ਪੜਚੋਲ ਕਰੋ

ਮਕਬੂਜ਼ਾ ਕਸ਼ਮੀਰ 'ਚ ਪਾਕਿਸਤਾਨ ਦੀ ਵੱਡੀ ਕਾਰਵਾਈ, ਭਾਰਤ ਦੀ ਸਖਤ ਚੇਤਾਵਨੀ

ਐਤਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਗਿਲਗਿਤ ਬਾਲਟਿਸਤਾਨ ਨੂੰ ਸੂਬੇ ਦਾ ਦਰਜਾ ਦੇਣ ਦੇ ਐਲਾਨ ਦਾ ਭਾਰਤੀ ਵਿਦੇਸ਼ ਮੰਤਰਾਲੇ ਨੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।

ਨਵੀਂ ਦਿੱਲੀ: ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਖਤਮ ਕਰਨ ਮਗਰੋਂ ਹੁਣ ਪਾਕਿਸਤਾਨ ਨੇ ਵੱਡੀ ਕਰਾਵਾਈ ਕੀਤੀ ਹੈ। ਗੁਆਂਢੀ ਮੁਲਕ ਨੇ ਗਿਲਿਗਿਤ ਬਾਲਟਿਸਤਾਨ ਨੂੰ 5ਵੇਂ ਸੂਬੇ ਦਾ ਦਰਜਾ ਦੇ ਦਿੱਤਾ ਹੈ। ਪਾਕਿਸਤਾਨ ਦੀ ਇਸ ਹਰਕਤ ਉੱਤੇ ਭਾਰਤ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਭਾਰਤ ਨੇ ਦੋ-ਹਰਫ਼ੀ ਸ਼ਬਦਾਂ ਵਿੱਚ ਕਿਹਾ ਹੈ ਕਿ ਪਾਕਿਸਤਾਨ ਉਨ੍ਹਾਂ ਇਲਾਕਿਆਂ ਤੋਂ ਬਾਹਰ ਨਿਕਲ ਜਾਵੇ, ਜਿਨ੍ਹਾਂ ਉੱਤੇ ਉਸ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਐਤਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਗਿਲਗਿਤ ਬਾਲਟਿਸਤਾਨ ਨੂੰ ਸੂਬੇ ਦਾ ਦਰਜਾ ਦੇਣ ਦੇ ਐਲਾਨ ਦਾ ਭਾਰਤੀ ਵਿਦੇਸ਼ ਮੰਤਰਾਲੇ ਨੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਆਪਣੇ ਕਿਸੇ ਵੀ ਇਲਾਕੇ ਦੀ ਸਥਿਤੀ ਬਦਲਣ ਦੀ ਪਾਕਿਸਤਾਨੀ ਕੋਸ਼ਿਸ਼ ਨੂੰ ਮੁੱਢੋਂ ਰੱਦ ਕਰਦਾ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਤੇ ਲੱਦਾਖ ਦੇ ਸਾਰੇ ਖੇਤਰ ਸਾਡਾ ਅਟੁੱਟ ਅੰਗ ਹਨ ਤੇ ਰਹਿਣਗੇ। ਇਨ੍ਹਾਂ ਵਿੱਚ ਗ਼ੁਲਾਮ ਕਸ਼ਮੀਰ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਹੈ ਕਿ ਨਾਜਾਇਜ਼ ਤਰੀਕੇ ਨਾਲ ਕਬਜ਼ਾ ਕੀਤੇ ਗਏ ਇਨ੍ਹਾਂ ਇਲਾਕਿਆਂ ਉੱਤੇ ਪਾਕਿਸਤਾਨ ਸਰਕਾਰ ਦਾ ਕੋਈ ਅਧਿਕਾਰ ਨਹੀਂ ਹੈ। ਪਾਕਿਸਤਾਨ ਦੀਆਂ ਇਨ੍ਹਾਂ ਹਰਕਤਾਂ ਨਾਲ ਇਨ੍ਹਾਂ ਖੇਤਰਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਉਸ ਦੀਆਂ ਕਰਤੂਤਾਂ ਲੁਕ ਨਹੀਂ ਸਕਦੀਆਂ। ਸ੍ਰੀਵਾਸਤਵ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਦੀ ਸਥਿਤੀ ਬਦਲਣ ਤੋਂ ਬਿਹਤਰ ਹੈ ਕਿ ਪਾਕਿਸਤਾਨ ਤੁਰੰਤ ਆਪਣੇ ਨਾਜਾਇਜ਼ ਕਬਜ਼ੇ ਵਾਲੇ ਇਲਾਕਿਆਂ ’ਚੋਂ ਬਾਹਰ ਨਿਕਲ ਜਾਵੇ। ਪਾਕਿਸਤਾਨ ਨੇ ਦੁਨੀਆ ਨੂੰ ਧੋਖਾ ਦੇਣ ਲਈ ਗਿਲਗਿਤ ਬਾਲਟਿਸਤਾਨ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਇਸ ਵਰ੍ਹੇ ਦੀ ਸ਼ੁਰੂਆਤ ’ਚ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਖੇਤਰ ਵਿੱਚ ਚੋਣਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਸੀ। ਇਸ ਫ਼ੈਸਲੇ ਤੋਂ ਬਾਅਦ ਭਾਰਤ ਨੇ ਸੀਨੀਅਰ ਪਾਕਿਸਤਾਨ ਕੂਟਨੀਤਕ ਅਧਿਕਾਰੀ ਸਾਹਮਣੇ ਇਤਰਾਜ਼ ਪ੍ਰਗਟਾਇਆ ਸੀ। ਨਿਊਜ਼ੀਲੈਂਡ ਪੁਲਿਸ ਨੇ ਆਕਲੈਂਡ ਦੀਆਂ ਸੜਕਾਂ ‘ਤੇ ਪਾਇਆ ਭੰਗੜਾ, ਨੀਰੂ ਬਾਜਵਾ ਨੇ ਸ਼ੇਅਰ ਕੀਤੀ ਇਹ ਧਮਾਕੇਦਾਰ ਵੀਡੀਓ ਸ੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਇਸ ਖੇਤਰ ਵਿੱਚ ਕੀਤੀਆਂ ਗਈਆਂ ਛੇੜਖਾਨੀ ਦੀਆਂ ਕੋਸ਼ਿਸ਼ਾਂ ਉੱਥੇ ਸੱਤ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਲੋਕਾਂ ਨੂੰ ਆਜ਼ਾਦੀ ਤੋਂ ਵਾਂਝਾ ਕਰ ਸਕਦੀਆਂ ਹਨ। ਸੰਨ 1947 ’ਚ ਜੰਮੂ ਤੇ ਕਸ਼ਮੀਰ ਦੇ ਭਾਰਤ ਸੰਘ ਵਿੱਚ ਸ਼ਾਮਲ ਹੋਣ ਦੇ ਬਾਅਦ ਤੋਂ ਜੰਮੂ-ਕਸ਼ਮੀਰ ਤੇ ਲੱਦਾਖ ਦੇ ਨਾਲ-ਨਾਲ ਕਥਿਤ ਗਿਲਗਿਤ ਬਾਲਟਿਸਤਾਨ ਦਾ ਸਮੁੱਚਾ ਖੇਤਰ ਕਾਨੂੰਨੀ ਤੌਰ ਉੱਤੇ ਭਾਰਤ ਦੇ ਅਟੁੱਟ ਅੰਗ ਹਨ। ਦਰਅਸਲ, ਪਾਕਿਸਤਾਨ ਵਿੱਚ ਗਿਲਗਿਤ ਬਾਲਟਿਸਤਾਨ ਇਲਾਕੇ ਨੂੰ ਫ਼ੌਜ ਦੇਸ਼ ਦਾ 5ਵਾਂ ਸੂਬਾ ਬਣਾਉਣ ਲਈ ਕੰਮ ਕਰ ਰਹੀ ਹੈ। ਖ਼ਬਰ ਏਜੰਸੀ ਏਐਨਆਈ ਮੁਤਾਬਕ ਉੱਥੇ ਬਾਹਰਲੇ ਲੋਕਾਂ ਨੂੰ ਵਸਾ ਕੇ ਆਬਾਦੀ ਦਾ ਅਨੁਪਾਤ ਬਦਲਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਇਸ ਸਾਜ਼ਿਸ਼ ਪਿੱਛੇ ਚੀਨ ਕੰਮ ਕਰ ਰਿਹਾ ਹੈ। ਗਿਲਗਿਤ ਬਾਲਟਿਸਤਾਨ ਨੂੰ ਲੈ ਕੇ ਇਮਰਾਨ ਖ਼ਾਨ ਦੀ ਬੇਚੈਨੀ ਦੇ ਕਈ ਕਾਰਣ ਹਨ। ਪਿੱਛੇ ਜਿਹੇ ਸਊਦੀ ਅਰਬ ਨੇ ਗ਼ੁਲਾਮ ਕਸ਼ਮੀਰ ਨੂੰ ਪਾਕਿਸਤਾਨ ਦੇ ਨਕਸ਼ੇ ਤੋਂ ਬਾਹਰ ਕਰ ਦਿੱਤਾ ਹੈ। ਦੂਜੇ ਪਾਸੇ, ਇਲਾਕੇ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਤਿੱਖੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਗਿਲਗਿਤ ਬਾਲਟਿਸਤਾਨ ਨੂੰ ਸੂਬਾ ਬਣਾਉਣ ਦੀ ਕਨਸੋਅ ਪੈਂਦੇ ਸਾਰ ਹੀ ਉੱਥੇ ਰੋਸ ਮੁਜ਼ਾਹਰਿਆਂ ਦਾ ਦੌਰ ਸ਼ੁਰੂ ਹੋ ਗਿਆ ਸੀ। ਕੈਪਟਨ ਏਜਾਜ਼ ਖਾਨ ਨਾਲ ਭਿੜੀ ਕਵਿਤਾ ਕੌਸ਼ਿਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget