ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਸ਼ੁੱਕਰਵਾਰ ਭਾਰਤ 'ਚ ਇਕ ਦਿਨ 'ਚ ਸਭ ਤੋਂ ਜ਼ਿਆਦਾ 84,156 ਨਵੇਂ ਮਾਮਲੇ ਸਾਹਮਣੇ ਆਏ। ਕੋਰੋਨਾ ਦੇ ਸਾਏ ਹੇਠ 14 ਸਤੰਬਰ ਤੋਂ ਸੰਸਦ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ।
ਅਜਿਹੇ 'ਚ ਕੋਰੋਨਾ ਤੋਂ ਬਚਣ ਲਈ ਹਰ ਤਰੀਕਾ ਅਪਣਾਇਆ ਜਾ ਰਿਹਾ ਹੈ। ਇਸ ਯਤਨ ਤਹਿਤ ਸੰਸਦ ਦੀ ਕਾਰਵਾਈ 'ਚ ਹਿੱਸਾ ਲੈਣ ਆਉਣ ਵਾਲੇ ਸੰਸਦ ਮੈਂਬਰਾਂ ਲਈ ਕੋਰੋਨਾ ਤੋਂ ਬਚਾਅ ਦਾ ਇਕ ਪ੍ਰੋਟੋਕੋਲ ਤੇ SOP ਤਿਆਰ ਕੀਤਾ ਗਿਆ ਹੈ। ਪ੍ਰੋਟੋਕੋਲ 'ਚ ਸੰਸਦ ਭਵਨ ਆਉਣ ਤੋਂ 72 ਘੰਟੇ ਪਹਿਲਾਂ ਸਾਰੇ ਸੰਸਦ ਮੈਂਬਰਾਂ ਨੂੰ ਕੋਰੋਨਾ ਜਾਂਚ ਕਰਾਉਣ ਦੀ ਸਲਾਹ ਦਿੱਤੀ ਗਈ ਹੈ। ਅਜਿਹਾ ਨਾ ਕਰਨ 'ਤੇ ਸੰਸਦ ਮੈਂਬਰਾਂ ਨੂੰ ਸੰਸਦ ਭਵਨ 'ਚ ਦਾਖ਼ਲ ਹੋਣ ਤੋਂ ਪਹਿਲਾਂ ਕੋਰੋਨਾ ਜਾਂਚ 'ਚੋਂ ਲੰਘਣਾ ਪਵੇਗਾ।
ਪ੍ਰੋਟੋਕੋਲ ਮੁਤਾਬਕ ਜੇਕਰ ਕੋਈ ਸੰਸਦ ਮੈਂਬਰ ਬਾਹਰ ਤੋਂ ਜਾਂਚ ਕਰਵਾਏ ਬਿਨਾਂ ਸੰਸਦ ਭਵਨ ਪਹੁੰਚਦਾ ਹੈ ਤਾਂ ਉਸ ਦਾ ਰੈਪਿਡ ਟੈਸਟ ਕਰਵਾਇਆ ਜਾਵੇਗਾ। ਐਂਟੀਜਨ ਟੈਸਟ ਦਾ ਨਤੀਜਾ ਜੇਕਰ ਨੈਗੇਟਿਵ ਆਉਂਦਾ ਹੈ ਤਾਂ ਸੰਸਦ ਮੈਂਬਰ ਨੂੰ ਅੰਦਰ ਜਾ ਕੇ ਸੰਸਦ ਦੀ ਕਾਰਵਾਈ 'ਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ।
ਪ੍ਰੋਟੋਕੋਲ 'ਚ ਸਾਰੇ ਸੰਸਦ ਮੈਂਬਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਪਰਿਵਾਰ, ਨਿੱਜੀ ਸਟਾਫ ਤੇ ਘਰ 'ਚ ਕੰਮ ਕਰਨ ਵਾਲੇ ਨੌਕਰਾਂ ਦੀ ਵੀ ਕੋਰੋਨਾ ਜਾਂਚ ਕਰਵਾਉਣ। ਸੰਸਦ ਮੈਂਬਰਾਂ ਨੂੰ ਸਲਾਹ ਦਿੱਤੀ ਗਈ ਕਿ ਇਨ੍ਹਾਂ 'ਚੋਂ ਕਿਸੇ ਦੇ ਵੀ ਪੌਜ਼ੇਟਿਵ ਆਉਣ 'ਤੇ ਉਹ ਸੰਸਦ ਦੀ ਕਾਰਵਾਈ 'ਚ ਹਿੱਸਾ ਨਾ ਲੈਣ ਤੇ 14 ਦਿਨ ਲਈ ਕੁਆਰੰਟੀਨ ਹੋ ਜਾਣ।
ਚਾਰ ਲੱਖ ਰੁਪਏ 'ਚ ਵਿਕਿਆ ਇਹ ਛੋਟਾ ਜਿਹਾ ਬੂਟਾ, ਆਖਰ ਕੀ ਹੈ ਖਾਸੀਅਤ
ਸੰਸਦ ਮੈਂਬਰਾਂ ਲਈ ਸੰਸਦ ਭਵਨ 'ਚ 11 ਸਤੰਬਰ ਤੋਂ RTPCR ਤੇ ਰੈਪਿਡ ਐਂਟੀਜਨ ਟੈਸਟ ਕਰਵਾਉਣ ਦੀ ਸੁਵਿਧਾ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਸੰਸਦ ਮੈਂਬਰਾਂ ਨੂੰ ਦੋ ਗਜ਼ ਦੂਰੀ, ਮਾਸਕ ਪਾਉਣ ਜਿਹੇ ਕੋਰੋਨਾ ਬਚਾਅ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।
ਕੋਰੋਨਾ ਵਾਇਰਸ: ਇਕ ਦਿਨ 'ਚ 2.86 ਲੱਖ ਨਵੇਂ ਕੇਸ, 6,000 ਦੇ ਕਰੀਬ ਮੌਤਾਂ, ਜਾਣੋ ਵੱਖ-ਵੱਖ ਦੇਸ਼ਾਂ ਦਾ ਹਾਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ