(Source: ECI/ABP News)
PM Modi Invitation: PM ਮੋਦੀ ਜਾਣਗੇ ਪਾਕਿਸਤਾਨ ? ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਭੇਜਿਆ ਸੱਦਾ
PM Modi Invitation: ਪਾਕਿਸਤਾਨ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ਦੀ ਮੇਜ਼ਬਾਨੀ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਜ਼ਾਹਰਾ ਬਲੋਚ ਨੇ ਕਿਹਾ ਕਿ ਪਾਕਿਸਤਾਨ ਦਾ ਭਾਰਤ ਨਾਲ ਸਿੱਧਾ ਦੁਵੱਲਾ ਵਪਾਰ ਨਹੀਂ ਹੈ।

PM Modi Invitation: ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ਇਸ ਸਾਲ ਅਕਤੂਬਰ 'ਚ ਹੋਣ ਜਾ ਰਹੀ ਹੈ, ਜਿਸ ਦੀ ਮੇਜ਼ਬਾਨੀ ਪਾਕਿਸਤਾਨ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਵੀਰਵਾਰ (29 ਅਗਸਤ 2024) ਨੂੰ ਕਿਹਾ ਕਿ 15-16 ਅਕਤੂਬਰ ਨੂੰ ਹੋਣ ਵਾਲੇ ਸੰਮੇਲਨ ਵਿੱਚ ਹਿੱਸਾ ਲੈਣ ਲਈ ਕਈ ਦੇਸ਼ਾਂ ਨੂੰ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਦੇਸ਼ਾਂ ਨੇ ਪਹਿਲਾਂ ਹੀ ਐਸਸੀਓ ਮੀਟਿੰਗ ਵਿੱਚ ਭਾਗ ਲੈਣ ਦੀ ਪੁਸ਼ਟੀ ਕੀਤੀ ਹੈ।
ਪਾਕਿਸਤਾਨ ਨੇ ਪੀਐਮ ਮੋਦੀ ਨੂੰ ਭੇਜਿਆ ਸੱਦਾ
ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ, ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹੀ ਸਮਾਂ ਆਉਣ 'ਤੇ ਦੱਸਿਆ ਜਾਵੇਗਾ ਕਿ ਕਿਹੜੇ-ਕਿਹੜੇ ਦੇਸ਼ਾਂ ਨੇ ਇਸ ਵਿੱਚ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। ਭਾਰਤ ਨਾਲ ਸਬੰਧਾਂ ਬਾਰੇ ਪੁੱਛੇ ਜਾਣ 'ਤੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਦਾ ਭਾਰਤ ਨਾਲ ਸਿੱਧਾ ਦੁਵੱਲਾ ਵਪਾਰ ਨਹੀਂ ਹੈ।
ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ ਐਸਸੀਓ ਸੰਮੇਲਨ ਤੋਂ ਪਹਿਲਾਂ ਮੰਤਰੀ ਪੱਧਰ ਦੀ ਗੱਲਬਾਤ ਅਤੇ ਸੀਨੀਅਰ ਅਧਿਕਾਰੀਆਂ ਦੀਆਂ ਮੀਟਿੰਗਾਂ ਦੇ ਕਈ ਦੌਰ ਹੋਣਗੇ, ਜੋ ਐਸਸੀਓ ਮੈਂਬਰ ਦੇਸ਼ਾਂ ਦਰਮਿਆਨ ਵਿੱਤੀ, ਆਰਥਿਕ, ਸਮਾਜਿਕ-ਸੱਭਿਆਚਾਰਕ ਅਤੇ ਮਾਨਵਤਾਵਾਦੀ ਸਹਿਯੋਗ 'ਤੇ ਕੇਂਦਰਿਤ ਹੋਣਗੇ।
ਮੁਮਤਾਜ਼ ਬਲੋਚ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਸਕੱਤਰ 29 ਤੋਂ 30 ਅਗਸਤ ਤੱਕ ਕੈਮਰੂਨ ਦੇ ਯੌਂਡੇ ਵਿੱਚ ਆਯੋਜਿਤ ਵਿਦੇਸ਼ ਮੰਤਰੀ ਪ੍ਰੀਸ਼ਦ (ਸੀਐਫਐਮ) ਦੇ 50ਵੇਂ ਸੈਸ਼ਨ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਗਾਜ਼ਾ ਅਤੇ ਜੰਮੂ-ਕਸ਼ਮੀਰ ਬਾਰੇ ਪਾਕਿਸਤਾਨ ਦੇ ਵਿਚਾਰ ਪੇਸ਼ ਕਰਨਗੇ।
ਪਿਛਲੇ ਸਾਲ ਮਈ ਵਿੱਚ ਪਾਕਿਸਤਾਨ ਦੇ ਤਤਕਾਲੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਦੋ ਦਿਨਾਂ ਮੀਟਿੰਗ ਵਿੱਚ ਹਿੱਸਾ ਲੈਣ ਲਈ ਭਾਰਤ ਆਏ ਸਨ। ਐਸਸੀਓ ਭਾਰਤ, ਚੀਨ, ਰੂਸ, ਪਾਕਿਸਤਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦਾ ਇੱਕ ਪ੍ਰਭਾਵਸ਼ਾਲੀ ਆਰਥਿਕ ਅਤੇ ਸੁਰੱਖਿਆ ਸਮੂਹ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
