Bhupendra Singh Resigns : ਉੱਤਰ ਪ੍ਰਦੇਸ਼ ਸਰਕਾਰ ਵਿੱਚ ਪੰਚਾਇਤੀ ਰਾਜ ਮੰਤਰੀ ਭੂਪੇਂਦਰ ਚੌਧਰੀ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚੌਧਰੀ ਨੇ ਆਪਣਾ ਅਸਤੀਫਾ ਸੀਐੱਮ ਯੋਗੀ ਆਦਿਤਿਆਨਾਥ ਨੂੰ ਸੌਂਪ ਦਿੱਤਾ ਹੈ। ਭੂਪੇਂਦਰ ਚੌਧਰੀ ਨੂੰ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਯੂਪੀ ਇਕਾਈ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਚੌਧਰੀ ਨੇ ਸੋਮਵਾਰ ਨੂੰ ਰਾਜਧਾਨੀ ਲਖਨਊ 'ਚ ਭਾਜਪਾ ਦਫ਼ਤਰ 'ਚ ਅਹੁਦਾ ਸੰਭਾਲਿਆ ਸੀ।


ਇਸ ਸਬੰਧ ਵਿੱਚ ਇੱਕ ਫੇਸਬੁੱਕ ਪੋਸਟ ਵਿੱਚ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਚੌਧਰੀ ਨੇ ਲਿਖਿਆ-"ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਲਈ ਅੱਜ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਪਹਿਲੇ ਅਤੇ ਦੂਜੇ ਕਾਰਜਕਾਲ ਵਿੱਚ ਕ੍ਰਮਵਾਰ ਰਾਜ ਮੰਤਰੀ ਅਤੇ ਕੈਬਨਿਟ ਮੰਤਰੀ, ਦੇ ਰੂਪ 'ਚ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੇ ਮੌਕੇ ਪ੍ਰਦਾਨ ਕਰਨ ਅਤੇ ਸਮੇਂ-ਸਮੇਂ 'ਤੇ ਦਿੱਤੀਆਂ ਹਦਾਇਤਾਂ ਲਈ ਮੁੱਖ ਮੰਤਰੀ ਅਤੇ ਕਈ ਮੌਕਿਆਂ 'ਤੇ ਪ੍ਰੇਰਣਾਦਾਇਕ ਮਾਰਗਦਰਸ਼ਨ ਅਤੇ ਆਸ਼ੀਰਵਾਦ ਲਈ

ਪ੍ਰਧਾਨ ਮੰਤਰੀ ਦਾ ਤਹਿ ਦਿਲੋਂ ਧੰਨਵਾਦ।

ਮਿਉਂਸਪਲ ਚੋਣਾਂ ਨੂੰ ਦੱਸਿਆ ਚੁਣੌਤੀ 


ਭਾਜਪਾ 'ਇਕ ਵਿਅਕਤੀ ਇਕ ਅਹੁਦਾ' ਦੇ ਸਿਧਾਂਤ 'ਤੇ ਕੰਮ ਕਰਦੀ ਹੈ ਅਤੇ ਇਸੇ ਕਾਰਨ ਭੂਪੇਂਦਰ ਚੌਧਰੀ ਨੇ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਭੁਪਿੰਦਰ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਹਨ।

ਪਤਾ ਲੱਗਾ ਹੈ ਕਿ ਪੂਰਬ ਤੋਂ ਮੁੱਖ ਮੰਤਰੀ ਅਤੇ ਪੱਛਮ ਤੋਂ ਸੂਬਾ ਪ੍ਰਧਾਨ ਦੇ ਫਾਰਮੂਲੇ 'ਤੇ ਚੱਲਦਿਆਂ ਭਾਜਪਾ ਨੇ ਯੋਗੀ ਆਦਿੱਤਿਆਨਾਥ ਸਰਕਾਰ ਦੇ ਮੰਤਰੀ ਭੂਪੇਂਦਰ ਚੌਧਰੀ ਨੂੰ ਉੱਤਰ ਪ੍ਰਦੇਸ਼ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਸੀ। 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਤੀ ਅਤੇ ਖੇਤਰੀ ਸੰਤੁਲਨ ਬਣਾਉਣ ਦੀ ਕੋਸ਼ਿਸ਼ ਵਿੱਚ ਭਾਜਪਾ ਨੇ ਯੂਪੀ ਸਰਕਾਰ ਦੇ ਕੈਬਨਿਟ ਮੰਤਰੀ ਭੂਪੇਂਦਰ ਚੌਧਰੀ ਨੂੰ ਯੂਪੀ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਹੈ। ਭੂਪੇਂਦਰ ਚੌਧਰੀ ਨੇ ਪ੍ਰਧਾਨ ਬਣਨ ਤੋਂ ਪਹਿਲਾਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ ਸੀ ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।