Lok Sabha Elections 2024: ਕੇਜਰੀਵਾਲ ਦੇ ਹੱਕ 'ਚ ਪਾਕਿਸਤਾਨੀ ਨੇਤਾ ਫਵਾਦ ਚੌਧਰੀ ਦਾ ਬਿਆਨ, ਦਿੱਲੀ ਦੇ ਮੁੱਖ ਮੰਤਰੀ ਨੇ ਲਾ ਦਿੱਤੀ ਕਲਾਸ
Elections 2024: ਚੌਧਰੀ ਫਵਾਦ ਹੁਸੈਨ ਪਹਿਲਾਂ ਵੀ ਦੋ ਵਾਰ ਰਾਹੁਲ ਗਾਂਧੀ ਦੀ ਤਾਰੀਫ਼ ਕਰ ਚੁੱਕੇ ਹਨ। ਉਦੋਂ ਵੀ ਇੱਥੋਂ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਪਾਕਿਸਤਾਨ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਸੀ।
Lok Sabha Elections 2024: ਪਾਕਿਸਤਾਨ ਦੇ ਸਾਬਕਾ ਮੰਤਰੀ ਤੇ ਇਮਰਾਨ ਖ਼ਾਨ ਦੀ ਪਾਰਟੀ ਦੇ ਨੇਤਾ ਚੌਧਰੀ ਫਵਾਦ ਹੁਸੈਨ ਨੇ ਇੱਕ ਵਾਰ ਫਿਰ ਭਾਰਤੀ ਲੋਕ ਸਭਾ ਚੋਣਾਂ 2024 'ਤੇ ਟਿੱਪਣੀ ਕੀਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਤਾਰੀਫ ਕਰਕੇ ਸੁਰਖੀਆਂ 'ਚ ਰਹਿਣ ਵਾਲੇ ਫਵਾਦ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਤੀ ਹਮਦਰਦੀ ਜਤਾਈ ਹੈ। ਕੇਜਰੀਵਾਲ ਦੀ ਫੋਟੋ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ X 'ਤੇ ਲਿਖਿਆ, "ਸ਼ਾਂਤੀ ਅਤੇ ਸਦਭਾਵਨਾ ਨਫ਼ਰਤ ਅਤੇ ਕੱਟੜਪੰਥ ਦੀਆਂ ਤਾਕਤਾਂ ਨੂੰ ਹਰਾ ਦੇਵੇ।
May peace and harmony defeat forces of hate and extremism #MorePower #IndiaElection2024 https://t.co/O3YMM1KWlM
— Ch Fawad Hussain (@fawadchaudhry) May 25, 2024
ਫਵਾਦ ਦੇ ਪੋਸਟ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਜਵਾਬ ਦਿੱਤਾ, "ਚੌਧਰੀ ਸਾਹਬ, ਮੈਂ ਅਤੇ ਮੇਰੇ ਦੇਸ਼ ਦੇ ਲੋਕ ਸਾਡੇ ਮੁੱਦਿਆਂ ਨੂੰ ਸੰਭਾਲਣ ਦੇ ਪੂਰੀ ਤਰ੍ਹਾਂ ਸਮਰੱਥ ਹਾਂ। ਤੁਹਾਡੇ ਟਵੀਟ ਦੀ ਕੋਈ ਲੋੜ ਨਹੀਂ ਹੈ। ਇਸ ਸਮੇਂ ਪਾਕਿਸਤਾਨ ਦੇ ਹਾਲਾਤ ਬਹੁਤ ਖਰਾਬ ਹਨ। ਤੁਸੀਂ ਆਪਣੇ ਦੇਸ਼ ਦਾ ਧਿਆਨ ਰੱਖੋ।'' ਕੇਜਰੀਵਾਲ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਨੇ ਐਕਸ 'ਤੇ ਅੱਗੇ ਲਿਖਿਆ, "ਭਾਰਤ ਵਿੱਚ ਹੋ ਰਹੀਆਂ ਚੋਣਾਂ ਸਾਡਾ ਅੰਦਰੂਨੀ ਮਾਮਲਾ ਹੈ। ਭਾਰਤ ਅੱਤਵਾਦ ਦੇ ਸਭ ਤੋਂ ਵੱਡੇ ਸਪਾਂਸਰਾਂ ਦੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗਾ।
चौधरी साहिब, मैं और मेरे देश के लोग अपने मसलों को संभालने में पूरी तरह सक्षम हैं। आपके ट्वीट की ज़रूरत नहीं है। इस वक़्त पाकिस्तान के हालात बहुत ख़राब हैं। आप अपने देश को सँभालिये https://t.co/P4Li3y2gDQ
— Arvind Kejriwal (@ArvindKejriwal) May 25, 2024
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼
ਦੱਸ ਦੇਈਏ ਕਿ ਫਵਾਦ ਚੌਧਰੀ ਨੇ ਇਸ ਮਹੀਨੇ ਦੋ ਵਾਰ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਸੀ। ਉਨ੍ਹਾਂ ਦੀ ਤਾਰੀਫ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਤਿੱਖਾ ਨਿਸ਼ਾਨਾ ਸਾਧਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।