Parliament session Ruckus in Rajya Sabha over Petrol Diesel LPG price hike adjourned for tomorrow


Parliament Session Adjourned: ਸੋਮਵਾਰ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦੇ ਮੁੱਦੇ 'ਤੇ ਰਾਜ ਸਭਾ ਵਿੱਚ ਹੰਗਾਮਾ ਕੀਤਾ। ਇਸ ਕਾਰਨ ਉਪਰਲੇ ਸਦਨ ਦੀ ਕਾਰਵਾਈ ਦੋ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਜਿਵੇਂ ਹੀ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋਈ।


ਪ੍ਰਧਾਨਗੀ ਕਰ ਰਹੇ ਉਪ ਚੇਅਰਮੈਨ ਸਸਮਿਤ ਪਾਤਰਾ ਨੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦਾ ਨਾਂ ਪੁਰਕਾਰਿਆ ਕਿ ਉਹ ਕਿਰਤ ਤੇ ਰੁਜ਼ਗਾਰ ਮੰਤਰਾਲੇ ਦੇ ਕੰਮਕਾਜ ਬਾਰੇ ਚਰਚਾ ਦਾ ਜਵਾਬ ਦੇਣ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਡੈਰੇਕ ਓ ਬ੍ਰਾਇਨ ਨੇ ਵਿਵਸਥਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਕਈ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ 'ਤੇ ਨੋਟਿਸ ਦਿੱਤੇ ਹਨ।


ਉਨ੍ਹਾਂ ਕਿਹਾ ਕਿ ਦ੍ਰਵਿੜ ਮੁਨੇਤਰ ਕੜਗਮ ਨੇ ਮਹਿੰਗਾਈ ਦੇ ਮੁੱਦੇ 'ਤੇ ਨੋਟਿਸ ਦਿੱਤੇ ਹਨ ਜਦਕਿ ਕੁਝ ਹੋਰ ਮੈਂਬਰਾਂ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਦੇ ਮੁੱਦੇ 'ਤੇ ਨੋਟਿਸ ਦਿੱਤੇ ਹਨ। ਉਨ੍ਹਾਂ ਮਹਿਲਾ ਰਾਖਵਾਂਕਰਨ ਬਿੱਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਨੂੰ ਨਿਯਮ 138 ਤਹਿਤ ਸਦਨ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ।


ਬ੍ਰਾਇਨ ਨੇ ਕਿਹਾ ਕਿ ਸਰਕਾਰ ਮਹਿੰਗਾਈ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਰਸੋਈ ਗੈਸ 'ਤੇ ਚਰਚਾ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਰਕਾਰ ਨੂੰ ਔਰਤਾਂ ਦੇ ਰਾਖਵੇਂਕਰਨ ਨਾਲ ਸਬੰਧਤ ਪ੍ਰਸਤਾਵ 'ਤੇ ਚਰਚਾ ਕਰਨੀ ਚਾਹੀਦੀ ਹੈ। ਇਸ ਦੇ ਜਵਾਬ ਵਿਚ ਯਾਦਵ ਨੇ ਕਿਹਾ ਕਿ ਨਿਯਮ 138 ਇੱਕ ਪਟੀਸ਼ਨ ਹੈ ਤੇ ਇਸ ਦਾ ਸਦਨ ਦੀ ਕਾਰਵਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।


ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਚਰਚਾ ਨੂੰ ਲੈ ਕੇ ਹੰਗਾਮਾ ਹੋਇਆ


ਇਸ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕੁਝ ਮੈਂਬਰ ਸੀਟ ਦੇ ਨੇੜੇ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪਾਤਰਾ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ਨੂੰ ਵਾਰ-ਵਾਰ ਆਪਣੇ ਸਥਾਨਾਂ 'ਤੇ ਪਰਤਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਾਊਸ ਵਿੱਚ ਆਰਡਰ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਆਰਡਰ ਦਾ ਕੋਈ ਸਵਾਲ ਸਵੀਕਾਰ ਨਹੀਂ ਕਰ ਸਕਦੇ।


ਡੀਐਮਕੇ ਦੇ ਤਿਰੁਚੀ ਸਿਵਾ ਨੇ ਵਿਵਸਥਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਨਿਯਮ 267 ਦੇ ਤਹਿਤ ਨੋਟਿਸ ਦਿੱਤਾ ਹੈ ਕਿ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ 'ਚ ਵਾਧੇ 'ਤੇ ਸਦਨ 'ਚ ਚਰਚਾ ਕੀਤੀ ਜਾਵੇ ਪਰ ਉਸ ਨੋਟਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਰਿਹਾ। ਇਸ 'ਤੇ ਪਾਤਰਾ ਨੇ ਕਿਹਾ ਕਿ ਕਿਉਂਕਿ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਉਨ੍ਹਾਂ ਦੇ ਨੋਟਿਸ ਨੂੰ ਰੱਦ ਕਰ ਦਿੱਤਾ ਹੈ, ਇਸ ਲਈ ਇਸ 'ਤੇ ਚਰਚਾ ਕਰਨ ਦਾ ਕੋਈ ਮਤਲਬ ਨਹੀਂ ਹੈ।


ਹੰਗਾਮੇ ਦੇ ਵਿਚਕਾਰ ਕਿਰਤ ਅਤੇ ਰੁਜ਼ਗਾਰ ਮੰਤਰੀ ਯਾਦਵ ਨੇ ਮੰਤਰਾਲੇ ਦੇ ਕੰਮਕਾਜ 'ਤੇ ਚਰਚਾ ਦਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਤੇਜ਼ ਕਰ ਦਿੱਤਾ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਵੀ ਆਪਣੀ ਥਾਂ 'ਤੇ ਖੜ੍ਹੇ ਹੋਏ। ਉਹ ਕੁਝ ਕਹਿਣਾ ਚਾਹੁੰਦੇ ਸੀ ਪਰ ਹੰਗਾਮੇ ਕਾਰਨ ਉਹ ਆਪਣੀ ਗੱਲ ਨਹੀਂ ਰੱਖ ਸਕੇ।


ਪਾਤਰਾ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਸਾਬਕਾ ਪ੍ਰਧਾਨ ਮੰਤਰੀ ਕੁਝ ਬੋਲਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਬੋਲਣ ਦਾ ਮੌਕਾ ਦਿੱਤਾ ਜਾਵੇ। ਪਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਹੰਗਾਮਾ ਰੁਕਦਾ ਨਾਹ ਵੇਖ ਦੁਪਹਿਰ 2.10 ਵਜੇ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।


ਇਹ ਵੀ ਪੜ੍ਹੋ: Sikh man attacked in New York: ਨਿਊਯਾਰਕ ਦੇ ਕੁਈਨਸ 'ਚ 75 ਸਾਲਾ ਸਿੱਖ ਵਿਅਕਤੀ 'ਤੇ ਹਮਲਾ, ਟੁੱਟਿਆ ਨੱਕ ਤੇ ਲੱਗੀਆਂ ਗੰਭੀਰ ਸੱਟਾਂ