ਪੜਚੋਲ ਕਰੋ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

Parliament Winter Session 2024: ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ।

Parliament Winter Session 2024: ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਬੁੱਧਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਵਿੱਚ ਹੀ ਮੁਲਤਵੀ ਕਰ ਦਿੱਤੀ ਗਈ।

ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਮੈਂਬਰ ਆਪੋ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਅਡਾਨੀ ਗਰੁੱਪ ਨਾਲ ਸਬੰਧਤ ਮੁੱਦਾ ਉਠਾਉਣ ਦੀ ਕੋਸ਼ਿਸ਼ ਕੀਤੀ। ਕੁਝ ਮੈਂਬਰ ਮੁਲਤਵੀ ਨੋਟਿਸ ਦਾ ਜ਼ਿਕਰ ਕਰਦੇ ਵੀ ਸੁਣੇ ਗਏ। ਸਪਾ ਮੈਂਬਰਾਂ ਨੇ ਸੰਭਲ ਕਾਂਡ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਪ੍ਰਸ਼ਨ ਕਾਲ ਸ਼ੁਰੂ ਕਰਵਾਇਆ। ਕਾਂਗਰਸ ਅਤੇ ਸਪਾ ਦੇ ਕਈ ਮੈਂਬਰ ਚੌਂਕੀ ਨੇੜੇ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਪ੍ਰਸ਼ਨ ਕਾਲ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਅਰੁਣ ਗੋਵਿਲ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨਾਲ ਸਬੰਧਤ ਪੂਰਕ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਵਿਭਾਗ ਦੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੇ। ਬਿਰਲਾ ਨੇ ਮੰਚ ਦੇ ਨੇੜੇ ਪਹੁੰਚ ਕੇ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਸਥਾਨਾਂ 'ਤੇ ਚਲੇ ਜਾਣ ਅਤੇ ਪ੍ਰਸ਼ਨ ਕਾਲ ਜਾਰੀ ਰਹਿਣ ਦੇਣ। ਉਨ੍ਹਾਂ ਨੇ  ਗੋਵਿਲ ਦਾ ਜ਼ਿਕਰ ਕਰਦਿਆਂ ਹੋਇਆਂ ਕਿਹਾ ਕਿ ਉਹ ਪਹਿਲੀ ਵਾਰ ਸਵਾਲ ਪੁੱਛ ਰਹੇ ਹਨ, ਇਸ ਲਈ ਸਦਨ ਦੀ ਕਾਰਵਾਈ ਚੱਲਣ ਦਿੱਤੀ ਜਾਵੇ। ਫਿਰ ਵੀ ਹੰਗਾਮਾ ਰੁਕਿਆ ਨਹੀਂ ਅਤੇ ਵਿਰੋਧੀ ਮੈਂਬਰਾਂ ਵੱਲੋਂ ਨਾਅਰੇਬਾਜ਼ੀ ਵੀ ਜਾਰੀ ਰਹੀ।

ਲੋਕ ਸਭਾ ਸਪੀਕਰ ਨੇ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਿਹਾ, “ਪ੍ਰਸ਼ਨ ਕਾਲ ਮਹੱਤਵਪੂਰਨ ਸਮਾਂ ਹੈ, ਸਾਰਿਆਂ ਦਾ ਸਮਾਂ ਹੈ। ਤੁਸੀਂ ਪ੍ਰਸ਼ਨ ਕਾਲ ਜਾਰੀ ਰਹਿਣ ਦਿਓ, ਤੁਹਾਨੂੰ ਹਰ ਮੁੱਦੇ 'ਤੇ ਚਰਚਾ ਕਰਨ ਦਾ ਮੌਕਾ ਦਿੱਤਾ ਜਾਵੇਗਾ... ਤੁਸੀਂ ਯੋਜਨਾਬੱਧ ਤਰੀਕੇ ਨਾਲ ਡੈੱਡਲਾਕ ਪੈਦਾ ਕਰਨਾ ਚਾਹੁੰਦੇ ਹੋ, ਇਹ ਉਚਿਤ ਨਹੀਂ ਹੈ।'' ਇਸ ਤੋਂ ਬਾਅਦ ਉਨ੍ਹਾਂ ਨੇ ਸਵੇਰੇ 11:05 ਵਜੇ ਸਦਨ ਦੀ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਦੁਪਹਿਰ 12 ਵਜੇ ਤੱਕ ਕਾਰਵਾਈ ਮੁਲਤਵੀ ਕਰ ਦਿੱਤੀ ਗਈ।

ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਦਨ 'ਚ ਸੰਵਿਧਾਨ 'ਤੇ 2 ਦਿਨ ਦੀ ਬਹਿਸ ਦੀ ਮੰਗ ਕੀਤੀ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਵੀ ਉਪਰਲੇ ਸਦਨ ਵਿੱਚ ਇਹੀ ਮੰਗ ਰੱਖੀ ਹੈ। ਇਸ ਤੋਂ ਪਹਿਲਾਂ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ 'ਤੇ ਸਾਬਕਾ ਅਟਾਰਨੀ ਜਨਰਲ ਅਤੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਦੇ ਬਿਆਨ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸੀ ਕਿ ਅਸੀਂ ਅੱਜ ਨਿਯਮ 267 ਤਹਿਤ ਸਵਾਲ ਉਠਾ ਰਹੇ ਹਾਂ, ਉਸ ਤੋਂ ਬਾਅਦ ਤੁਹਾਨੂੰ ਦੱਸ ਦੇਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Embed widget