ਪੜਚੋਲ ਕਰੋ

Pakistan Attack: ਪਾਕਿਸਤਾਨ ਵੱਲੋਂ ਬਾਰਡਰ 'ਤੇ ਤਾਬੜਤੋੜ ਹਮਲਾ,  7 ਭਾਰਤੀ ਹਲਾਕ, 50 ਤੋਂ ਵੱਧ ਜ਼ਖਮੀ

Pakistan Attack on LOC: ਪਾਕਿਸਤਾਨ ਉਪਰ ਭਾਰਤੀ ਫੌਜ ਵੱਲੋਂ ਕੀਤੇ ਮਜਾਇਲ ਹਮਲੇ ਮਗਰੋਂ ਸਰਹੱਦ ਉਪਰ ਤਣਾਅ ਵਧ ਗਿਆ ਹੈ। ਪਾਕਿਸਤਾਨੀ ਰੇਂਜਰਾਂ ਵੱਲੋਂ ਜੰਮੂ-ਕਸ਼ਮੀਰ ਵਿੱਚ 6 ਤੇ 7 ਮਈ ਦੀ ਰਾਤ ਨੂੰ ਤਾਬੜਤੋੜ ਫਾਇਰਿੰਗ ਕੀਤੀ ਗਈ।

Pakistan Attack on LOC: ਪਾਕਿਸਤਾਨ ਉਪਰ ਭਾਰਤੀ ਫੌਜ ਵੱਲੋਂ ਕੀਤੇ ਮਜਾਇਲ ਹਮਲੇ ਮਗਰੋਂ ਸਰਹੱਦ ਉਪਰ ਤਣਾਅ ਵਧ ਗਿਆ ਹੈ। ਪਾਕਿਸਤਾਨੀ ਰੇਂਜਰਾਂ ਵੱਲੋਂ ਜੰਮੂ-ਕਸ਼ਮੀਰ ਵਿੱਚ 6 ਤੇ 7 ਮਈ ਦੀ ਰਾਤ ਨੂੰ ਤਾਬੜਤੋੜ ਫਾਇਰਿੰਗ ਕੀਤੀ ਗਈ। ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਤੇ ਅੰਤਰਰਾਸ਼ਟਰੀ ਸਰਹੱਦ 'ਤੇ ਚੌਕੀਆਂ ਤੋਂ ਤੋਪਾਂ ਨਾਲ ਗੋਲੇ ਵਰ੍ਹਾਏ। ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਸੱਤ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ।

ਸੂਤਰਾਂ ਮੁਤਾਬਕ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ (LOC) ਦੇ ਨੇੜੇ ਰਾਤ ਭਰ ਦਰਜਨਾਂ ਪਿੰਡਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਵਿੱਚ ਇੱਕ ਔਰਤ ਤੇ ਦੋ ਬੱਚਿਆਂ ਸਮੇਤ ਸੱਤ ਲੋਕ ਮਾਰੇ ਗਏ ਤੇ ਲਗਭਗ 50 ਲੋਕ ਜ਼ਖਮੀ ਹੋ ਗਏ। ਸਾਰੀਆਂ ਸੱਤ ਮੌਤਾਂ ਪੁਣਛ ਵਿੱਚ ਹੋਈਆਂ ਹਨ। ਪੁਣਛ ਜ਼ਿਲ੍ਹਾ ਗੋਲੀਬਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਪਾਕਿਸਤਾਨੀ ਫੌਜ ਨੇ ਪੁਣਛ, ਰਾਜੌਰੀ ਤੇ ਉੜੀ ਵਿੱਚ ਗੋਲੀਬਾਰੀ ਕੀਤੀ ਹੈ। 

ਗੋਲੀਬਾਰੀ ਵਿੱਚ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਵਾਹਨ ਸਾੜ ਦਿੱਤੇ ਗਏ। ਪਾਕਿਸਤਾਨੀ ਫੌਜ ਨੇ ਉੱਤਰੀ ਕਸ਼ਮੀਰ ਦੇ ਤੰਗਧਾਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਆਮ ਕਸ਼ਮੀਰੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ। ਤੋਪਖਾਨੇ ਦੀ ਗੋਲੀਬਾਰੀ ਵਿੱਚ ਇੱਕ ਕਸ਼ਮੀਰੀ ਨਾਗਰਿਕ ਦਾ ਪੂਰਾ ਘਰ ਸੜ ਕੇ ਸੁਆਹ ਹੋ ਗਿਆ। ਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ 'ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਵੀ ਇਸ ਦਾ ਜਵਾਬ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ ਪੁਣਛ ਵਿੱਚ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਨਾਗਰਿਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਮ੍ਰਿਤਕ ਔਰਤ ਦਾ ਘਰ ਪੁਣਛ ਜ਼ਿਲ੍ਹੇ ਦੇ ਮਨਕੋਟ ਖੇਤਰ ਵਿੱਚ ਮੋਰਟਾਰ ਸ਼ੈੱਲ ਦੀ ਲਿਪੇਟ ਵਿੱਚ ਆ ਗਿਆ। ਉਸ ਦੀ 13 ਸਾਲ ਦੀ ਧੀ ਜ਼ਖਮੀ ਹੋ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਵਿੱਚ ਪੁਣਛ ਦੇ ਵੱਖ-ਵੱਖ ਸੈਕਟਰਾਂ ਵਿੱਚ 12 ਹੋਰ ਨਾਗਰਿਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। 

ਪਾਕਿਸਤਾਨੀ ਗੋਲਾਬਾਰੀ ਕਾਰਨ ਰਾਜੌਰੀ ਦੇ ਥਾਂਡੀਕਾਸੀ ਵਿੱਚ ਦੋ ਔਰਤਾਂ ਸਮੇਤ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਉੜੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਭਾਰੀ ਗੋਲਾਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਤਿੰਨ ਬੱਚਿਆਂ ਸਮੇਤ ਘੱਟੋ-ਘੱਟ ਦਸ ਨਾਗਰਿਕ ਜ਼ਖਮੀ ਹੋ ਗਏ ਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ। ਸਥਾਨਕ ਸੂਤਰਾਂ ਨੇ ਦੱਸਿਆ ਕਿ ਉੜੀ ਦੇ ਸਲਾਮਾਬਾਦ ਦੇ ਨੌਪੋਰਾ ਤੇ ਕਲਗੇ ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਗੋਲਾਬਾਰੀ ਕੀਤੀ ਗਈ, ਜਿਸ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਤੇ ਦਹਿਸ਼ਤ ਫੈਲ ਗਈ। ਉਨ੍ਹਾਂ ਕਿਹਾ ਕਿ ਨੌਂ ਜ਼ਖਮੀ ਨਾਗਰਿਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget