29 ਜਨਵਰੀ ਤੋਂ ਸ਼ੁਰੂ ਹੋਕੇ 8 ਅਪ੍ਰੈਲ ਤਕ ਚੱਲੇਗਾ ਸੰਸਦ ਦਾ ਬਜਟ ਸੈਸ਼ਨ
ਪਹਿਲਾ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਕੇ 15 ਫਰਵਰੀ ਤਕ ਤੇ ਦੂਜਾ ਸੇਸ਼ਨ 8 ਮਾਰਚ ਤੋਂ 8 ਅਪ੍ਰੈਲ ਤਕ ਚੱਲੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ 29 ਜਨਵਰੀ ਨੂੰ ਸਵੇਰੇ 11 ਵਜੇ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ।

ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਵਿੱਤੀ ਸਾਲ 2021-22 ਦਾ ਬਜ਼ਟ ਪਹਿਲੀ ਫਰਵਰੀ ਨੂੰ ਸਵੇਰੇ 11 ਵਜੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰਨਗੇ। ਦੋ ਹਿੱਸਿਆਂ 'ਚ ਹੋਣ ਵਾਲਾ ਇਹ ਬਜਟ ਸੈਸ਼ਨ 8 ਅਪ੍ਰੈਲ ਤਕ ਚੱਲੇਗਾ।
ਪਹਿਲਾ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਕੇ 15 ਫਰਵਰੀ ਤਕ ਤੇ ਦੂਜਾ ਸੇਸ਼ਨ 8 ਮਾਰਚ ਤੋਂ 8 ਅਪ੍ਰੈਲ ਤਕ ਚੱਲੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ 29 ਜਨਵਰੀ ਨੂੰ ਸਵੇਰੇ 11 ਵਜੇ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਵੱਖ-ਵੱਖ ਸਟੈਂਡਿੰਗ ਕਮੇਟੀਆਂ ਨੂੰ ਮੰਤਰਾਲਿਆਂ ਤੇ ਵਿਭਾਗਾਂ ਦੀਆਂ ਗਰਾਟਾਂ ਤਿਆਰ ਕਰਨ ਦਾ ਸਮਾਂ ਦੇਣ ਲਈ 15 ਫਰਵਰੀ ਨੂੰ ਸੰਸਦ ਦੀ ਕਾਰਵਾਈ ਮੁਲਤਵੀ ਕੀਤੀ ਜਾਵੇਗੀ ਤੇ 8 ਮਾਰਚ ਨੂੰ ਮੁੜ ਸ਼ੁਰੂ ਕੀਤੀ ਜਾਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
ਟ੍ਰੈਂਡਿੰਗ ਟੌਪਿਕ





















