All Party Meeting: ਭਲਕੇ ਸੰਸਦ 'ਚ ਪੇਸ਼ ਹੋਵੇਗਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ, ਪ੍ਰਧਾਨ ਮੰਤਰੀ ਨੇ ਸੱਦੀ ਸਰਬ ਪਾਰਟੀ ਮੀਟਿੰਗ
Parliament Session: ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਪੀਐਮ ਮੋਦੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
All Party Meeting: ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਹੋਵੇਗੀ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਹਾਊਸ ਲੀਡਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਸਰਕਾਰ ਵਲੋਂ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੀ ਹਿੱਸਾ ਲੈਣਗੇ।
ਸੰਸਦ ਦਾ ਸਰਦ ਰੁੱਤ ਸੈਸ਼ਨ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕਿਉਂਕਿ ਸਰਕਾਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕਰੇਗੀ। ਇਸ ਬਿੱਲ 'ਤੇ ਹੱਕ ਅਤੇ ਵਿਰੋਧ 'ਚ ਜ਼ਬਰਦਸਤ ਬਹਿਸ ਹੋ ਸਕਦੀ ਹੈ। ਜਿੱਥੇ ਵਿਰੋਧੀ ਧਿਰ ਇਸ ਕਾਨੂੰਨ ਨੂੰ ਵਾਪਸ ਲੈਣ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਸਰਕਾਰ ਦੇ ਪੱਖ ਤੋਂ ਇਹ ਕੋਸ਼ਿਸ਼ ਹੋਵੇਗੀ ਕਿ ਵਿਰੋਧੀ ਧਿਰ ਵੱਲੋਂ ਉਠਾਏ ਗਏ ਮੁੱਦਿਆਂ ਦਾ ਸੰਤੁਲਿਤ ਜਵਾਬ ਦਿੱਤਾ ਜਾਵੇ।
ਸੰਸਦ ਦੇ ਇਸ ਸੈਸ਼ਨ 'ਚ ਵਿਰੋਧੀ ਧਿਰ ਪੈਗਾਸਸ ਸਪਾਈਵੇਅਰ ਨਾਲ ਫੋਨ ਟੈਪਿੰਗ ਦਾ ਮੁੱਦਾ ਵੀ ਉਠਾ ਸਕਦੀ ਹੈ। ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਐਤਵਾਰ ਸ਼ਾਮ ਨੂੰ ਸੰਸਦ ਦੇ ਉਪਰਲੇ ਸਦਨ ਵਿੱਚ ਰਾਜਨੀਤਿਕ ਪਾਰਟੀਆਂ ਦੇ ਸਦਨਾਂ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਸੈਸ਼ਨ ਕਾਫੀ ਹੰਗਾਮੇ ਵਾਲਾ ਹੋ ਸਕਦਾ ਹੈ। ਜਿੱਥੇ ਵਿਰੋਧੀ ਧਿਰ ਸਰਕਾਰ ਨੂੰ ਬੈਕਫੁੱਟ 'ਤੇ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਉਥੇ ਹੀ ਸਰਕਾਰ ਵੱਲੋਂ ਵਿਰੋਧੀ ਚੱਕਰਵਿਊ ਨੂੰ ਤੋੜਨ ਲਈ ਹਰ ਤਰ੍ਹਾਂ ਦੀਆਂ ਰਣਨੀਤੀਆਂ ਘੜੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਲੁਧਿਆਣਾ ਦੇ ਇਸ 'ਵੈਜ ਗੋਲਡ ਬਰਗਰ' ਦੀ ਕੀਮਤ 1,000 ਰੁਪਏ, 5 ਮਿੰਟਾਂ 'ਚ ਖ਼ਤਮ ਕਰਨ 'ਤੇ ਪਾਓ ਇਨਾਮ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: