ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਸਦ ਵਿੱਚ ਭਾਰਤੀ ਪਾਇਲਟ ਅਭਿਨੰਦਨ ਨੂੰ ਵਾਪਸ ਭੇਜਣ ਦਾ ਐਲਾਨ ਕੀਤਾ ਸੀ। ਹੁਣ ਇਸ ਨਾਲ ਸਬੰਧਤ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ ਸੂਤਰਾਂ ਮੁਤਾਬਕ ਇਮਰਾਨ ਖ਼ਾਨ ਦੇ ਫੈਸਲੇ ਬਾਅਦ ਭਾਰਤੀ ਅਧਿਕਾਰੀਆਂ ਨੇ ਪਾਕਿਸਤਾਨ ਨੂੰ ਵਾਹਗਾ-ਅਟਾਰੀ ਸਰਹੱਦ ਦੀ ਬਜਾਏ ਹਵਾਈ ਰੂਟ ਰਾਹੀਂ ਅਭਿਨੰਦਨ ਨੂੰ ਭਾਰਤ ਵਾਪਸ ਭੇਜਣ ਦੀ ਗੱਲ ਕਹੀ ਸੀ। ਹਾਲਾਂਕਿ ਦੇਰ ਰਾਤ ਪਾਕਿਸਤਾਨ ਨੇ ਭਾਰਤ ਨੂੰ ਜਾਣਕਾਰੀ ਦਿੱਤੀ ਕਿ ਅਭਿਨੰਦਨ ਨੂੰ ਅਟਾਰੀ-ਵਾਹਗਾ ਬਾਰਡਰ ਜ਼ਰੀਏ ਹੀ ਵਾਪਸ ਭੇਜਿਆ ਜਾਏਗਾ।

ਭਾਰਤੀ ਰੱਖਿਆ ਵਿਭਾਗ ਵਿੰਗ ਕਮਾਂਡਰ ਅਭਿਨੰਦਨ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਪਾਕਿਸਤਾਨ ਤੋਂ ਵਾਪਸ ਲਿਆਉਣ ’ਤੇ ਵਿਚਾਰ ਕਰ ਰਿਹਾ ਸੀ। ਉਨ੍ਹਾਂ ਦੀ ਵਾਪਸੀ ਸਬੰਧੀ ਤਾਜ਼ਾ ਜਾਣਕਾਰੀ ਮੁਤਾਬਕ ਪਾਕਿਸਤਾਨੀ ਅਧਿਕਾਰੀ ਉਨ੍ਹਾਂ ਨੂੰ ਲੈ ਕੇ ਇਸਲਾਮਾਬਾਦ ਤੋਂ ਲਾਹੌਰ ਲਈ ਨਿਕਲ ਚੁੱਕੇ ਹਨ।

ਦੱਸ ਦੇਈਏ ਕਿ ਪਾਕਿਸਤਾਨੀ ਲੜਾਕੂ ਜਹਾਜ਼ F16 ਡੇਗਣ ਬਾਅਦ ਅਭਿਨੰਦਨ ਦਾ ਲੜਾਕੂ ਜਹਾਜ਼ ਮਿਗ ਵੀ ਕਰੈਸ਼ ਹੋ ਗਿਆ ਸੀ। ਇਸ ਦੇ ਬਾਅਦ ਅਭਿਨੰਦਨ ਦਾ ਪੈਰਾਸ਼ੂਟ PoK ਵਿੱਚ ਪਹੁੰਚ ਗਿਆ ਜਿੱਥੋਂ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।