ਸੰਸਦ ਦਾ ਸਰਦ ਰੁੱਤ ਸੈਸ਼ਨ 16 ਨਵੰਬਰ ਤੋਂ
ਏਬੀਪੀ ਸਾਂਝਾ | 20 Oct 2016 09:33 AM (IST)
ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ 16 ਨਵੰਬਰ ਤੋਂ 16 ਦਸੰਬਰ ਤੱਕ ਚੱਲਣ ਦੀ ਸੰਭਾਵਨਾ ਹੈ। ਮਹੀਨਾ ਭਰ ਚੱਲਣ ਵਾਲੇ ਸੰਸਦ ਦੇ ਇਸ ਸੈਸ਼ਨ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਕੀਤੇ ਸਰਜੀਕਲ ਕਾਰਵਾਈ ਦੇ ਮਾਮਲੇ ’ਤੇ ਘੇਰਿਆ ਜਾ ਸਕਦਾ ਹੈ, ਕਿਉਂਕਿ ਕੁਝ ਪਾਰਟੀਆਂ ਦੋਸ਼ ਲਾ ਰਹੀਆਂ ਹਨ ਕਿ ਕੇਂਦਰ ਸਰਕਾਰ ਇਸ ਮਾਮਲੇ ਦੀ ਆੜ ਹੇਠ ਸਿਆਸੀ ਰੋਟੀਆਂ ਸੇਕ ਰਹੀ ਹੈ।