ਪੜਚੋਲ ਕਰੋ
Advertisement
ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਡਿਪਲੋਮੈਟ ਨੂੰ ਕੀਤਾ ਤਲਬ, ਸਿੱਖਾਂ 'ਤੇ ਹੋਏ ਹਮਲਿਆਂ ਦਾ ਹੈ ਮਾਮਲਾ
Pakistan Sikh Murder Update : ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ 'ਤੇ ਹੋਏ ਹਮਲਿਆਂ ਤੋਂ ਬਾਅਦ ਭਾਰਤ ਨੇ ਸੋਮਵਾਰ (26 ਜੂਨ) ਨੂੰ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਸੀਨੀਅਰ ਡਿਪਲੋਮੈਟ
Pakistan Sikh Murder Update : ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ 'ਤੇ ਹੋਏ ਹਮਲਿਆਂ ਤੋਂ ਬਾਅਦ ਭਾਰਤ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਸੀ। ਭਾਰਤ ਨੇ ਇਨ੍ਹਾਂ ਘਟਨਾਵਾਂ ਦਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਸੂਤਰਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਦੇ ਪੇਸ਼ਾਵਰ 'ਚ ਸ਼ਨੀਵਾਰ (24 ਜੂਨ) ਨੂੰ ਬੰਦੂਕਧਾਰੀਆਂ ਨੇ ਮਨਮੋਹਨ ਸਿੰਘ (35) ਨਾਂ ਦੇ ਸਿੱਖ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਮਨਮੋਹਨ ਸਿੰਘ ਪਿਸ਼ਾਵਰ ਦੇ ਉਪਨਗਰ ਰਸ਼ੀਦ ਗੜ੍ਹੀ ਤੋਂ ਸ਼ਹਿਰ ਦੇ ਖੇਤਰ ਵੱਲ ਜਾ ਰਹੇ ਸਨ, ਜਦੋਂ ਕੁਝ ਹਥਿਆਰਬੰਦ ਵਿਅਕਤੀਆਂ ਨੇ ਗੁਲਦਾਰਾ ਚੌਕ, ਕਕਸ਼ਾਲ ਨੇੜੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਪਾਕਿਸਤਾਨ ਵਿੱਚ ਅਪ੍ਰੈਲ ਤੋਂ ਜੂਨ 2023 ਦਰਮਿਆਨ ਸਿੱਖਾਂ ਵਿਰੁੱਧ ਚਾਰ ਘਟਨਾਵਾਂ ਵਾਪਰੀਆਂ ਹਨ ਅਤੇ ਭਾਰਤ ਨੇ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।
ਭਾਰਤ ਨੇ ਪਾਕਿਸਤਾਨੀ ਅਧਿਕਾਰੀ ਨੂੰ ਕੀਤਾ ਤਲਬ
ਸੂਤਰਾਂ ਅਨੁਸਾਰ ਭਾਰਤ ਨੇ ਮੰਗ ਕੀਤੀ ਹੈ ਕਿ ਪਾਕਿਸਤਾਨੀ ਅਧਿਕਾਰੀ ਸਿੱਖ ਭਾਈਚਾਰੇ 'ਤੇ ਹੋਏ ਇਨ੍ਹਾਂ ਹਿੰਸਕ ਹਮਲਿਆਂ ਦੀ ਇਮਾਨਦਾਰੀ ਨਾਲ ਜਾਂਚ ਕਰਕੇ ਜਾਂਚ ਰਿਪੋਰਟ ਸਾਂਝੀ ਕਰਨ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਆਪਣੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ, ਜੋ ਧਾਰਮਿਕ ਅੱਤਿਆਚਾਰ ਦੇ ਲਗਾਤਾਰ ਡਰ ਵਿਚ ਰਹਿੰਦੇ ਹਨ।
ਕਤਲ ਦੇ ਮਾਮਲੇ 'ਚ ਹੋਈ ਗ੍ਰਿਫਤਾਰੀ
ਮਨਮੋਹਨ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਪੇਸ਼ਾਵਰ ਪੁਲਿਸ ਨੇ ਦੱਸਿਆ ਹੈ ਕਿ ਕੁਝ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਨਮੋਹਨ ਸਿੰਘ ਪੇਸ਼ੇ ਤੋਂ 'ਹਕੀਮ' (ਯੂਨਾਨੀ ਦਵਾਈ ਪ੍ਰੈਕਟੀਸ਼ਨਰ) ਸਨ। ਪੁਲਿਸ ਨੇ ਦੱਸਿਆ ਕਿ ਉਹ ਕਤਲ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੇ ਕਰੀਬ ਪਹੁੰਚ ਗਏ ਹਨ। ਪਿਸ਼ਾਵਰ 'ਚ ਪਿਛਲੇ 48 ਘੰਟਿਆਂ 'ਚ ਸਿੱਖ ਵਿਅਕਤੀ 'ਤੇ ਹਮਲੇ ਦੀ ਇਹ ਦੂਜੀ ਘਟਨਾ ਹੈ।
ਪਾਕਿਸਤਾਨ 'ਚ ਸਿੱਖਾਂ 'ਤੇ ਵੱਧ ਰਹੇ ਹਮਲੇ
ਸ਼ੁੱਕਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਸਿੱਖ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (ਸੀਟੀਡੀ) ਸਿੱਖ ਕਾਰੋਬਾਰੀ ਤ੍ਰਿਲੋਕ ਸਿੰਘ 'ਤੇ ਹੋਏ ਹਮਲੇ ਦੀ ਜਾਂਚ ਕਰ ਰਿਹਾ ਹੈ। ਪੁਲਿਸ ਦਾ ਮੰਨਣਾ ਹੈ ਕਿ ਪੇਸ਼ਾਵਰ 'ਚ ਦੋ ਸਿੱਖ ਵਿਅਕਤੀਆਂ 'ਤੇ ਹੋਏ ਹਮਲੇ ਦੇ ਅਸਲ ਕਾਰਨਾਂ ਦਾ 48 ਘੰਟਿਆਂ ਦੇ ਅੰਦਰ ਅੰਦਰ ਪੂਰੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement