Parliament Security Breach: ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਲਲਿਤ ਝਾਅ ਦਾ ਵਧਿਆ ਰਿਮਾਂਡ, ਪੁਲਿਸ ਨੇ ਅਦਾਲਤ ‘ਚ ਕਿਉਂ ਕੀਤੇ ਇਹ ਦਾਅਵੇ?
Parliament Security Breach: ਸੰਸਦ ਦੀ ਸੁਰੱਖਿਆ ਵਿੱਚ ਗੜਬੜੀ ਦੇ ਮਾਸਟਰਮਾਈਂਡ ਮੰਨੇ ਜਾਂਦੇ ਲਲਿਤ ਝਾਅ ਦਾ ਪੁਲਿਸ ਰਿਮਾਂਡ 5 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। 13 ਦਸੰਬਰ ਨੂੰ ਸੰਸਦ ਦੀ ਸੁਰੱਖਿਆ ਵਿੱਚ ਢਿੱਲਮੱਠ ਹੋਈ ਸੀ।
Parliament Security Breach: ਅਦਾਲਤ ਨੇ ਸ਼ੁੱਕਰਵਾਰ (22 ਦਸੰਬਰ) ਨੂੰ ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਸਟਰਮਾਈਂਡ ਮੰਨੇ ਜਾਂਦੇ ਲਲਿਤ ਝਾਅ ਦਾ ਪੁਲਿਸ ਰਿਮਾਂਡ 5 ਜਨਵਰੀ ਤੱਕ ਵਧਾ ਦਿੱਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਲਿਤ ਝਾਅ ਦੀ ਹਿਰਾਸਤ ਵਧਾਉਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਚੀਫ਼ ਜਸਟਿਸ ਹਰਦੀਪ ਕੌਰ ਨੇ ਝਾਅ ਦੀ ਹਿਰਾਸਤ ਵਧਾ ਦਿੱਤੀ।
ਪੁਲਿਸ ਨੇ ਅਦਾਲਤ ਵਿੱਚ ਕਿਹਾ ਕਿ ਮੁਲਜ਼ਮ ਇਸ ਸਾਰੀ ਘਟਨਾ ਦਾ ਮਾਸਟਰਮਾਈਂਡ ਹੈ ਅਤੇ ਉਸ ਕੋਲੋਂ ਸਾਰੀ ਘਟਨਾ ਦਾ ਖੁਲਾਸਾ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾਣੀ ਹੈ। ਲਲਿਤ ਝਾਅ ਨੂੰ ਪੁਲਿਸ ਨੇ 14 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਵੀਰਵਾਰ ਨੂੰ ਹੀ ਅਦਾਲਤ ਨੇ ਇਸ ਘਟਨਾ ਵਿਚ ਸ਼ਾਮਲ ਚਾਰ ਹੋਰ ਦੋਸ਼ੀਆਂ ਮਨੋਰੰਜਨ ਡੀ, ਸਾਗਰ ਸ਼ਰਮਾ, ਅਮੋਲ ਸ਼ਿੰਦੇ ਅਤੇ ਨੀਲਮ ਦੀ ਹਿਰਾਸਤ 5 ਜਨਵਰੀ ਤੱਕ ਵਧਾ ਦਿੱਤੀ ਸੀ। ਪੁਲਿਸ ਨੇ ਕਿਹਾ ਕਿ ਸਾਨੂੰ ਸਾਜ਼ਿਸ਼ ਵਿੱਚ ਸ਼ਾਮਲ ਅਸਲ ਲੋਕਾਂ ਦਾ ਪਤਾ ਲਗਾਉਣ ਦੀ ਲੋੜ ਹੈ। ਸਾਨੂੰ ਅਪਰਾਧ ਦੇ ਅਸਲ ਮਕਸਦ ਦਾ ਪਤਾ ਲਗਾਉਣਾ ਹੋਵੇਗਾ।
ਹਾਈ ਕੋਰਟ ਦਾ ਫੈਸਲਾ
ਇਸ ਦੌਰਾਨ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹੇਠਲੀ ਅਦਾਲਤ ਦੇ ਉਸ ਫੈਸਲੇ 'ਤੇ ਰੋਕ ਲਾ ਦਿੱਤੀ, ਜਿਸ 'ਚ ਪੁਲਸ ਨੂੰ ਸੰਸਦ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਦੋਸ਼ੀ ਨੀਲਮ ਦੇਵੀ ਨੂੰ ਐੱਫ.ਆਈ.ਆਰ. ਦੀ ਕਾਪੀ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਸੀ।
ਕਿਵੇਂ ਹੋਈ ਸੀ ਘਟਨਾ?
ਦੱਸ ਦਈਏ ਕਿ 13 ਦਸੰਬਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਇਨ੍ਹਾਂ ਦੋਸ਼ੀਆਂ ਨੇ ਸੁਰੱਖਿਆ ਦੀ ਉਲੰਘਣਾ ਕੀਤੀ ਸੀ। ਲੋਕ ਸਭਾ ਵਿੱਚ ਦੁਪਹਿਰ 1 ਵਜੇ ਦੇ ਕਰੀਬ ਦੋ ਨੌਜਵਾਨਾਂ ਨੇ ਦਰਸ਼ਕ ਗੈਲਰੀ ਤੋਂ ਫਰਸ਼ 'ਤੇ ਛਾਲ ਮਾਰ ਦਿੱਤੀ ਅਤੇ ਕੈਨ ਨਾਲ ਪੀਲਾ ਧੂੰਆਂ ਫੈਲਾ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ED summons arvind kejriwal: ਕਦੋਂ ਤੱਕ ਬਚਣਗੇ ਕੇਜਰੀਵਾਲ! ED ਨੇ ਤੀਜੀ ਵਾਰ ਸੰਮਨ ਕੀਤਾ ਜਾਰੀ