Pakistan Floods: ਪੀਐਮ ਮੋਦੀ ਨੇ ਪਾਕਿਸਤਾਨ 'ਚ ਹੜ੍ਹ ਕਾਰਨ ਨੁਕਸਾਨ 'ਤੇ ਪ੍ਰਗਟਾਇਆ ਦੁੱਖ ਤਾਂ ਸ਼ਾਹਬਾਜ਼ ਸ਼ਰੀਫ ਨੇ ਕੀਤਾ ਧੰਨਵਾਦ
ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹਾਹਾਕਾਰ ਮੱਚ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਂਢੀ ਦੇਸ਼ 'ਚ ਇਸ ਤਬਾਹੀ ਕਾਰਨ ਹੋਏ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ।
Pakistan Floods: ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹਾਹਾਕਾਰ ਮੱਚ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਂਢੀ ਦੇਸ਼ 'ਚ ਇਸ ਤਬਾਹੀ ਕਾਰਨ ਹੋਏ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਜਵਾਬ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਧੰਨਵਾਦ ਕਿਹਾ।
ਸ਼ਰੀਫ ਨੇ ਟਵੀਟ ਕੀਤਾ, ''ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੜ੍ਹ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ 'ਤੇ ਦੁੱਖ ਪ੍ਰਗਟ ਕਰਨ ਲਈ ਧੰਨਵਾਦ ਕਰਦਾ ਹਾਂ। ਪਾਕਿਸਤਾਨ ਦੇ ਲੋਕ ਆਪਣੇ ਵਿਲੱਖਣ ਗੁਣਾਂ ਨਾਲ, ਇੰਸ਼ਾਅੱਲ੍ਹਾ ਇਸ ਕੁਦਰਤੀ ਆਫ਼ਤ ਦੇ ਪ੍ਰਭਾਵਾਂ ਨੂੰ ਦੂਰ ਕਰਨਗੇ। ਸਾਡੇ ਜੀਵਨ ਅਤੇ ਭਾਈਚਾਰਿਆਂ ਦਾ ਮੁੜ ਨਿਰਮਾਣ ਕਰੇਗਾ।"
ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਨ। ਉਨ੍ਹਾਂ ਆਸ ਪ੍ਰਗਟਾਈ ਸੀ ਕਿ ਗੁਆਂਢੀ ਦੇਸ਼ ਵਿੱਚ ਜਲਦੀ ਤੋਂ ਜਲਦੀ ਆਮ ਸਥਿਤੀ ਬਹਾਲ ਹੋ ਜਾਵੇਗੀ।
ਪਾਕਿਸਤਾਨ 'ਚ ਹੜ੍ਹਾਂ 'ਤੇ ਕੀ ਕਿਹਾ PM ਮੋਦੀ?
ਪੀਐਮ ਮੋਦੀ ਨੇ ਟਵੀਟ ਕੀਤਾ, “ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਾਂ। ਅਸੀਂ ਪੀੜਤਾਂ, ਜ਼ਖਮੀਆਂ ਅਤੇ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜਲਦੀ ਹੀ ਆਮ ਸਥਿਤੀ ਬਹਾਲ ਕਰਨ ਦੀ ਉਮੀਦ ਕਰਦੇ ਹਾਂ।"
ਪਾਕਿਸਤਾਨ ਦੇ ਉੱਤਰੀ ਹਿੱਸੇ 'ਚ ਮਾਨਸੂਨ ਦੀ ਅਸਾਧਾਰਨ ਸਥਿਤੀ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਵੀ ਅਸਧਾਰਨ ਤੌਰ 'ਤੇ ਵਧ ਗਿਆ ਹੈ। ਪਾਕਿਸਤਾਨ ਸਰਕਾਰ ਨੇ ਮਾਨਸੂਨ ਦੇ ਮੀਂਹ ਕਾਰਨ ਦੇਸ਼ ਵਿੱਚ ਆਏ ਭਿਆਨਕ ਹੜ੍ਹਾਂ ਨਾਲ ਨਜਿੱਠਣ ਲਈ ਇੱਕ ਨੋਡਲ ਏਜੰਸੀ ਦਾ ਗਠਨ ਕੀਤਾ ਹੈ। ਹੜ੍ਹਾਂ ਕਾਰਨ ਦੇਸ਼ ਵਿੱਚ ਕਰੀਬ 33 ਮਿਲੀਅਨ ਲੋਕ ਬੇਘਰ ਹੋਏ ਹਨ।
ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਮੀਂਹ ਅਤੇ ਹੜ੍ਹਾਂ ਕਾਰਨ ਹੁਣ ਤੱਕ 1,162 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3554 ਲੋਕ ਜ਼ਖਮੀ ਹੋਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :