Painful Road Accident in Uttarakhand : ਉੱਤਰਾਖੰਡ ਵਿੱਚ ਇੱਕ ਵਾਰ ਫਿਰ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜੀਪ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ 9 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਦੀ ਸੂਚਨਾ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਰਾਹਤ-ਬਚਾਅ ਦਾ ਕੰਮ ਜਾਰੀ ਹੈ।



ਪਿਥੌਰਾਗੜ੍ਹ ਜ਼ਿਲ੍ਹੇ ਦੇ ਤੇਜਮ ਹੋਕਰਾ ਰੋਡ 'ਤੇ ਵੀਰਵਾਰ ਸਵੇਰੇ ਇੱਕ ਜੀਪ ਹਾਦਸੇ ਦਾ ਸ਼ਿਕਾਰ ਹੋਈ।



ਬੋਲੈਰੋ ਜੀਪ ਡੂੰਘੀ ਖੱਡ ਵਿੱਚ ਡਿੱਗ ਗਈ। ਜੀਪ ਖਾਈ 'ਚ ਡਿੱਗਣ ਕਾਰਨ 9 ਲੋਕਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਸਵਾਰੀਆਂ ਜ਼ਖਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਬਾਗੇਸ਼ਵਰ ਦੇ ਸ਼ਾਮਾ ਦੇ ਲੋਕ ਪੂਜਾ ਲਈ ਹੋਕਰਾ ਮੰਦਰ ਜਾ ਰਹੇ ਸਨ।



ਸਥਾਨਕ ਲੋਕਾਂ ਨੇ ਦੱਸਿਆ ਕਿ ਜੀਪ 600 ਮੀਟਰ ਦੂਰ ਖਾਈ ਵਿੱਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਚੱਟਾਨਾਂ ਵਿੱਚ ਅੱਠ ਲੋਕਾਂ ਦੀਆਂ ਲਾਸ਼ਾਂ ਦਿਖਾਈ ਦੇ ਰਹੀਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਦੇ ਸਮੇਂ ਉੱਥੇ ਕਿੰਨੇ ਲੋਕ ਮੌਜੂਦ ਸਨ। ਵਿਧਾਇਕ ਹਰੀਸ਼ ਧਾਮੀ ਨੇ ਮਾਮਲੇ ਦੀ ਜਾਣਕਾਰੀ ਡੀਐਮ ਨੂੰ ਦਿੱਤੀ ਹੈ। 



ਉਨ੍ਹਾਂ ਨੇ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਇਕ ਧਾਮੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਵਿੱਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ। ਪਿੰਡ ਹੋਕਰਾ ਦੇ ਸੁੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਹੋਈ ਬਰਸਾਤ ਤੋਂ ਬਾਅਦ ਸੜਕ ’ਤੇ ਪੱਥਰ ਡਿੱਗ ਪਏ ਹਨ। ਸੜਕ ’ਤੇ ਮਲਬਾ ਆਉਣ ਕਾਰਨ ਸੜਕ ਵੀ ਤੰਗ ਹੋ ਗਈ ਹੈ। ਐੱਸਡੀਐੱਮਡੀਡੀਐੱਚ ਅਨਿਲ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਐੱਸਡੀਆਰਐੱਫ ਦੀ ਟੀਮ ਨੂੰ ਬਚਾਅ ਕਾਰਜ ਲਈ ਭੇਜਿਆ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ