Parliament: ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਬਿਆਨ 'ਤੇ ਲੋਕ ਸਭਾ 'ਚ ਭਾਰੀ ਹੰਗਾਮੇ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸਦਨ ਦੇ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਵਿੱਚ ਭਾਰਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਰਾਹੁਲ ਗਾਂਧੀ ਦੇ ਬਿਆਨਾਂ ਦੀ ਇਸ ਸਦਨ ਦੇ ਸਾਰੇ ਮੈਂਬਰਾਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਸਦਨ ਦੇ ਸਾਹਮਣੇ ਮੁਆਫੀ ਮੰਗਣ ਲਈ ਕਿਹਾ ਜਾਣਾ ਚਾਹੀਦਾ ਹੈ।

 


 

ਰਾਜਨਾਥ ਸਿੰਘ ਦੇ ਬਿਆਨ ਤੋਂ ਬਾਅਦ ਲੋਕ ਸਭਾ 'ਚ ਜ਼ੋਰਦਾਰ ਹੰਗਾਮਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਅਜਿਹਾ ਹੀ ਕੁਝ ਰਾਜ ਸਭਾ ਵਿੱਚ ਵੀ ਦੇਖਣ ਨੂੰ ਮਿਲਿਆ। ਇੱਥੇ ਵੀ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨੀ ਪਈ।


 

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਵਿਦੇਸ਼ੀ ਧਰਤੀ 'ਤੇ ਭਾਰਤ ਦੇ ਲੋਕਾਂ ਅਤੇ ਸਦਨ ਦਾ ਅਪਮਾਨ ਕੀਤਾ ਹੈ। ਭਾਰਤ ਵਿੱਚ ਬੋਲਣ ਦੀ ਆਜ਼ਾਦੀ ਹੈ ਅਤੇ ਹਰ ਕੋਈ ਆਪਣੀ ਗੱਲ ਸੰਸਦ ਵਿੱਚ ਰੱਖਦਾ ਹੈ। ਉਸ ਨੂੰ ਭਾਰਤ 'ਤੇ ਅਜਿਹੀਆਂ ਟਿੱਪਣੀਆਂ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਸ ਨੂੰ ਸਦਨ ਵਿੱਚ ਆ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਵੀ ਰਾਹੁਲ ਗਾਂਧੀ 'ਤੇ ਬੋਲਿਆ ਹਮਲਾ  


ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਲੋਕਤੰਤਰ ਅਤੇ ਦੇਸ਼ ਦਾ ਅਪਮਾਨ ਕਰਦੇ ਹਨ, ਉਹ ਟੁਕੜੇ-ਟੁਕੜੇ ਗੈਂਗ ਦੀ ਭਾਸ਼ਾ ਬੋਲਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਦੇਸ਼ ਤੋਂ ਬਾਹਰ ਪ੍ਰਧਾਨ ਮੰਤਰੀ ਦਾ ਅਪਮਾਨ ਕਰਦਾ ਹੈ ਤਾਂ ਉਹ ਦੇਸ਼ ਦਾ ਅਪਮਾਨ ਕਰਦਾ ਹੈ। ਜਿਹੜੇ ਲੋਕ ਲੋਕ ਸਭਾ ਵਿਚ ਘੰਟਿਆਂਬੱਧੀ ਬਿਆਨ ਦਿੰਦੇ ਹਨ ਅਤੇ ਵਿਦੇਸ਼ਾਂ ਵਿਚ ਜਾ ਕੇ ਕਹਿੰਦੇ ਹਨ ਕਿ ਲੋਕਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ, ਲੋਕ ਸਭਾ ਦੇ ਸਪੀਕਰ ਨੂੰ ਇਸ 'ਤੇ ਕਾਰਵਾਈ ਕਰਨੀ ਚਾਹੀਦੀ ਹੈ।