Sidhu Moosewala News: ਮੂਸੇਵਾਲੇ ਨੂੰ ਮਾਰਨ ਲਈ ਪਾਕਿਸਤਾਨੀ ਸਪਲਾਇਰ ਨੇ ਕਾਤਲਾਂ ਨੂੰ ਦਿੱਤੇ ਸੀ ਹਥਿਆਰ, NIA ਦੀ ਜਾਂਚ 'ਚ ਹੋਇਆ ਖੁਲਾਸਾ
Sidhu Moosewala Case: ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿੱਚ ਹਥਿਆਰ ਸਪਲਾਈ ਕਰਨ ਵਾਲਾ ਸ਼ਖਸ ਪਾਕਿਸਤਾਨੀ ਨਾਗਰਿਕ ਹੈ ਤੇ ਦੁਬਈ ਵਿੱਚ ਰਹਿ ਕੇ ਅਪਰਾਧ ਦਾ ਪੂਰਾ ਨੈੱਟਵਰਕ ਚਲਾਉਂਦਾ ਹੈ।
Sidhu Moosewala Murder: ਪੰਜਾਬੀ ਗਾਇਕ ਤੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੱਡਾ ਖੁਲਾਸਾ ਕੀਤਾ ਹੈ। ਐਨਆਈਏ ਮੁਤਾਬਕ ਮੂਸੇਵਾਲਾ ਦੀ ਹੱਤਿਆ ਵਿੱਚ ਵਰਤੇ ਗਏ ਹਥਿਆਰਾਂ ਦੀ ਸਪਲਾਈ ਪਾਕਿਸਤਾਨੀ ਨਾਗਰਿਕ ਨੇ ਕੀਤੀ ਸੀ। ਜਿਸ ਵਿਅਕਤੀ ਨੇ ਇਹ ਹਥਿਆਰ ਬਿਸ਼ਨੋਈ ਗੈਂਗ ਤੱਕ ਪਹੁੰਚਾਏ ਸਨ, ਉਸ ਦੀ ਪਛਾਣ ਹਾਮਿਦ ਵਜੋਂ ਹੋਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੂਸੇਵਾਲਾ ਕਤਲਕਾਂਡ ਵਿੱਚ ਪਹਿਲੀ ਵਾਰ ਪਾਕਿਸਤਾਨੀ ਵਿਅਕਤੀ ਦੀ ਭੂਮਿਕਾ ਸਾਹਮਣੇ ਆਈ ਹੈ।
ਐਨਆਈਏ ਜਾਂਚ ਚ ਸਾਹਮਣੇ ਆਈਆਂ ਵੱਡੀਆਂ ਗੱਲਾਂ
ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਵਿਅਕਤੀ ਹਾਮਿਦ ਨੇ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਲਾਰੇਂਸ ਬਿਸ਼ਨੋਈ ਗੈਂਗ ਦੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਸ਼ਾਹਬਾਜ਼ ਅੰਸਾਰੀ ਨਾਲ ਮੁਲਕਾਤ ਕੀਤੀ ਸੀ ਤੇ ਇਹਵ ਬਿਸ਼ਨੋਈ ਦੇ ਕੈਨੇਡਾ 'ਚ ਰਹਿੰਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨਾਲ ਆਪਣੇ ਸਬੰਧ ਹੋਣ ਕਾਰਨ ਉਸ ਨੂੰ ਇਸ ਬਾਰੇ ਦੱਸਿਆ ਸੀ। ਐਨਆਈਏ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਗਿਆ ਸੀ ਅਤੇ ਇਨ੍ਹਾਂ ਦੌਰਿਆਂ ਦੌਰਾਨ ਉਹ ਪਾਕਿਸਤਾਨੀ ਨਾਗਰਿਕ ਫੈਜ਼ੀ ਖਾਨ ਦੇ ਸੰਪਰਕ ਵਿੱਚ ਆਇਆ ਸੀ। ਫੈਜ਼ੀ ਖਾਨ ਦੁਬਈ ਵਿੱਚ ਹਵਾਲਾ ਆਪਰੇਟਰ ਵਜੋਂ ਕੰਮ ਕਰਦਾ ਹੈ।
ਏਜੰਸੀ ਦਾ ਕਹਿਣਾ ਹੈ ਕਿ ਫੈਜ਼ੀ ਖਾਨ ਉਹ ਵਿਅਕਤੀ ਹੈ ਜਿਸ ਨੇ ਸ਼ਾਹਬਾਜ਼ ਅੰਸਾਰੀ ਨੂੰ ਹਾਮਿਦ ਨਾਲ ਮਿਲਾਇਆ ਸੀ, ਜੋ ਹਥਿਆਰਾਂ ਦੀ ਤਸਕਰੀ ਵੀ ਕਰਦਾ ਹੈ। ਹਾਮਿਦ ਨੇ ਸ਼ਾਹਬਾਜ਼ ਅੰਸਾਰੀ ਨੂੰ ਸੂਚਿਤ ਕੀਤਾ ਕਿ ਅਸੀਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਾਲਟ ਰਾਈਫਲਾਂ ਅਤੇ ਹੋਰ ਹਥਿਆਰ ਸਪਲਾਈ ਕਰਨ ਜਾ ਰਹੇ ਹਾਂ। ਹਾਮਿਦ ਨੇ ਦੱਸਿਆ ਕਿ ਉਹ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ ਅਤੇ ਉਸ ਨੂੰ ਕਈ ਵਾਰ ਹਥਿਆਰ ਮੁਹੱਈਆ ਕਰਵਾਏ ਹਨ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਹਥਿਆਰ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਸਨ। ਜ਼ਿਕਰਯੋਗ ਹੈ ਕਿ ਬੀਤੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ 'ਚ ਮੂਸੇਵਾਲਾ ਦੀ ਅਸਾਲਟ ਰਾਈਫਲ ਅਤੇ ਪਿਸਤੌਲ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੁਸੇਵਾਲੇ ਦੀਸੁਰੱਖਿਆ ਵਾਪਸ ਲੈ ਲਈ ਸੀ। ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।