India Pakistan War: ਅੱਤਵਾਦ ਦਾ ਆਸਰਾ ਬਣਿਆ ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ। ਅੱਤਵਾਦੀਆਂ ਵਿਰੁੱਧ ਚੱਲ ਰਹੇ ਆਪ੍ਰੇਸ਼ਨ ਸਿੰਦੂਰ ਦੇ ਵਿਚਕਾਰ ਅੱਤਵਾਦੀਆਂ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ।
ਹਾਲਾਂਕਿ, ਸਰਹੱਦ 'ਤੇ ਤਾਇਨਾਤ ਭਾਰਤੀ ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। 8 ਮਈ ਨੂੰ ਰਾਤ 11 ਵਜੇ ਦੇ ਕਰੀਬ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਘੁਸਪੈਠ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸਾਂਬਾ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਕਈ ਪਾਕਿਸਤਾਨੀ ਅੱਤਵਾਦੀ ਮਾਰੇ ਗਏ। ਇਹ ਸਾਰੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਦੱਸੇ ਜਾ ਰਹੇ ਹਨ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਉਰੀ ਸੈਕਟਰ ਵਿੱਚ ਕੰਟਰੋਲ ਰੇਖਾ (LoC) ਦੇ ਨੇੜੇ ਦੇ ਇਲਾਕਿਆਂ ਵਿੱਚ ਪਾਕਿਸਤਾਨੀ ਫੌਜਾਂ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਤੇ ਉਸਦੇ ਪਰਿਵਾਰ ਦੇ ਦੋ ਮੈਂਬਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨੀ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਫੌਜੀਆਂ ਨੇ ਵੀਰਵਾਰ ਰਾਤ ਨੂੰ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਤੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਨਾਗਰਿਕ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਭਾਰੀ ਗੋਲਾਬਾਰੀ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਸਿਲੀਕੋਟ, ਬੋਨਿਆਰ, ਕਮਾਲਕੋਟ, ਮੋਹਰਾ ਅਤੇ ਗਿੰਗਲ ਸਮੇਤ ਉੜੀ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ।
ਅਧਿਕਾਰੀਆਂ ਨੇ ਕਿਹਾ ਕਿ ਭਾਰੀ ਗੋਲਾਬਾਰੀ ਨੇ ਕਈ ਢਾਂਚਿਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਲੋਕਾਂ ਨੂੰ ਭੱਜਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਮੋਹਰਾ ਨੇੜੇ ਗੋਲੀਬਾਰੀ ਤੋਂ ਬਚਣ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਨਰਗਿਸ ਬੇਗਮ ਨਾਮ ਦੀ ਇੱਕ ਔਰਤ ਦੀ ਮੌਤ ਹੋ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।