Parkash Purab Guru Ramdas Ji: ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸੰਗਤਾਂ ਗੁਰਦੁਆਰਿਆਂ ਵਿੱਚ ਮੱਥਾ ਟੇਕ ਰਹੀਆਂ ਹਨ। ਅੰਮ੍ਰਿਤਸਰ ਵਿਖੇ ਵੱਡੇ ਸਮਾਗਮ ਚੱਲ ਰਹੇ ਹਨ। ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ...


ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਉਨ੍ਹਾਂ ਦੇ ਚਰਨਾਂ 'ਚ ਸੀਸ ਝੁਕਾ ਕੇ ਸਿਜਦਾ ਕਰਦਾ ਹਾਂ। ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਤੇ ਦਇਆ 'ਤੇ ਜ਼ੋਰ ਦਿੱਤਾ ਅਤੇ ਸਿੱਖ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਮਿੱਟ ਯੋਗਦਾਨ ਪਾਇਆ।

 





ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਟਵੀਟ ਕੀਤਾ....


ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ…ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…
ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ ‘ਚ ਵੀ ਮਨੁੱਖਤਾ ਨੂੰ ਪਿਆਰ, ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ…

 





ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਟਵੀਟ ਕੀਤਾ....
ਬੈਠਾ ਸੋਢੀ ਪਾਤਿਸਾਹੁ ਰਾਮਦਾਸੁ ਸਤਿਗੁਰੂ ਕਹਾਵੈ।।
ਗੁਰਸਿੱਖੀ ਦੇ ਥੰਮ, ਸੰਸਾਰ ਨੂੰ ਤਾਰਨ ਵਾਲੇ ਨਿਮਰਤਾ ਤੇ ਸੁਹਿਰਦਤਾ ਪੁੰਜ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਆਪਣੀ ਕਿਰਪਾ ਨਾਲ ਸਮੁੱਚੀ ਲੋਕਾਈ ਨੂੰ ਗੁਰੂ ਘਰ ਤੇ ਗੁਰਬਾਣੀ ਨਾਲ ਜੋੜਨ ਦੀ ਮਿਹਰ ਕਰਨ।