ਜੰਮੂ-ਕਸ਼ਮੀਰ ਦੇ ਪੁੰਛ 'ਚ ਕੇਜੀ ਸੈਕਟਰ 'ਚ ਪਾਕਿਸਤਾਨ ਨੇ ਸੀਜ਼ਫਾਈਰ ਦਾ ਉਲੰਘਣ ਕੀਤਾ। ਇਸ ਤੋਂ ਇਲਾਵਾ ਉੜੀ ਅਤੇ ਰਾਜੌਰੀ 'ਚ ਵੀ ਪਾਕਿਸਤਾਨ ਵੱਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ ਗਿਆ ਹੈ। ਜਿਸ 'ਚ ਪਾਕਿ ਦੇ ਤਿੰਨ ਜਵਾਨ ਮਾਰੇ ਗਏ। ਪਾਕਿ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਭਾਰਤੀ ਸੈਨਾ ਨੇ ਮੂੰਹ ਤੋੜ ਜਵਾਬ ਦਿੱਤਾ ਹੈ।
ਅਜਿਹਾ ਪਹਿਲੀ ਵਾਰ ਨਹੀ ਹੈ ਇਸ ਤੋਂ ਪਹਿਲਾਂ ਕਈ ਵਾਰ ਪਾਕਿਸਤਾਨ ਸੀਜ਼ਫਾਈਰ ਦਾ ਉਲੰਘਣ ਕਰ ਚੁੱਕਿਆ ਹੈ। ਉਧਰ ਖ਼ੁਫੀਆ ਏਜੰਸੀਆਂ ਨੇ ਇਸ ਗੱਲ ਦਾ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਜੰਮੂ-ਕਸ਼ਮੀਰ 'ਚੋਂ ਧਾਰਾ 370 ਖ਼ਤਮ ਕਰਨ ਤੋਂ ਬਾਅਦ ਪਾਕਿਸਤਾਨ ਘੁਸਪੈਠ ਕਰਨ ਦੀ ਕੋਸ਼ਿਸ਼ਾਂ ਜ਼ਰੂਰ ਕਰੇਗਾ। ਜਿਸ ਕਰਕੇ ਪਾਕਿਸਤਾਨ ਦੀਆਂ ਫੌਜੀ ਚੌਕੀਆਂ ਤੋਂ ਭਾਰੀ ਗੋਲੀਬਾਰੀ ਕੀਤੀ ਜਾ ਰਹੀ ਹੈ।