ਨਵੀਂ ਦਿੱਲੀ: ਉੜੀ ਵਿੱਚ ਦਹਿਸ਼ਤਗਰਦ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦਿੱਤਾ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ ਲੈਫ਼ਟੀਨੈਂਟ ਜਰਨਲ ਰਣਵੀਰ ਸਿੰਘ ਨੇ ਦੱਸਿਆ ਕਿ ਭਾਰਤ ਨੇ ਕੌਮਾਂਤਰੀ ਸਰਹੱਦ ਪਾਰ ਕਰਕੇ ਦਹਿਸ਼ਤਗਰਦਾਂ ਦੇ ਟਿਕਾਣਿਆਂ ਨੂੰ ਖ਼ਤਮ ਕੀਤਾ ਹੈ।

ਲੈਫ਼ਟੀਨੈਂਟ ਜਰਨਲ ਰਣਵੀਰ ਸਿੰਘ ਨੇ ਆਖਿਆ ਹੈ ਕਿ ਬੁੱਧਵਾਰ ਨੂੰ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਕਿ ਕੁਝ ਦਹਿਸ਼ਤਗਰਦ ਲਾਈਨ ਆਫ਼ ਕੰਟਰੋਲ ਨਾਲ ਲੱਗਦੇ ਇਲਾਕਿਆਂ ਵਿੱਚ ਭਾਰਤ ਵਾਲੇ ਪਾਸੇ ਘੁਸਪੈਠ ਕਰਨ ਦੀ ਤਿਆਰੀ ਵਿੱਚ ਹਨ। ਇਸ ਤੋਂ ਬਾਅਦ ਸੈਨਾ ਦੇ ਜਵਾਨਾਂ ਨੇ ਸਰਜੀਕਲ ਸਟ੍ਰਾਈਕ ਕੀਤਾ।

ਲੈਫ਼ਟੀਨੈਂਟ ਜਰਨਲ ਰਣਬੀਰ ਸਿੰਘ ਨੇ ਆਖਿਆ ਕਿ ਅਪਰੇਸ਼ਨ ਸਮਾਪਤ ਕਰ ਦਿੱਤਾ ਗਿਆ ਹੈ ਜਿਸ ਦਾ ਉਦੇਸ਼ ਸਿਰਫ਼ ਦਹਿਸ਼ਤਗਰਦਾਂ ਨੂੰ ਖ਼ਤਮ ਕਰਨਾ ਸੀ। ਲੈਫ਼ਟੀਨੈਂਟ ਜਰਨਲ ਨੇ ਆਖਿਆ ਕਿ ਪਾਕਿਸਤਾਨ ਨਾਲ ਸੰਪਰਕ ਕਰਕੇ ਹਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।