ਕਰਤਾਰਪੁਰ ਲਾਂਘੇ ਰਾਹੀਂ ਜਾਸੂਸੀ ਦੀ ਹੋ ਰਹੀ ਕੋਸ਼ਿਸ ! ਪਾਕਿਸਤਾਨ ਨੇ ਕੋਰੀਡੋਰ 'ਤੇ ਖੁਫੀਆ ਅਧਿਕਾਰੀ ਕੀਤੇ ਤਾਇਨਾਤ
Kartapur Corridor: ਭਾਰਤ-ਪਾਕਿਸਤਾਨ ਵਿਚਾਲੇ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਤੋਂ ਲੱਖਾਂ ਸ਼ਰਧਾਲੂਆਂ ਨੂੰ ਰਾਹਤ ਮਿਲੀ ਹੈ। ਹੁਣ ਸਿੱਖ ਸ਼ਰਧਾਲੂ ਆਸਾਨੀ ਨਾਲ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ
Kartapur Corridor: ਭਾਰਤ-ਪਾਕਿਸਤਾਨ ਵਿਚਾਲੇ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਤੋਂ ਲੱਖਾਂ ਸ਼ਰਧਾਲੂਆਂ ਨੂੰ ਰਾਹਤ ਮਿਲੀ ਹੈ। ਹੁਣ ਸਿੱਖ ਸ਼ਰਧਾਲੂ ਆਸਾਨੀ ਨਾਲ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ। ਪਰ ਹੁਣ ਇਸ ਕੋਰੀਡੋਰ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਪਾਕਿਸਤਾਨ ਜਾਸੂਸੀ ਲਈ ਇਸ ਗਲਿਆਰੇ ਦਾ ਫਾਇਦਾ ਉਠਾ ਰਿਹਾ ਹੈ।
ਕਰਤਾਰਪੁਰ ਲਾਂਘੇ 'ਤੇ ਖੁਫੀਆ ਅਧਿਕਾਰੀ
ਸੂਤਰਾਂ ਮੁਤਾਬਕ ਪਾਕਿਸਤਾਨ ਵੱਲੋਂ ਪਵਿੱਤਰ ਕਰਤਾਰਪੁਰ ਸਾਹਿਬ ਲਾਂਘੇ ਨੂੰ ਗਲਤ ਕੰਮਾਂ ਲਈ ਵਰਤਿਆ ਜਾ ਰਿਹਾ ਹੈ। ਕਰਤਾਰਪੁਰ ਲਾਂਘੇ 'ਤੇ ਪਾਕਿ ਖੁਫੀਆ ਏਜੰਸੀਆਂ ਦੇ ਅਧਿਕਾਰੀ ਮੌਜੂਦ ਹਨ। ਇਸ ਦੇ ਨਾਲ ਹੀ ਇਹ ਅਧਿਕਾਰੀ ਭਾਰਤ ਤੋਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨਾਲ ਵੀ ਸੰਪਰਕ ਕਰਕੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਬਿਜ਼ਨੈੱਸ ਮੀਟਿੰਗਾਂ ਲਈ ਵਰਤਿਆ ਜਾ ਰਿਹਾ
ਹੁਣ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੀ ਗਲਤ ਵਰਤੋਂ 'ਤੇ ਵੀ ਇਤਰਾਜ਼ ਉਠਾਇਆ ਗਿਆ ਹੈ। ਰੋਟਰੀ ਕਲੱਬ ਦੇ ਅਧਿਕਾਰੀਆਂ ਦੀ ਹਾਲ ਹੀ ਵਿੱਚ ਮੀਟਿੰਗ ਹੋਈ ਹੈ, ਜਿਸ ਵਿੱਚ ਇਸ ਦਾ ਵਿਰੋਧ ਕੀਤਾ ਗਿਆ। ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਕਰਤਾਰਪੁਰ ਲਾਂਘੇ ਦੀ ਵਰਤੋਂ ਵਪਾਰਕ ਮੀਟਿੰਗਾਂ ਲਈ ਵੀ ਕੀਤੀ ਜਾ ਰਹੀ ਹੈ। ਜਦੋਂ ਕਿ ਇਸ ਲਾਂਘੇ ਦਾ ਮਕਸਦ ਸਿਰਫ਼ ਤੇ ਸਿਰਫ਼ ਧਾਰਮਿਕ ਯਾਤਰਾ ਕਰਵਾਉਣਾ ਹੈ। ਇਸ ਦੇ ਬਾਵਜੂਦ ਕਾਰੋਬਾਰੀ ਮੀਟਿੰਗਾਂ 'ਤੇ ਪਾਬੰਦੀ ਨਹੀਂ ਲਾਈ ਜਾ ਰਹੀ ਹੈ। ਫਿਲਹਾਲ ਇਸ ਮਾਮਲੇ 'ਤੇ ਭਾਰਤ ਵੱਲੋਂ ਵੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀ ਕੇਜਰੀਵਾਲ ਨੂੰ ਸਲਾਹ, ਸਤਲੁਜ ਯਮੁਨਾ ਲਿੰਕ ਨਹਿਰ ’ਤੇ ਰਾਜਨੀਤੀ ਨਾ ਕਰਨ
ਇਹ ਵੀ ਪੜ੍ਹੋ: ਰਾਜੋਆਣਾ ਦੀ ਰਿਹਾਈ 'ਤੇ ਮਨੀਸ਼ ਤਿਵਾੜੀ ਦਾ ਰਵਨੀਤ ਬਿੱਟੂ ਦੇ ਉਲਟ ਸਟੈਂਡ, ਬੋਲੇ, 'ਸਜ਼ਾ ਨੂੰ ਘੱਟ ਕੀਤਾ ਜਾਵੇ ਜਾਂ ਰਿਹਾਅ ਕੀਤਾ ਜਾਵੇ'