ਪੜਚੋਲ ਕਰੋ

1650 ਲੋਕਾਂ ਦੀ ਜਾਨ ਬਚਾਉਣ ਵਾਲੇ ਪਰਗਟ ਦੀ ਮਦਦ ਲਈ ਕੋਈ ਨਹੀਂ ਤਿਆਰ 

  ਚੰਡੀਗੜ੍ਹ: ਕਈ ਲੋਕਾਂ ਨੂੰ ਦੂਜਿਆਂ ਦਾ ਭਲਾ ਕਰਕੇ ਬੇਹੱਦ ਸਕੂਨ ਮਿਲਦਾ ਹੈ ਤੇ ਅਜਿਹੇ ਲੋਕ ਬਹੁਤ ਘੱਟ ਵੇਖਣ ਨੂੰ ਮਿਲਦੇ ਹਨ। 41 ਸਾਲਾ ਪਰਗਟ ਸਿੰਘ ਅਜਿਹਾ ਭਲਾ ਮਨੁੱਖ ਹੈ ਜੋ ਲੋਕਾਂ ਨੂੰ ਡੁੱਬਣ ਤੋਂ ਇੱਕ ਮਿਸ਼ਨ ਵਾਂਗ ਬਚਾ ਕੇ ਸੁਰੱਖਿਅਤ ਬਾਹਰ ਕੱਢਦਾ ਸੀ, ਪਰ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਜਾਣ ਕਰਕੇ ਉਹ ਖ਼ੁਦ ਜ਼ਿੰਦਗੀ ਤੇ ਮੌਤ ਵਿਚਾਲੇ ਸੰਘਰਸ਼ ਕਰ ਰਿਹਾ ਹੈ। ਇਸ ਦੁੱਖ ਦੀ ਘੜੀ ਵਿੱਚ ਕੋਈ ਉਸਦੀ ਸਾਰ ਲੈਣ ਨੂੰ ਕੋਈ ਤਿਆਰ ਨਹੀਂ। ਨਿਸ਼ਕਾਮ ਸੇਵਾ ਕਰ ਬਚਾਈ 1650 ਲੋਕਾਂ ਦੀ ਜਾਨ, ਡੇਅਰੀ ਚਲਾ ਕੇ ਕੀਤਾ ਗੁਜ਼ਾਰਾ  ਪਿਛਲੇ 13 ਸਾਲਾਂ ਤੋਂ ਪਰਗਟ ਸਿੰਘ ਨੇ ਕਿੰਨੇ ਹੀ ਲੋਕਾਂ ਨੂੰ ਮਰਨ ਤੋਂ ਬਚਾਇਆ, ਡੂੰਘੇ ਪਾਣੀ ਵਿੱਚੋਂ ਕਈ ਲਾਸ਼ਾਂ ਕੱਢੀਆਂ ਅਤੇ ਲੋਕਾਂ ਨੂੰ ਬਚਾਉਣ ਲਈ ਕਈ ਭਿਆਨਕ ਜਾਨਵਰਾਂ ਨਾਲ ਮੁਕਾਬਲੇ ਕੀਤੇ। ਇੱਕ ਅੰਦਾਜ਼ੇ ਮੁਤਾਬਕ ਉਸ ਨੇ ਪੰਜਾਬ ਤੇ ਹਰਿਆਣਾ ਵਿੱਚ ਤਕਰੀਬਨ 1650 ਲੋਕਾਂ ਨੂੰ ਡੁੱਬਣ ਤੋਂ ਬਚਾਇਆ ਅਤੇ ਕਰੀਬ 11,802 ਲਾਸ਼ਾਂ ਬਰਾਮਦ ਕੀਤੀਆਂ। ਇੰਨੇ ਲੋਕਾਂ ਦੀ ਜ਼ਿੰਦਗੀ ਬਚਾਉਣ ਵਾਲੇ ਇਸ ਸ਼ਖ਼ਸ ਨੇ ਇਸ ਕੰਮ ਲਈ ਕਦੇ ਇੱਕ ਰੁਪਿਆ ਤਕ ਕਬੂਲ ਨਹੀਂ ਕੀਤਾ। ਆਪਣਾ ਗੁਜ਼ਾਰਾ ਚਲਾਉਣ ਲਈ ਉਹ ਡੇਅਰੀ ਚਲਾਉਂਦਾ ਹੈ। ਦੱਸਿਆ ਜਾਂਦਾ ਹੈ ਕਿ ਪਰਗਟ ਸਿੰਘ ਦਾ ਅਸਲੀ ਨਾਂ ਰਿਸ਼ਪਾਲ ਸਿੰਘ ਹੈ। 1650 ਲੋਕਾਂ ਦੀ ਜਾਨ ਬਚਾਉਣ ਵਾਲੇ ਪਰਗਟ ਦੀ ਮਦਦ ਲਈ ਕੋਈ ਨਹੀਂ ਤਿਆਰ  ਸੜਕ ਹਾਦਸੇ ਦਾ ਸ਼ਿਕਾਰ ਹੋਏ ਇਸ ਜਾਂਬਾਜ਼ ਗੋਤਾਖੋਰ ਦੀ ਨਹੀਂ ਫੜ ਰਿਹਾ ਕੋਈ ਬਾਂਹ ਮਾੜੇ ਦਿਨ ਕਿਸੇ ਨੂੰ ਦੱਸ ਕਿ ਨਹੀਂ ਆਉਂਦੇ। ਸਭ ਦਾ ਭਲਾ ਕਰਨ ਵਾਲੇ ਨੇਕ ਇਨਸਾਨ ਪਰਗਟ ਸਿੰਘ ਨਾਲ ਵੀ ਕੁਝ ਅਜਿਹਾ ਹੀ ਵਾਪਰਿਆ। ਦਰਅਸਲ, ਬੀਤੀ 23 ਅਕਤੂਬਰ ਨੂੰ ਉਹ ਇਕ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਸਮੇਂ ਉਸ ਦੀ ਪਤਨੀ ਵੀ ਨਾਲ ਹੀ ਸੀ। ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਸਨ। ਹੁਣ ਪਰਗਟ ਸਿੰਘ ਨੂੰ ਆਪਣਾ ਤੇ ਪਤਨੀ ਦਾ ਇਲਾਜ ਕਰਵਾਉਣ ਲਈ ਪੈਸਿਆਂ ਦੀ ਸਖ਼ਤ ਲੋੜ ਹੈ, ਪਰ ਕੋਈ ਵੀ ਨਾ ਸਰਕਾਰ ਅਤੇ ਨਾ ਹੀ ਕੋਈ ਹੋਰ ਉਸ ਦੀ ਮਦਦ ਕਰਨ ਲਈ ਅੱਗੇ ਨਹੀਂ ਆ ਰਿਹਾ। ਲੋਕਾਂ ਦੇ ਰਵੱਈਏ ਤੋਂ ਦੁਖੀ ਹੈ ਪਰਗਟ ਸਿੰਘ ਜ਼ੇਰੇ ਇਲਾਜ ਪਰਗਟ ਸਿੰਘ ਨੇ ਕਿਹਾ ਕਿ ਜਦੋਂ ਕਿਸੇ ਨਹਿਰ ਜਾਂ ਟੋਭੇ ਵਿਚੋਂ ਕੋਈ ਲਾਸ਼ ਬਾਹਰ ਕੱਢਣੀ ਹੁੰਦੀ, ਜਾਂ ਕਿਸੇ ਡੁੱਬਦੇ ਨੂੰ ਬਚਾਉਣਾ ਹੁੰਦਾ ਸੀ ਤਾਂ ਹਮੇਸ਼ਾ ਉਸ ਨੂੰ ਹੀ ਬੁਲਾਇਆ ਜਾਂਦਾ ਸੀ। ਉਹ ਬਿਨਾ ਪੈਸੇ ਲਏ ਲੋੜਵੰਦਾਂ ਦੀ ਮਦਦ ਕਰਦਾ ਸੀ। ਪਰ ਹੁਣ ਜਦੋਂ ਉਸ ਨੂੰ ਖ਼ੁਦ ਮਦਦ ਦੀ ਲੋੜ ਹੈ ਤਾਂ ਕੋਈ ਉਸ ਦੀ ਸਾਰ ਲੈਣ ਲਈ ਤਿਆਰ ਨਹੀਂ। ਇਸ ਗੱਲ ਨੇ ਉਸ ਨੂੰ ਡੂੰਘੀ ਸੱਟ ਮਾਰੀ ਹੈ। ਪਿਛਲੇ ਦੋ ਹਫ਼ਤਿਆਂ ਤੋਂ ਪਰਗਟ ਸਿੰਘ ਅਤੇ ਉਸ ਦੀ ਪਤਨੀ ਦਾ ਇਲਾਜ ਉਸ ਦੇ ਜੱਦੀ ਸ਼ਹਿਰ ਕੁਰੂਕਸ਼ੇਤਰ ਦੇ ਅਪਨਾ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਕਈ ਵਾਰ ਕੀਤਾ ਸਨਮਾਨ, ਪਰ ਹੁਣ ਪ੍ਰਸ਼ਾਸਨ ਨੇ ਵੀ ਨਹੀਂ ਲਈ ਸਾਰ ਪਰਗਟ ਸਿੰਘ ਨੇ 8 ਮਗਰਮੱਛਾਂ ਨੂੰ ਜ਼ਿੰਦਾ ਫੜਿਆ ਹੈ। ਉਹ ਪਿਛਲੇ 13 ਸਾਲਾਂ ਤੋਂ ਇਹ ਸੇਵਾ ਕਰ ਰਿਹਾ ਹੈ। ਪਿਛਲੇ ਸਾਲਾਂ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਸਮੇਤ ਵੱਖ-ਵੱਖ ਸੰਗਠਨਾਂ ਨੇ ਉਸ ਨੂੰ 275 ਤੋਂ ਵੱਧ ਵਾਰ ਸਨਮਾਨਿਤ ਕੀਤਾ ਹੈ, ਪਰ ਹੁਣ ਲੋੜ ਪੈਣ ’ਤੇ ਇਹ ਮਾਨ-ਸਨਮਾਨ ਉਸ ਦੇ ਕਿਸੇ ਕੰਮ ਨਹੀਂ ਆ ਰਿਹਾ। ਇਸ ਸਮੇਂ ਉਸ ਨੂੰ ਆਰਥਕ ਮਦਦ ਦੀ ਸਖ਼ਤ ਲੋੜ ਹੈ। ਕੁਰੂਕਸ਼ੇਤਰ ਦੇ ਗੋਤਾਖੋਰ ਪਰਗਟ ਤੇ ਉਸ ਦੀ ਪਤਨੀ ਦਾ ਹਾਲ-ਚਾਲ ਜਾਣਨ ਲਈ ਪ੍ਰਸ਼ਾਸਨ ਤੋਂ ਕੋਈ ਵੀ ਅਫ਼ਸਰ ਨਹੀਂ ਬਹੁੜਿਆ ਅਤੇ ਨਾ ਹੀ ਪ੍ਰਸ਼ਾਸਨ ਨੇ ਹਾਲੇ ਤਕ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। 1650 ਲੋਕਾਂ ਦੀ ਜਾਨ ਬਚਾਉਣ ਵਾਲੇ ਪਰਗਟ ਦੀ ਮਦਦ ਲਈ ਕੋਈ ਨਹੀਂ ਤਿਆਰ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget