ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਮੌਜੂਦਾ ਮੁੱਖ ਮੰਤਰੀ ਖ਼ਿਲਾਫ਼ ਕੇਂਦਰ ਸਰਕਾਰ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਨਹੀਂ ਚਲਾ ਸਕਦੇ।

ਇਹ ਵੀ ਪੜ੍ਹੋ: ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਬਾਰੇ ਅਹਿਮ ਖੁਲਾਸੇ


ਬੀਤੇ ਦਿਨ ਹੋਏ ਅੰਮ੍ਰਿਤਸਰ ਧਮਾਕੇ ਤੋਂ ਬਾਅਦ ਬਾਦਲ ਨੇ ਰਾਜਨਾਥ ਸਿੰਘ ਨੂੰ ਲਿਖਿਆ ਹੈ ਕਿ ਕੈਪਟਨ ਸਰਕਾਰ ਸੂਬੇ ਵਿੱਚ ਗਰਮਖ਼ਿਆਲੀਆਂ ਨੂੰ ਸ਼ਹਿ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਉਤਸ਼ਾਹ ਪਾਉਣ ਕਰਕੇ ਹੀ ਅੰਮ੍ਰਿਤਸਰ ਧਮਾਕੇ ਜਿਹੀਆਂ ਘਟਨਾਵਾਂ ਹੋ ਰਹੀਆਂ ਹਨ।

ਸਬੰਧਤ ਖ਼ਬਰ: ਸੁਖਬੀਰ ਬਾਦਲ ਨੇ ਰਾਜਾਸਾਂਸੀ ਹਮਲੇ ਲਈ ਖਾਲਿਸਤਾਨੀਆਂ ਨੂੰ ਦੱਸਿਆ ਜ਼ਿੰਮੇਵਾਰ

ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿੱਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਹੱਥਗੋਲਾ ਸਿੱਟ ਦਿੱਤਾ ਸੀ। ਇਸ ਗ੍ਰਨੇਡ ਧਮਾਕੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ 21 ਜ਼ਖ਼ਮੀ ਹੋ ਗਏ ਹਨ।