PM Modi On Winter Session: ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸੰਸਦ ਵਿਚ ਹੰਗਾਮੇ ਕਾਰਨ ਦੇਸ਼ ਨੂੰ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਸਰਦ ਰੁੱਤ ਇਜਲਾਸ ਨੂੰ ਵੱਧ ਤੋਂ ਵੱਧ ਸਾਰਥਕ ਬਣਾਉਣ ਲਈ ਸਮੂਹਿਕ ਯਤਨ ਕਰਨ ਦੀ ਅਪੀਲ ਕੀਤੀ।
ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜੀ-20 ਦੀ ਭਾਰਤ ਦੀ ਪ੍ਰਧਾਨਗੀ ਵਿਸ਼ਵ ਦੇ ਸਾਹਮਣੇ ਭਾਰਤ ਦੀ ਸਮਰੱਥਾ ਨੂੰ ਪੇਸ਼ ਕਰਨ ਦਾ ਵਧੀਆ ਮੌਕਾ ਹੈ।
ਦੱਸ ਦਈਏ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਵਿੱਚ ਸਰਕਾਰ 16 ਨਵੇਂ ਬਿੱਲਾਂ ਤੇ ਗ੍ਰਾਂਟਾਂ ਲਈ ਪੂਰਕ ਮੰਗਾਂ ਨੂੰ ਪਾਸ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ 17 ਬੈਠਕਾਂ ਦੇ ਇਸ ਸੈਸ਼ਨ 'ਚ ਵਿਰੋਧੀ ਪਾਰਟੀਆਂ ਨੇ ਮਹਿੰਗਾਈ, ਬੇਰੁਜ਼ਗਾਰੀ, ਚੀਨ ਨਾਲ ਲੱਗਦੀ ਸਰਹੱਦ 'ਤੇ ਸਥਿਤੀ, ਕੌਲਿਜੀਅਮ ਤੇ ਕੇਂਦਰ ਤੇ ਰਾਜ ਦੇ ਸਬੰਧਾਂ ਵਰਗੇ ਮੁੱਦਿਆਂ ਨੂੰ ਉਠਾਉਣ ਤੇ ਚਰਚਾ ਕਰਨ ਲਈ ਢੁਕਵਾਂ ਸਮਾਂ ਦੇਣ ਦੀ ਮੰਗ ਕੀਤੀ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ 7 ਦਸੰਬਰ ਨੂੰ ਸ਼ੁਰੂ ਹੋਵੇਗਾ ਤੇ 29 ਦਸੰਬਰ ਨੂੰ ਖਤਮ ਹੋਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।