ਪੜਚੋਲ ਕਰੋ
Advertisement
ਅੱਤਵਾਦ ਖਿਲਾਫ ਪਾਕਿਸਤਾਨ ਦੀ ਕਾਰਵਾਈ ਮਹਿਜ਼ ਦਿਖਾਵਾ: ਭਾਰਤ
ਭਾਰਤੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਅੱਤਵਾਦੀ ਸੰਗਠਨਾਂ ਖਿਲਾਫ ਆਪਣੇ ਦਿਖਾਵਟੀ ਕਦਮਾਂ ਨਾਲ ਅੰਤਰਰਾਸ਼ਟਰੀ ਸੰਗਠਨਾਂ ਦੀਆਂ ਅੱਖਾਂ ‘ਚ ਧੂੜ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਅੱਤਵਾਦੀ ਸੰਗਠਨਾਂ ਖਿਲਾਫ ਆਪਣੇ ਦਿਖਾਵਟੀ ਕਦਮਾਂ ਨਾਲ ਅੰਤਰਰਾਸ਼ਟਰੀ ਸੰਗਠਨਾਂ ਦੀਆਂ ਅੱਖਾਂ ‘ਚ ਧੂੜ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਇਹ ਪ੍ਰਤੀਕ੍ਰਿਆ ਅਜਿਹੇ ਸਮੇਂ ‘ਚ ਆਈ ਹੈ ਜਦੋਂ ਪਾਕਿ ਦਾਅਵਾ ਕਰ ਰਿਹਾ ਹੈ ਕਿ ਉਸ ਨੇ ਮੁੰਬਈ ਅੱਤਵਾਦੀ ਹਮਲਿਆਂ ਦੇ ਮਾਸਟਰ ਮਾਇੰਡ ਹਾਫਿਜ਼ ਸਈਦ ਤੇ ਉਸ ਦੇ ਨਜ਼ਦੀਕੀ 12 ਸਾਥੀਆਂ ਖਿਲਾਫ 23 ਮਾਮਲਿਆਂ ‘ਚ ਅੱਤਵਾਦ ਦੇ ਮਾਮਲੇ ਦਰਜ ਕੀਤੇ ਹਨ।
ਭਾਰਤ ਵੱਲੋਂ ਇਹ ਦਾਅਵਾ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਪਾਕਿਸਤਾਨ ‘ਤੇ ਅੱਤਵਾਦ ਖਿਲਾਫ ਕਦਮ ਚੁੱਕਣ ਲਈ ਗਲੋਬਲ ਤੌਰ ‘ਤੇ ਦਬਾਅ ਵਧ ਰਿਹਾ ਹੈ ਕਿ ਉਹ ਭਾਰਤ ਦੀ ਭਿਆਨਕ ਹਮਲੇ ਕਰਨ ਵਾਲੇ ਅੱਤਵਾਦੀ ਸਮੂਹਾਂ ਖਿਲਾਫ ਕਾਰਵਾਈ ਕਰੇ।
ਵਿਦੇਸ਼ ਮੰਤਰਾਲਾ ਦੇ ਬੁਲਾਏ ਰਵੀਸ਼ ਕੁਮਾਰ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, “ਪਾਕਿਸਤਾਨ ਅੱਤਵਾਦੀ ਸੰਗਠਨਾਂ ਖਿਲਾਫ ਕਦਮ ਚੁੱਕਣ ਦੇ ਨਾਂ ‘ਤੇ ਅੰਤਰਾਸ਼ਟਰੀ ਸੰਗਠਨਾਂ ਦੀ ਅੱਖਾਂ ‘ਚ ਧੁਲ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ”। ਰਵੀਸ਼ ਨੇ ਕਿਹਾ, “ਅਸੀਂ ਪਾਕਿਸਤਾਨ ਵੱਲੋਂ ਅੱਤਵਾਦੀ ਸੰਗਠਨਾਂ ਖਿਲਾਫ ਦਿਖਾਵਟੀ ਕਦਮਾਂ ਦੇ ਧੌਖੇ ‘ਚ ਨਹੀਂ ਆਵਾਂਗੇ।”...verifiable, credible & irreversible action against terror groups operating from their soil & not on the basis of half-hearted measures which they undertake sometimes to hoodwink the international community. We want a normal relationship in an environment free from terror.(2/2) https://t.co/LBzaYqo7kQ
— ANI (@ANI) 4 July 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਆਈਪੀਐਲ
ਪੰਜਾਬ
ਉਲੰਪਿਕ
Advertisement