Pandharpur Accident : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ ਵਿੱਚ ਡਿੱਗੀ, 14 ਲੋਕਾਂ ਦੀ ਮੌਤ
Pandharpur Accident : ਮਹਾਰਾਸ਼ਟਰ ਦੇ ਪੰਧਰਪੁਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਖੂਹ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 14 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
Pandharpur Accident : ਮਹਾਰਾਸ਼ਟਰ ਦੇ ਪੰਧਰਪੁਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਖੂਹ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 14 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਹੁਣ ਤੱਕ ਅੱਠ ਲੋਕਾਂ ਦੀਆਂ ਲਾਸ਼ਾਂ ਕੂਏਂ ਵਿੱਚੋਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ।
ਮ੍ਰਿਤਕਾਂ ਦੀ ਪਹਿਚਾਣ ਪੰਧਰਪੁਰ ਦੇ ਰਾਂਜਨੀ ਪਿੰਡ ਦੇ ਵਸਨੀਕਾਂ ਵਜੋਂ ਹੋਈ ਹੈ। ਇਹ ਸਾਰੇ ਲੋਕ ਤੀਰਥ ਯਾਤਰਾ ਲਈ ਜਾ ਰਹੇ ਸਨ। ਇਹ ਹਾਦਸਾ ਸੋਲਾਪੁਰ ਦੇ ਮਾਲਸ਼ਿਰਸ ਪਿੰਡ ਨੇੜੇ ਵਾਪਰਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਰਾਇਗੜ੍ਹ ਵਿੱਚ ਪਿਛਲੇ ਮਹੀਨੇ ਵੀ ਵਾਪਰਿਆ ਸੀ ਭਿਆਨਕ ਹਾਦਸਾ
ਇਸ ਤੋਂ ਪਹਿਲਾਂ 25 ਮਈ ਨੂੰ ਮਹਾਰਾਸ਼ਟਰ ਦੇ ਰਾਇਗੜ੍ਹ ਜ਼ਿਲ੍ਹੇ ਵਿੱਚ ਕੋਕਣ ਖੇਤਰ ਤੋਂ ਸਤਾਰਾ ਜਾ ਰਹੀ ਇੱਕ ਸੈਲਾਨੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਸੀ।
ਅਧਿਕਾਰੀਆਂ ਦੇ ਅਨੁਸਾਰ ਵਾਹਨ ਬੇਕਾਬੂ ਹੋ ਕੇ ਰਾਇਗੜ੍ਹ ਦੇ ਪਹਾੜੀ ਇਲਾਕੇ ਵਿੱਚ ਲਗਭਗ 1000 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ ਸੀ।
ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢਣ ਲਈ ਜੰਗੀ ਪੱਧਰ 'ਤੇ ਰੈਸਕਿਊ ਅਭਿਆਨ ਚਲਾਇਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ






















