Brijendra Chaudhary Resignation: ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਦੀ ਹਿਸਾਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਚੌਧਰੀ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸਵੇਰੇ ਟਵੀਟ ਕਰਕੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਤੇ ਫਿਰ ਦੁਪਹਿਰ ਬਾਅਦ ਕਾਂਗਰਸ 'ਚ ਸ਼ਾਮਲ ਹੋ ਗਏ।


ਕਾਂਗਰਸ ਨਾਲ ਹੱਥ ਮਿਲਾਉਣ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਦੇ ਪੁੱਤਰ ਬ੍ਰਿਜੇਂਦਰ ਚੌਧਰੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਕਾਰਨ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ।


ਇਸ ਦੌਰਾਨ ਐਤਵਾਰ (10 ਮਾਰਚ) ਦੁਪਹਿਰ ਨੂੰ ਬ੍ਰਿਜੇਂਦਰ ਚੌਧਰੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਪ੍ਰਧਾਨ ਨੇ ਬ੍ਰਿਜੇਂਦਰ ਚੌਧਰੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਕਈ ਕਾਂਗਰਸੀ ਆਗੂ ਹਾਜ਼ਰ ਸਨ।


ਇਸ ਤੋਂ ਪਹਿਲਾਂ ਸੰਸਦ ਮੈਂਬਰ ਬ੍ਰਿਜੇਂਦਰ ਚੌਧਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ, 'ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮੈਨੂੰ ਹਿਸਾਰ ਤੋਂ ਸੰਸਦ ਮੈਂਬਰ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਪਾਰਟੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਦੇ ਭਾਜਪਾ ਤੋਂ ਅਸਤੀਫੇ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ।



ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਬ੍ਰਿਜੇਂਦਰ ਸਿੰਘ ਨੇ ਕਿਹਾ, 'ਅੱਜ ਮੈਂ ਭਾਜਪਾ ਤੋਂ ਅਸਤੀਫਾ ਦੇ ਕੇ ਕਾਂਗਰਸ 'ਚ ਸ਼ਾਮਲ ਹੋ ਰਿਹਾ ਹਾਂ। ਮੈਂ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਤੇ ਪਾਰਟੀ ਦੇ ਹੋਰ ਨੇਤਾਵਾਂ ਦਾ ਧੰਨਵਾਦ ਕਰਦਾ ਹਾਂ। ਕੁਝ ਸਿਆਸੀ ਕਾਰਨ ਲੰਬੇ ਸਮੇਂ ਤੋਂ ਬਣ ਰਹੇ ਸਨ ਜਿਨ੍ਹਾਂ ਵਿੱਚ ਅਸਹਿਜਤਾ ਮਹੱਤਵਪੂਰਨ ਹੈ। ਇਸ ਵਿੱਚ ਮੁੱਖ ਤੌਰ 'ਤੇ ਵਿਚਾਰਾਂ ਦੇ ਮਾਮਲਿਆਂ 'ਤੇ ਮੈਂ ਪਾਰਟੀ (ਭਾਜਪਾ) ਨਾਲ ਸਹਿਮਤ ਨਹੀਂ ਸੀ, ਜਿਸ ਕਾਰਨ ਮੈਂ ਇਹ ਫੈਸਲਾ ਲਿਆ ਹੈ।


ਦੱਸ ਦਈਏ ਕਿ ਹਰਿਆਣਾ ਵਿੱਚ 10 ਲੋਕ ਸਭਾ ਸੀਟਾਂ ਹਨ ਤੇ ਭਾਜਪਾ ਨੇ ਇੱਥੇ ਸਾਰੀਆਂ ਸੀਟਾਂ ਜਿੱਤੀਆਂ ਸਨ। ਭਾਜਪਾ ਨੂੰ ਸੂਬੇ 'ਚ 58 ਫੀਸਦੀ ਵੋਟਾਂ ਮਿਲੀਆਂ ਸਨ। ਕਾਂਗਰਸ ਨੂੰ 28 ਫੀਸਦੀ ਵੋਟਾਂ ਮਿਲਣ ਦੇ ਬਾਵਜੂਦ ਚੋਣਾਂ 'ਚ ਇੱਕ ਵੀ ਸੀਟ ਜਿੱਤਣ 'ਚ ਸਫਲਤਾ ਨਹੀਂ ਮਿਲੀ ਸੀ।


ਇਹ ਵੀ ਪੜ੍ਹੋ: Ludhiana News: ਕਦੋਂ ਰੁਕੇਗਾ ਕਰਜ਼ੇ ਦਾ ਕਹਿਰ! ਇੱਕ ਹੋਰ ਅੰਨ੍ਹਦਾਤਾ ਨੇ ਲਾਈ ਮੌਤ ਗਲੇ


ਇਸ ਵਾਰ ਭਾਜਪਾ ਨੇ 400 ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ। ਅਜਿਹੇ 'ਚ ਚੋਣਾਂ ਤੋਂ ਠੀਕ ਪਹਿਲਾਂ ਸੰਸਦ ਮੈਂਬਰ ਦਾ ਅਸਤੀਫਾ ਉਨ੍ਹਾਂ ਲਈ ਵੱਡਾ ਝਟਕਾ ਹੈ। ਭਾਜਪਾ ਵੱਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਵਿੱਚ ਹਿਸਾਰ ਸੀਟ ਤੋਂ ਉਮੀਦਵਾਰ ਦੇ ਨਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ। ਅਜਿਹੇ 'ਚ ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਇੱਥੋਂ ਕਿਸ ਨੂੰ ਟਿਕਟ ਦਿੰਦੀ ਹੈ।


ਇਹ ਵੀ ਪੜ੍ਹੋ: Jalandhar News: ਪੰਜਾਬ ਤੋਂ ਕੋਰੀਅਰ ਰਾਹੀਂ ਵਿਦੇਸ਼ਾਂ 'ਚ ਹੋ ਰਹੀ ਅਫੀਮ ਸਪਲਾਈ! ਪੁਲਿਸ ਨੇ ਕੀਤਾ ਵੱਡਾ ਐਕਸ਼ਨ