Piyush Goyal On rahul Gandhi : ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਲੰਡਨ ਵਿੱਚ ਦਿੱਤੇ ਬਿਆਨ ਦਾ ਮੁੱਦਾ ਗੂੰਜਿਆ ਹੈ। ਪ੍ਰਦੇਸ਼ ਭਾਜਪਾ ਨੇਤਾ ਪਿਊਸ਼ ਗੋਇਲ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਨੇਤਾ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ੁਸ਼ਖ਼ਬਰੀ ! 142 ਨਵੇਂ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ
ਪੀਯੂਸ਼ ਗੋਇਲ ਨੇ ਕਿਹਾ ਕਿ ਬਹੁਤ ਹੀ ਸ਼ਰਮਨਾਕ ਤਰੀਕੇ ਨਾਲ ਵਿਰੋਧੀ ਧਿਰ ਦੇ ਨੇਤਾ ਨੇ ਵਿਦੇਸ਼ ਜਾ ਕੇ ਭਾਰਤ ਦੀ ਨਿਆਂਪਾਲਿਕਾ, ਫੌਜ, ਚੋਣ ਕਮਿਸ਼ਨ ਅਤੇ ਸਦਨ ਦਾ ਅਪਮਾਨ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਗਲਤ ਦੋਸ਼ ਲਾਏ ਹਨ। ਉਨ੍ਹਾਂ ਨੂੰ ਸਦਨ 'ਚ ਆ ਕੇ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਐਮਰਜੈਂਸੀ ਦਾ ਜ਼ਿਕਰ ਕਰਦਿਆਂ ਪੀਯੂਸ਼ ਗੋਇਲ ਨੇ ਕਿਹਾ ਕਿ ਲੋਕਤੰਤਰ ਨੂੰ ਖ਼ਤਰਾ ਓਦੋਂ ਸੀ,ਜਦੋਂ ਦੇਸ਼ ਵਿੱਚ ਐਮਰਜੈਂਸੀ ਲਗਾਈ ਗਈ ਸੀ।
ਇਹ ਵੀ ਪੜ੍ਹੋ : ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ , IPS ਅਧਿਕਾਰੀ ਨਾਲ ਲੈਣਗੇ ਲਾਵਾਂ
ਬਚਾਅ ਲਈ ਆਏ ਖੜਗੇ
ਰਾਹੁਲ ਗਾਂਧੀ 'ਤੇ ਬੀਜੇਪੀ ਨੇਤਾ ਦੇ ਹਮਲੇ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਉਨ੍ਹਾਂ ਦੇ ਬਚਾਅ 'ਚ ਆ ਗਏ। ਖੜਗੇ ਨੇ ਕਿਹਾ,ਜੋ ਇਸ ਸਦਨ ਦਾ ਮੈਂਬਰ ਨਹੀਂ ਹੈ ,ਉਸ 'ਤੇ ਟਿੱਪਣੀ ਕਰਨ ਦੀ ਮੈਂ ਨਿੰਦਾ ਕਰਦਾ ਹਾਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਬਿਆਨ 'ਤੇ ਲੋਕ ਸਭਾ 'ਚ ਭਾਰੀ ਹੰਗਾਮੇ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸਦਨ ਦੇ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਵਿੱਚ ਭਾਰਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਰਾਹੁਲ ਗਾਂਧੀ ਦੇ ਬਿਆਨਾਂ ਦੀ ਇਸ ਸਦਨ ਦੇ ਸਾਰੇ ਮੈਂਬਰਾਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਸਦਨ ਦੇ ਸਾਹਮਣੇ ਮੁਆਫੀ ਮੰਗਣ ਲਈ ਕਿਹਾ ਜਾਣਾ ਚਾਹੀਦਾ ਹੈ।
ਰਾਜਨਾਥ ਸਿੰਘ ਦੇ ਬਿਆਨ ਤੋਂ ਬਾਅਦ ਲੋਕ ਸਭਾ 'ਚ ਜ਼ੋਰਦਾਰ ਹੰਗਾਮਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਅਜਿਹਾ ਹੀ ਕੁਝ ਰਾਜ ਸਭਾ ਵਿੱਚ ਵੀ ਦੇਖਣ ਨੂੰ ਮਿਲਿਆ। ਇੱਥੇ ਵੀ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨੀ ਪਈ।