ਨਾਗਰਿਕਤਾ ਸੋਧ ਕਾਨੂੰਨਾਂ 'ਤੇ ਦੇਸ਼ ਭਰ 'ਚ ਹੋਏ ਭਾਰੀ ਬਵਾਲ ਦੇ ਵਿਚ ਪਾਕਿਸਤਾਨ ਤੋਂ ਆਏ 18 ਹਿੰਦੂਆਂ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦਾ ਦਰਜਾ ਦਿੱਤਾ ਗਿਆ। ਖਬਰ ਏਜੰਸੀ ਏਐਨਆਈ ਦੇ ਮੁਤਾਬਕ, ਜੈਪੁਰ ਪ੍ਰਸ਼ਾਸਨ ਵੱਲੋਂ ਨਾਗਰਿਕਤਾ ਕਾਨੂੰਨ, 1955 ਦੇ ਪ੍ਰਬੰਧਾਂ ਦੇ ਤਹਿਤ ਜੈਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕਤਾ ਦਾ ਇਨ੍ਹਾਂ ਨੂੰ ਸਰਟੀਫਿਕੇਟ ਦਿੱਤਾ ਹੈ। ਇਸ ਤੋਂ ਪਹਿਲਾਂ ਸੰਸਦ ਤੋਂ ਨਾਗਰਿਕਤਾ ਸੋਧ ਕਾਨੂੰਨ ਦੇ ਪਾਸ ਕਰਾਏ ਜਾਣ ਤੋਂ ਬਾਅਦ ਦੇਸ਼ ਭਰ 'ਚ ਇਸ ਦੇ ਖਿਲਾਫ ਹੰਗਾਮਾ ਦੇਖਣ ਨੂੰ ਮਿਲਿਆ।


ਇਹ ਕਾਨੂੰਨ ਗਵਾਂਢੀ ਦੇਸ਼ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ 'ਚ ਵੱਸੇ ਘੱਟ ਗਿਣਤੀ ਭਾਈਚਾਰੇ ਦੇ ਲੋਕ ਜੋ ਭਾਰਤ 'ਚ ਆਕੇ ਵੱਸੇ ਹਨ ਉਨ੍ਹਾਂ ਨੂੰ ਨਾਗਰਿਕਤਾ ਦੇਣ ਦਾ ਇਸ ਕਾਨੂੰਨ 'ਚ ਪ੍ਰਬੰਧ ਕੀਤਾ ਗਿਆ ਹੈ। ਇਸ ਕਾਨੂੰਨ ਤਹਿਤ ਜਿੰਨ੍ਹਾਂ ਨੂੰ ਨਾਗਰਿਕਤਾ ਦਿੱਤੀ ਜਾ ਸਕਦੀ ਹੈ ਉਨ੍ਹਾਂ 'ਚ ਹਿੰਦੂ, ਸਿੱਖ ਤੇ ਇਸਾਈਆਂ ਨੂੰ ਸ਼ਾਮਲ ਕੀਤਾ ਗਿਆ ਹੈ।


ਪਿਛਲੇ ਦਿਨੀਂ ਪੱਛਮੀ ਬੰਗਾਲ ਦੇ ਬੀਜੇਪੀ ਪ੍ਰਭਾਰੀ ਕੈਲਾਸ਼ ਵਿਜੇਵਰਗੀਯ ਨੇ ਕਿਹਾ ਸੀ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਤਹਿਤ ਅਗਲੇ ਸਾਲ ਜਨਵਰੀ ਤੋਂ ਗਵਾਂਢੀ ਦੇਸ਼ਾਂ ਤੋਂ ਆਏ ਹਿੰਦੂਆਂ, ਸਿੱਖਾਂ ਤੇ ਇਸਾਈਆਂ ਨੂੰ ਨਾਗਰਿਕਤਾ ਦੇਣਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ