਹਿਰਾਂ ਵਿੱਚ ਜੰਗ ਤੇ ਅੱਤਵਾਦੀ ਹਮਲਿਆਂ ਦੀ ਤਿਆਰੀ ਕਰ ਰਿਹਾ ਹੈ ਪਰ ਅਸੀਂ ਇਸ ਦਾ ਜਵਾਬ ਦੇਣ ਲਈ ਤਿਆਰ ਹਾਂ। ਜੇਕਰ ਸਾਡੇ ਲੋਕਾਂ ਨੂੰ ਧਮਕੀ ਦਿੱਤੀ ਜਾਂਦੀ ਹੈ, ਤਾਂ ਅਸੀਂ ਜਵਾਬੀ ਕਾਰਵਾਈ ਕਰਾਂਗੇ। ਜੇਕਰ ਸਾਡੇ ਇੱਕ ਵੀ ਨਾਗਰਿਕ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਭਾਰਤ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਫਿਰ ਭਾਰਤ ਨੂੰ ਵੀ ਪਤਾ ਲੱਗੇਗਾ ਕਿ ਅਸੀਂ ਕਿਵੇਂ ਜਵਾਬ ਦਿੰਦੇ ਹਾਂ।

ਆਸਿਫ ਨੇ ਕਿਹਾ ਕਿ ਅਸੀਂ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਅਸੀਂ ਦੁਨੀਆ ਵਿੱਚ ਕਿਤੇ ਵੀ ਅੱਤਵਾਦ ਦੀ ਸਖ਼ਤ ਨਿੰਦਾ ਕਰਦੇ ਹਾਂ, ਭਾਵੇਂ ਉਹ ਭਾਰਤ ਵਿੱਚ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਵਿੱਚ ਅੱਤਵਾਦ ਦਾ ਸਭ ਤੋਂ ਵੱਡਾ ਸ਼ਿਕਾਰ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੇ ਬਲੋਚਿਸਤਾਨ ਦੋਵਾਂ ਵਿੱਚ ਅੱਤਵਾਦ ਫੈਲ ਰਿਹਾ ਹੈ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਤੇ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐਲਏ) ਦੇ ਆਗੂ ਭਾਰਤ ਵਿੱਚ ਬੈਠੇ ਹਨ। ਉਨ੍ਹਾਂ ਦਾ ਇਲਾਜ ਉੱਥੇ ਹੁੰਦਾ ਹੈ। ਇਹ ਕੋਈ ਅਟਕਲਾਂ ਨਹੀਂ ਸਗੋਂ ਇੱਕ ਤੱਥ ਹੈ।

ਆਸਿਫ ਨੇ ਕਿਹਾ ਕਿ ਅੱਤਵਾਦ ਪਾਕਿਸਤਾਨ ਨੂੰ ਨਿਰਯਾਤ ਕੀਤਾ ਜਾ ਰਿਹਾ ਹੈ। ਜੋ ਕੁਝ ਵੀ ਅਫਗਾਨਿਸਤਾਨ ਤੋਂ ਹੋ ਰਿਹਾ ਹੈ ਜਾਂ ਜੋ ਕੁਝ ਵੀ ਬਲੋਚਿਸਤਾਨ ਵਿੱਚ ਹੋ ਰਿਹਾ ਹੈ, ਉਸ ਦੇ ਪਿੱਛੇ ਭਾਰਤ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਕੈਨੇਡਾ ਤੇ ਅਮਰੀਕਾ ਵਿੱਚ ਅੱਤਵਾਦ ਫੈਲਾਇਆ ਹੈ। ਦੋਵਾਂ ਦੇਸ਼ਾਂ ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਰੱਬ ਦਾ ਸ਼ੁਕਰ ਹੈ ਕਿ ਪਾਕਿਸਤਾਨ 'ਤੇ ਅਜਿਹੇ ਕੋਈ ਦੋਸ਼ ਨਹੀਂ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget