ਨਵੀਂ ਦਿੱਲੀ: ਭਾਰਤ ਅਤੇ ਚੀਨ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਦੋਵਾਂ ਦੇਸ਼ਾਂ ਦੀਆਂ ਫੌਜਾਂ ਨੇ ਪੂਰਬੀ ਲੱਦਾਖ ਨਾਲ ਲੱਗਦੇ ਐਲਏਸੀ ਤੋਂ ਵੱਖ ਹੋਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸੂਤਰਾਂ ਨੇ ਦੱਸਿਆ ਹੈ ਕਿ ਰੱਖਿਆ ਮਾਮਲਿਆਂ ਬਾਰੇ ਸੰਸਦੀ ਕਮੇਟੀ ਨੇ ਪੂਰਬੀ ਲੱਦਾਖ ਖੇਤਰ ਵਿੱਚ ਪੈਨਗੋਂਗ ਝੀਲ ਅਤੇ ਗਲਵਾਨ ਘਾਟੀ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ।


ਸੀਨੀਅਰ ਭਾਜਪਾ ਨੇਤਾ ਜੁਏਲ ਓਰਮ ਦੀ ਅਗਵਾਈ ਵਾਲੀ ਕਮੇਟੀ ਮਈ ਜਾਂ ਜੂਨ ਦੇ ਆਖਰੀ ਹਫ਼ਤੇ ਵਿੱਚ ਉਥੇ ਜਾਣਾ ਚਾਹੁੰਦੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਇਸ ਕਮੇਟੀ ਦੇ ਮੈਂਬਰ ਹਨ। ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨ ਦਾ ਫੈਸਲਾ ਕਮੇਟੀ ਦੀ ਪਿਛਲੀ ਮੀਟਿੰਗ ਵਿੱਚ ਲਿਆ ਗਿਆ ਸੀ। ਰਾਹੁਲ ਗਾਂਧੀ ਉਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ ਸਨ। ਇਸ ਦੇ ਨਾਲ ਹੀ ਕਮੇਟੀ ਨੂੰ ਅਸਲ ਕੰਟਰੋਲ ਰੇਖਾ 'ਤੇ ਜਾਣ ਲਈ ਸਰਕਾਰ ਤੋਂ ਮਨਜ਼ੂਰੀ ਲੈਣੀ ਪਏਗੀ।



ਪਿੱਛੇ ਹਟਣਾ ਸ਼ੁਰੂ 


ਦੂਜੇ ਪਾਸੇ, ਦੋਵੇਂ ਦੇਸ਼ਾਂ ਦੀਆਂ ਫੌਜਾਂ ਨੇ ਪੈਨਗੋਂਗ-ਟੀਸੋ ਝੀਲ ਦੇ ਉੱਤਰ ਅਤੇ ਦੱਖਣ ਤੋਂ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ ਹੈ।ਇਸ ਦੌਰਾਨ, ਚੀਨੀ ਫੌਜ ਦੇ ਟੈਂਕਾਂ ਦਾ ਪੈਨਗੋਂਗ-ਤਸੋ ਝੀਲ ਦੇ ਦੱਖਣ ਵੱਲ ਵਾਪਸ ਜਾਣ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।ਇਸ ਵੀਡੀਓ ਵਿੱਚ ਦੋਵਾਂ ਦੇਸ਼ਾਂ ਦੇ ਫੌਜੀ ਕਮਾਂਡਰ ਵੀ ਸਮਝੌਤੇ ਦੀ ਮੇਜ਼ 'ਤੇ ਦਿਖਾਈ ਦਿੱਤੇ।