ਨਵੀਂ ਦਿੱਲੀ: ਇਸਲਾਮ ਵਿੱਚ ਤਿਆਗ ਦੀ ਪਵਿੱਤਰ ਭਾਵਨਾ ਦਾ ਤਿਉਹਾਰ ਬਕਰੀਦ ਬੁੱਧਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸਲਾਮੀ ਕੈਲੰਡਰ ਦੇ ਅਨੁਸਾਰ ਬਕਰੀਦ ਨੂੰ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਖ਼ਤਮ ਹੋਣ ਤੋਂ ਲਗਪਗ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਹਾਲਾਂਕਿ, ਕੋਰੋਨਾ ਮਹਾਂਮਾਰੀ ਕਾਰਨ ਇਸ ਦੀ ਚਮਕ ਪਹਿਲਾਂ ਨਾਲੋਂ ਘੱਟ ਰਹੀ। ਪਰ ਇਸ ਦੌਰਾਨ ਦੋਵਾਂ ਦੇਸ਼ਾਂ ਦੀਆਂ ਵੱਖ-ਵੱਖ ਸਰਹੱਦਾਂ ਜਿਵੇਂ ਰਾਜਸਥਾਨ ਵਿੱਚ ਬੀਐਸਐਫ ਦੇ ਜਵਾਨਾਂ ਅਤੇ ਪਾਕਿਸਤਾਨ ਰੇਂਜਰਾਂ ਨੇ ਵੀ ਬਕਰੀਦ ਦੇ ਮੌਕੇ ਇੱਕ ਦੂਜੇ ਨੂੰ ਵਧਾਈ ਦਿੱਤੀ।


ਉਧਰ ਜੰਮੂ ਕਸ਼ਮੀਰ ਦੀਆਂ ਸਰਹੱਦਾਂ ਵਿਚ ਵੱਖ-ਵੱਖ ਥਾਵਾਂ 'ਤੇ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ ਇੱਕ ਦੂਜੇ ਨੂੰ ਮਠਿਆਈ ਭੇਟ ਕੀਤੀ। ਸਾਲ 2019 ਤੋਂ ਬਾਅਦ ਇਹ ਪਹਿਲੀ ਵਾਰ ਦੋਵੇਂ ਦੇਸ਼ਾਂ ਦੇ ਸੁਰੱਖਿਆ ਬਲਾਂ ਨੇ ਮਠਿਆਈਆਂ ਵੰਡ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਦੋਵਾਂ ਦੇਸ਼ਾਂ ਦਰਮਿਆਨ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।



ਨਾਲ ਹੀ ਬੀਐਸਐਫ ਦੇ ਇੱਕ ਬੁਲਾਰੇ ਨੇ ਦੱਸਿਆ, “ਬੀਐਸਐਫ ਅਤੇ ਪਾਕਿਸਤਾਨ ਰੇਂਜਰਾਂ ਦਰਮਿਆਨ ਈਦ ਦੇ ਮੌਕੇ ਮਠਿਆਈਆਂ ਦਾ ਆਦਾਨ-ਪ੍ਰਦਾਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਵਿਖੇ ਸਾਂਝੇ ਬਾਰਡਰ ਪੋਸਟ ’ਤੇ ਵੀ ਹੋਇਆ। ਇਹ ਚੌਕੀ ਪਾਕਿਸਤਾਨ ਦੀ ਵਾਹਗਾ ਸਰਹੱਦ ਦੇ ਸਾਹਮਣੇ ਪੈਂਦੀ ਹੈ। ਇਸੇ ਤਰ੍ਹਾਂ ਰਾਜਸਥਾਨ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ ਨਾਲ ਦੋਵਾਂ ਦੇਸ਼ਾਂ ਦੀ ਫੌਜਾਂ ਵਿਚ ਮਠਿਆਈਆਂ ਦਾ ਆਦਾਨ-ਪ੍ਰਦਾਨ ਹੋਇਆ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਪਹਿਲੀ ਵਾਰ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਦਰਮਿਆਨ ਮਠਿਆਈਆਂ ਦਾ ਆਦਾਨ-ਪ੍ਰਦਾਨ ਹੋਇਆ।


ਹਾਸਲ ਜਾਣਕਾਰੀ ਮੁਤਾਬਕ ਬੀਐਸਐਫ ਨੇ ਈਦ ਦੇ ਮੌਕੇ ਤਨੋਟ, ਸ਼ਾਹਗੜ੍ਹ, ਕਿਸ਼ਨਗੜ ਖੇਤਰ ਦੇ ਤਨੋਟ, ਸ਼ਾਹਗੜ, ਕਿਸ਼ਨਗੜ ਆਦਿ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕਈ ਸਰਹੱਦੀ ਚੌਕੀਆਂ ‘ਤੇ ਪਾਕਿਸਤਾਨੀ ਰੇਂਜਰਾਂ ਨੂੰ ਮਠਿਆਈਆਂ ਵੰਡੀਆਂ ਗਈਆਂ।


ਇਸ ਤੋਂ ਪਹਿਲਾਂ ਪਾਕਿਸਤਾਨ ਨੇ ਸਾਲ 2019 ਦੇ ਫੈਸਲੇ ਤੋਂ ਬਾਅਦ ਤਿਉਹਾਰਾਂ ਦੇ ਮੌਕਿਆਂ 'ਤੇ ਮਠਿਆਈਆਂ ਦੀ ਵਟਾਂਦਰੇ ਦੀ ਰਵਾਇਤ ਨੂੰ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਬੀਐਸਐਫ ਨੇ ਪੇਸ਼ਕਸ਼ ਕੀਤੀ ਸੀ, ਪਰ ਪਾਕਿਸਤਾਨ ਵੱਲੋਂ ਕੋਈ ਜਵਾਬ ਨਹੀਂ ਆਇਆ। ਦੱਸ ਦਈਏ ਕਿ ਬੀਐਸਐਫ ਭਾਰਤ ਅਤੇ ਪਾਕਿਸਤਾਨ ਵਿਚਾਲੇ 2290 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ ਦੀ ਰਾਖੀ ਕਰਦੀ ਹੈ ਜੋ ਜੰਮੂ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਚੋਂ ਲੰਘਦੀ ਹੈ।


ਇਹ ਵੀ ਪੜ੍ਹੋ: CBSE Private Candidates Exam: ਸੀਬੀਐਸਈ 10ਵੀਂ -12ਵੀਂ ਬੋਰਡ ਦੀ ਪ੍ਰੀਖਿਆ ਦੀ ਤਰੀਕਾਂ ਦਾ ਐਲਾਨ, ਨਤੀਜਿਆਂ ਦੀ ਵੀ ਆਈ ਜਾਣਕਾਰੀ, ਵੇਖੋ ਨੋਟਿਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904