Twitter Blocked Pakistan Government: ਟਵਿਟਰ ਨੇ ਵੱਡੀ ਕਾਰਵਾਈ ਕਰਦੇ ਹੋਏ ਭਾਰਤ 'ਚ ਪਾਕਿਸਤਾਨ ਸਰਕਾਰ ਦਾ ਅਕਾਊਂਟ ਬਲਾਕ ਕਰ ਦਿੱਤਾ ਹੈ। ਟਵਿਟਰ 'ਤੇ ਜਾਰੀ ਨੋਟਿਸ ਮੁਤਾਬਕ ਪਾਕਿਸਤਾਨ ਸਰਕਾਰ ਦਾ ਅਕਾਊਂਟ ਕਾਨੂੰਨੀ ਮੰਗ 'ਤੇ ਬੰਦ ਕਰ ਦਿੱਤਾ ਗਿਆ ਹੈ।


ਟਵਿੱਟਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਅਕਾਉਂਟ ਨੂੰ ਜਾਇਜ਼ ਕਾਨੂੰਨੀ ਮੰਗ, ਜਿਵੇਂ ਕਿ ਅਦਾਲਤੀ ਆਦੇਸ਼ ਜਾਂ ਸਰਕਾਰੀ ਮੰਗ 'ਤੇ ਬਲਾਕ ਕਰਨਾ ਹੁੰਦਾ ਹੈ।


ਦੂਜੇ ਦੇਸ਼ਾਂ ਵਿੱਚ ਚੱਲ ਰਿਹਾ ਖਾਤਾ- ਰਾਇਟਰਜ਼ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਅਮਰੀਕਾ, ਕੈਨੇਡਾ ਆਦਿ ਹੋਰ ਦੇਸ਼ਾਂ ਵਿੱਚ ਵੀ ਸਰਗਰਮ ਹੈ। ਅਜੇ ਤੱਕ ਇਸ ਮਾਮਲੇ 'ਤੇ ਭਾਰਤ ਜਾਂ ਪਾਕਿਸਤਾਨ ਦੇ ਸੂਚਨਾ ਤਕਨਾਲੋਜੀ ਮੰਤਰੀਆਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।


ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਖੋਲ੍ਹਣ 'ਤੇ ਉੱਥੇ ਲਿਖਿਆ ਹੈ, 'ਭਾਰਤ 'ਚ ਇੱਕ ਕਾਨੂੰਨੀ ਮੰਗ ਦੇ ਜਵਾਬ 'ਚ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਭਾਰਤ 'ਚ ਸਸਪੈਂਡ ਕਰ ਦਿੱਤਾ ਗਿਆ ਹੈ।


ਤੀਜੀ ਵਾਰ ਕਾਰਵਾਈ- ANI ਦੀ ਰਿਪੋਰਟ ਮੁਤਾਬਕ ਇਹ ਤੀਜੀ ਵਾਰ ਹੈ ਜਦੋਂ ਪਾਕਿਸਤਾਨ ਦੇ ਟਵਿਟਰ ਅਕਾਊਂਟ ਨੂੰ ਭਾਰਤ 'ਚ ਦੇਖਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਪਹਿਲਾਂ ਜੁਲਾਈ 2022 'ਚ ਪਾਕਿਸਤਾਨ ਸਰਕਾਰ ਦੇ ਟਵਿੱਟਰ ਅਕਾਊਂਟ ਨੂੰ ਭਾਰਤ 'ਚ ਬੈਨ ਕਰ ਦਿੱਤਾ ਗਿਆ ਸੀ, ਹਾਲਾਂਕਿ ਬਾਅਦ 'ਚ ਇਹ ਦੁਬਾਰਾ ਦਿਖਾਈ ਦੇਣ ਲੱਗਾ।


ਪਿਛਲੇ ਸਾਲ ਜੂਨ ਵਿੱਚ, ਟਵਿੱਟਰ ਇੰਡੀਆ ਨੇ ਭਾਰਤ ਵਿੱਚ ਸੰਯੁਕਤ ਰਾਸ਼ਟਰ, ਤੁਰਕੀ, ਈਰਾਨ ਅਤੇ ਮਿਸਰ ਵਿੱਚ ਪਾਕਿਸਤਾਨੀ ਦੂਤਾਵਾਸਾਂ ਦੇ ਅਧਿਕਾਰਤ ਟਵਿੱਟਰ ਖਾਤਿਆਂ ਨੂੰ ਬਲਾਕ ਕਰ ਦਿੱਤਾ ਸੀ। ਇਸ ਦੇ ਨਾਲ ਹੀ ਭਾਰਤ ਨੇ ਭਾਰਤ ਵਿਰੋਧੀ ਫਰਜ਼ੀ ਸੂਚਨਾਵਾਂ ਫੈਲਾਉਣ ਲਈ ਪਾਕਿਸਤਾਨ ਤੋਂ ਚੱਲ ਰਹੇ ਕਈ ਯੂਟਿਊਬ ਚੈਨਲਾਂ ਅਤੇ ਫੇਸਬੁੱਕ ਅਕਾਊਂਟਸ 'ਤੇ ਵੀ ਪਾਬੰਦੀ ਲਗਾ ਦਿੱਤੀ ਸੀ।


ਇਹ ਵੀ ਪੜ੍ਹੋ: Punjab Government: ਸਰਕਾਰ ਨੂੰ ਕਣਕ ਖਰੀਦਣ ਲਈ ਮਿਲੀ 29 ਹਜ਼ਾਰ ਕਰੋੜ ਦੀ ਕੈਸ਼ ਕ੍ਰੈਡਿਟ ਲਿਮਟ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਪਾਕਿ ਤਸਕਰਾਂ ਨੇ ਅੰਮ੍ਰਿਤਸਰ ਤੇ ਜਲਾਲਾਬਾਦ 'ਚ ਸੁੱਟੇ ਹਥਿਆਰ ਤੇ 2.8 ਕਿਲੋ ਹੈਰੋਇਨ