Parliament Session 2024: ਅਠਾਰਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ (24 ਜੂਨ, 2024) ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਤੋਂ ਬਾਅਦ 26 ਜੂਨ ਨੂੰ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਵੇਗੀ ਅਤੇ 27 ਜੂਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਯਾਨੀ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਵਿਰੋਧੀ ਗਠਜੋੜ 'INDIA' ਨੇ ਸੰਸਦ ਸੈਸ਼ਨ 'ਚ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਤੈਅ ਕੀਤੀ ਹੈ।


ਸਮਾਚਾਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਵਿਰੋਧੀ ਗਠਜੋੜ 'INDIA' ਦੇ ਲੋਕ ਸਭਾ ਸੰਸਦ ਸੋਮਵਾਰ ਨੂੰ ਸੰਸਦ ਕੰਪਲੈਕਸ 'ਚ ਇਕੱਠੇ ਹੋਣ ਤੋਂ ਬਾਅਦ ਸਦਨ ਵੱਲ ਮਾਰਚ ਕਰਨਗੇ। ਵਿਰੋਧੀ ਧਿਰ ਦੇ ਗਠਜੋੜ 'ਇੰਡੀਆ' ਨਾਲ ਜੁੜੇ ਇਕ ਸੀਨੀਅਰ ਆਗੂ ਨੇ ਪੀਟੀਆਈ ਨਾਲ ਗੱਲ ਕਰਦਿਆਂ ਕਿਹਾ ਕਿ ਸੰਸਦ ਮੈਂਬਰ ਪੁਰਾਣੇ ਸੰਸਦ ਭਵਨ ਦੇ ਗੇਟ ਨੰਬਰ 2 ਨੇੜੇ ਇਕੱਠੇ ਹੋਣਗੇ, ਜਿੱਥੇ ਕਦੇ ਗਾਂਧੀ ਜੀ ਦਾ ਬੁੱਤ ਖੜ੍ਹਾ ਹੋਇਆ ਕਰਦਾ ਸੀ।


ਇਹ ਵੀ ਪੜ੍ਹੋ: Punjab News: ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, SGPC ਨੇ ਜਤਾਇਆ ਇਤਰਾਜ਼


ਇਸ ਦੌਰਾਨ ਕੁਝ ਸੰਸਦ ਮੈਂਬਰ ਸੰਵਿਧਾਨ ਦੀਆਂ ਕਾਪੀਆਂ ਲੈ ਕੇ ਜਾਣਗੇ। ਹਾਲ ਹੀ ਵਿੱਚ ਸੰਸਦ ਕੰਪਲੈਕਸ ਵਿੱਚ ਗਾਂਧੀ ਦੀ ਮੂਰਤੀ ਨੂੰ ਕੰਪਲੈਕਸ ਵਿੱਚ ਮੌਜੂਦ 14 ਹੋਰ ਬੁੱਤਾਂ ਦੇ ਨਾਲ ਤਬਦੀਲ ਕੀਤਾ ਗਿਆ ਸੀ, ਇਨ੍ਹਾਂ ਸਾਰੀਆਂ ਨੂੰ ਇੱਕ ਜਗ੍ਹਾ ਪ੍ਰੇਰਨਾ ਸਥਲ 'ਤੇ ਸਥਾਪਿਤ ਕੀਤਾ ਗਿਆ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਮੈਡੀਕਲ ਦਾਖਲਾ ਪ੍ਰੀਖਿਆ NEET-UG ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਕਰ ਰਹੀਆਂ ਹਨ। ਅਜਿਹੇ 'ਚ ਸੰਸਦ ਸੈਸ਼ਨ ਦੌਰਾਨ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਇਸ ਮਾਮਲੇ 'ਤੇ ਸਰਕਾਰ ਨੂੰ ਘੇਰ ਸਕਦੀਆਂ ਹਨ।


ਹਾਲ ਹੀ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ NEET ਉਮੀਦਵਾਰਾਂ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਸ ਦੀ ਵੀਡੀਓ ਸ਼ੇਅਰ ਕਰਦਿਆਂ ਹੋਇਆਂ ਉਨ੍ਹਾਂ ਨੇ ਲਿਖਿਆ,“ਹਜ਼ਾਰਾਂ ਵਿਦਿਆਰਥੀ ਜਿਨ੍ਹਾਂ ਨੇ NEET ਲਈ ਪ੍ਰੀਖਿਆ ਦਿੱਤੀ ਸੀ, ਭਿਆਨਕ ਗਰਮੀ ਵਿਚ ਆਪਣੇ ਪਰਿਵਾਰਾਂ ਨਾਲ ਸੜਕਾਂ 'ਤੇ ਹਨ ਅਤੇ ਨਰਿੰਦਰ ਮੋਦੀ ਚੁੱਪਚਾਪ ਤਮਾਸ਼ਾ ਦੇਖ ਰਹੇ ਹਨ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸੜਕਾਂ ਤੋਂ ਲੈ ਕੇ ਸੰਸਦ ਤੱਕ ਇਸ ਸੰਘਰਸ਼ ਵਿੱਚ ਇੰਡੀਆ ਤੁਹਾਡੇ ਨਾਲ ਹੈ।'' 


ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਾਲ ਹੀ ਵਿੱਚ ਪੱਤਰ ਵਿੱਚ ਦੋਸ਼ ਲਾਇਆ ਹੈ ਕਿ ਮਹਾਤਮਾ ਗਾਂਧੀ ਅਤੇ ਡਾਕਟਰ ਬਾਬਾ ਸਾਹਿਬ ਅੰਬੇਡਕਰ ਸਮੇਤ ਕਈ ਮਹਾਨ ਨੇਤਾਵਾਂ ਦੀਆਂ ਮੂਰਤੀਆਂ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਉਨ੍ਹਾਂ ਦੇ ਮੂਲ ਪ੍ਰਮੁੱਖ ਸਥਾਨਾਂ ਤੋਂ ਹਟਾ ਕੇ ਇੱਕ ਵੱਖਰੇ ਕੋਨੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Kisan Protest: ਸ਼ੰਭੂ ਕਿਸਾਨਾਂ ਦੇ ਧਰਨੇ ਲਈ ਸਿਰ ਦਰਦ ਬਣੇ ਨੇੜੇ ਪਿੰਡਾਂ ਦੇ ਲੋਕ, ਪਹੁੰਚ ਗਏ ਮੋਰਚੇ 'ਤੇ ਹੋਇਆ ਜ਼ਬਰਦਸਤ ਹੰਗਾਮਾ