ਜੰਮੂ: ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਚੌਕੀਆ 'ਤੇ ਭਾਰੀ ਗੋਲ਼ੀਬਾਰੀ ਕੀਤੀ। ਲਗਾਤਾਰ ਦੂਜੇ ਦਿਨ ਸ਼ੁੱਕਰਵਾਰ ਵੀ ਯੁੱਧ ਵਿਰ੍ਹਾਮ ਸਮਝੌਤੇ ਦੀ ਉਲੰਘਣਾ ਕੀਤੀ। ਗੋਲ਼ੀਬਾਰੀ 'ਚ ਇਕ ਮਹਿਲਾ ਜ਼ਖਮੀ ਹੋ ਗਈ। ਅਧਿਕਾਰੀਆਂ ਨੇ ਦੱਸਿਆ ਭਾਰਤੀ ਥਲ ਸੈਨਾ ਨੇ ਪਾਕਿਸਤਾਨ ਦੇ ਹਮਲਾਵਰ ਵਤੀਰੇ ਦਾ ਮੂੰਹਤੋੜ ਜਵਾਬ ਦਿੱਤਾ।
ਇਕ ਰੱਖਿਆ ਬੁਲਾਰੇ ਨੇ ਦੱਸਿਆ, ਪਾਕਿਸਤਾਨੀ ਫੌਜ ਨੇ ਸ਼ੁੱਕਰਵਾਰ ਸ਼ਾਮ ਕਰੀਬ ਸਾਢੇ ਚਾਰ ਵਜੇ ਬਿਨਾਂ ਉਕਸਾਵੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ ਕੋਲ ਛੋਟੇ ਹਥਿਆਰਾਂ ਨਾਲ ਗੋਲ਼ੀਬਾਰੀ ਕਰਕੇ ਅਤੇ ਮੋਰਟਾਰ ਨਾਲ ਗੋਲ਼ੇ ਦਾਗ ਕੇ ਯੁੱਧ ਵਿਰ੍ਹਾਮ ਸਮਝੌਤੇ ਦਾ ਉਲੰਘਣ ਕੀਤਾ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਦੇ ਜਵਾਨਾਂ ਵੱਲੋਂ ਕੀਤੀ ਗੋਲ਼ੀਬਾਰੀ 'ਚ ਬਾਲਾਕੋਟ ਦੀ ਇਕ ਮਹਿਲਾ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ।
IPL 2020: 13ਵਾਂ ਸੀਜ਼ਨ ਅੱਜ ਤੋਂ ਸ਼ੁਰੂ, ਇਨ੍ਹਾਂ ਦੋ ਟੀਮਾਂ ਵਿਚਾਲੇ ਹੋਵੇਗਾ ਪਹਿਲਾ ਮੈਚ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ