Farm Laws Repeal: ਲੋਕਾ ਸਭਾ 'ਚ ਵਿਰੋਧੀ ਸੰਸਦ ਮੈਂਬਰਾਂ ਦੀ ਨਾਅਰੇਬਾਜ਼ੀ 'ਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ 2021 ਪੇਸ਼ ਕੀਤਾ। ਕੁਝ ਹੀ ਦੇਰ 'ਚ ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2:00 ਵਜੇ ਤਕ ਮੁਲਵਤੀ ਕਰ ਦਿੱਤੀ ਗਈ। ਲੋਕ ਸਭਾ 'ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਸਦਨ 'ਚ ਬਿੱਲ 'ਤੇ ਚਰਚਾ ਦੀ ਮੰਗ ਕੀਤੀ ਸੀ।


ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਫਿਰ ਹੰਗਾਮਾ


ਲੋਕ ਸਭਾ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀਆਂ ਦਾ ਹੰਗਾਮਾ ਫਿਰ ਸ਼ੁਰੂ ਹੋ ਗਿਆ ਹੈ। ਹੰਗਾਮੇ 'ਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕਰ ਦਿੱਤਾ ਹੈ। ਲੋਕ ਸਭਾ 'ਚ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ ਹੋਣ 'ਤੇ BKU ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਜਿਨ੍ਹਾਂ 700 ਕਿਸਾਨਂ ਦੀ ਮੌਤ ਹੋਈ ਹੈ ਉਨ੍ਹਾਂ ਨੂੰ ਹੀ ਬਿੱਲ ਦੇ ਵਾਪਸ ਜਾਣ ਦਾ ਸਿਹਰਾ ਜਾਂਦਾ ਹੈ। MSP ਵੀ ਇਕ ਬਿਮਾਰੀ ਹੈ। ਸਰਕਾਰ ਵਪਾਰੀਆਂ ਨੂੰ ਫਸਲਾਂ ਦੀ ਲੁੱਟ ਤੋਂ ਢਿੱਲ ਦਿਵਾਉਣਾ ਚਾਹੁੰਦੀ ਹੈ ਤੇ ਇਸ ਨਾਲ ਉਨ੍ਹਾਂ ਨੇ ਕਿਹਾ ਕਿ ਅੰਦੋਲਨ ਜਾਰੀ ਰਹੇਗਾ।


ਇਸ ਤੋਂ ਪਹਿਲਾਂ ਇਸ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਨੇ ਸੰਸਦ ਭਵਨ ਵਿਚ ਧਰਨਾ ਦਿੱਤਾ। ਇਸ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਮੁਅੱਤਲ ਕੀਤੀ ਗਈ।


 





ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: