ਪੜਚੋਲ ਕਰੋ
Advertisement
ਭਾਰਤ-ਪਾਕਿ 'ਕੁਸ਼ਤੀ' ਦਾ ਕਰਤਾਰਪੁਰ ਲਾਂਘੇ 'ਚ ਨਹੀਂ ਕੋਈ ਅੜਿੱਕਾ
ਇਸਲਾਮਾਬਾਦ: ਤਣਾਅ ਦੇ ਬਾਵਜੂਦ ਪਾਕਿਸਤਾਨ ਨੇ ਭਾਰਤ ਨੂੰ ਦੱਸਿਆ ਹੈ ਕਿ ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ ਦੀ ਰੂਪ-ਰੇਖਾ ਤਿਆਰ ਕਰਨ ਲਈ ਪਾਕਿਸਤਾਨੀ ਵਫ਼ਦ 14 ਮਾਰਚ ਨੂੰ ਨਵੀਂ ਦਿੱਲੀ ਆਵੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਭਾਰਤ ਦੇ ਕਾਰਜਕਾਰੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਬੁਲਾ ਕੇ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ। ਜਾਰੀ ਬਿਆਨ ਅਨੁਸਾਰ ਭਾਰਤੀ ਵਫ਼ਦ 28 ਮਾਰਚ ਨੂੰ ਇਸਲਾਮਾਬਾਦ ਜਾਵੇਗਾ।
ਬੀਤੇ ਸਾਲ ਨਵੰਬਰ ਵਿੱਚ ਭਾਰਤ ਤੇ ਪਾਕਿਸਤਾਨ ਨੇ ਆਪੋ ਆਪਣੇ ਦੇਸ਼ਾਂ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਲਈ ਨੀਂਹ ਪੱਥਰ ਰੱਖੇ ਸਨ ਪਰ ਉਦੋਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕਾਫੀ ਉਤਾਰ-ਚੜ੍ਹਾਅ ਆਏ। ਬੀਤੀ 14 ਫਰਵਰੀ ਨੂੰ ਪੁਲਵਾਮਾ ਹਮਲੇ ਮਗਰੋਂ ਦੋਵਾਂ ਗੁਆਂਢੀਆਂ ਦੇ ਰਿਸ਼ਤੇ ਬੇਹੱਦ ਤਲਖ਼ ਹੋ ਗਏ ਸਨ। ਪਰ ਹੁਣ ਕਰਤਾਰਪੁਰ ਸਾਹਿਬ ਗਲਿਆਰੇ ਲਈ ਦੋਵੇਂ ਦੇਸ਼ ਮਿਲ ਬੈਠ ਕੇ ਗੱਲਬਾਤ ਕਰਨ ਲਈ ਤਿਆਰ ਹਨ।I conveyed to India today that our HC would be returning to Delhi, our Delegation will visit Delhi on 14 March, return visit of Indian delegation would be on 28 March to discuss Kartarpur Corridor, & conveyed our commitment to continued weekly contact at MO Directorate level.
— Dr Mohammad Faisal (@DrMFaisal) March 5, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਜਲੰਧਰ
Advertisement