ਪੜਚੋਲ ਕਰੋ
Advertisement
ਭਾਰਤ ਵੱਲੋਂ ਪਾਕਿ ਰਾਜਦੂਤ ਤਲਬ, ਲਾਪਤਾ ਪਾਈਲਟ ਬਾਰੇ ਪੁੱਛਿਆ
ਚੰਡੀਗੜ੍ਹ: ਪਾਕਿਸਤਾਨ ਨਾਲ ਵਧ ਰਹੇ ਤਣਾਓ ਵਿਚਾਲੇ ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਡਿਪਟੀ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਨੂੰ ਤਲਬ ਕਰਕੇ ਭਾਰਤ ਨੇ ਪਾਕਿਸਤਾਨ ਦੇ ਰਵੱਈਏ ਪ੍ਰਤੀ ਸਖ਼ਤ ਇਤਰਾਜ ਜਤਾਇਆ ਹੈ। ਭਾਰਤ ਨੇ ਉਨ੍ਹਾਂ ਸਾਹਮਣੇ ਦੋ ਮੁੱਦੇ ਚੁੱਕੇ ਹਨ। ਸਈਅਦ ਹੈਦਰ ਸ਼ਾਹ ਵਿਦੇਸ਼ ਮੰਤਰਾਲੇ ਪਹੁੰਚ ਗਏ ਹਨ।
ਭਾਰਤ ਨੇ ਪਾਕਿ ਡਿਪਟੀ ਹਾਈ ਕਮਿਸ਼ਨਰ ਕੋਲੋਂ ਪੁਲਵਾਮਾ ਅੱਤਵਾਦੀ ਹਮਲੇ ਤੇ ਲਾਪਤਾ ਭਾਰਤੀ ਹਵਾਈ ਫੌਜ ਦੇ ਪਾਇਲਟ ਅਭਿਨੰਦਨ ਸਬੰਧੀ ਸਪਸ਼ਟੀਕਰਨ ਮੰਗਿਆ ਹੈ। ਦਰਅਸਲ ਪਾਕਿਸਤਾਨ ਦਾਅਵਾ ਕਰ ਰਿਹਾ ਹੈ ਕਿ ਉਸ ਨੇ ਭਾਰਤ ਦੇ ਦੋ ਲੜਾਕੂ ਜਹਾਜ਼ ਸੁੱਟੇ ਹਨ ਤੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪਾਕਿਸਤਾਨੀ ਫੌਜ ਦੇ ਬੁਲਾਰਾ ਮੇਜਰ ਜਨਰਲ ਆਸਿਫ ਗਫੂਰ ਨੇ ਵੀ ਭਾਰਤੀ ਹਵਾਈ ਫੌਜ ਦੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਪਾਇਲਟ ਜ਼ਖ਼ਮੀ ਹੈ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਇੱਕ ਜਹਾਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਜਦਕਿ ਦੂਜਾ ਜੰਮੂ ਕਸ਼ਮੀਰ ਵਿੱਚ ਡਿੱਗਿਆ।
ਪਾਕਿਸਤਾਨ ਦੇ ਇਨ੍ਹਾਂ ਦਾਅਵਿਆਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰਾ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨੀ ਜਹਾਜ਼ ਨੂੰ ਸੁੱਟਣ ਬਾਅਦ ਭਾਰਤ ਦਾ ਜੋ ਮਿੱਗ 21 ਜਹਾਜ਼ ਦੁਰਘਟਨਾਗ੍ਰਸਤ ਹੋਇਆ ਹੈ, ਉਸ ਦੇ ਪਾਇਲਟ ਅਭਿਨੰਦਨ ਬਾਰੇ ਹਾਲੇ ਤਕ ਕੁਝ ਪਤਾ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਉਹ ਤੱਥਾਂ ਦੀ ਜਾਂਚ ਕਰ ਰਹੇ ਹਨ।Delhi: Pakistan Deputy High Commissioner Syed Haider Shah at South Block. He had been summoned by Ministry of External Affairs. pic.twitter.com/ZZEb0tAQ8z
— ANI (@ANI) February 27, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement